ਆਂਵਲਾ ਦੇ ਅਕਾਲੀ ਦਲ ਬਾਦਲ ’ਚ ਸ਼ਾਮਿਲ ਹੋਣ ਨਾਲ ਸਰਹੱਦੀ ਇਲਾਕੇ ’ਚ ਸਿਆਸੀ ਸਮੀਕਰਨ ਬਦਲੇ- ਸ਼ੀਰਾ
ਜ਼ੀਰਾ, 31 ਅਕਤੂਬਰ (ਰਜਨੀਸ਼ ਕਥੂਰੀਆ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕੇ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਬਾਦਲ ’ਚ ਸ਼ਾਮਿਲ ਹੋਣ ਨਾਲ ਸਰਹੱਦੀ ਇਲਾਕੇ ਵਿਚ ਸਿਆਸੀ ਸਮੀਕਰਨ ਪੂਰੀ ਤਰਾਂ ਬਦਲ ਗਏ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਜ਼ੀਰਾ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਸ਼ੀਰਾ ਨੇ ਗੱਲਬਾਤ ਦੇ ਦੌਰਾਨ ਕੀਤਾ।
ਗੁਰਮੀਤ ਸਿੰਘ ਸ਼ੀਰਾ
01-11-2026