02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਟਾਕੇ ਵੇਚਣ ਅਤੇ ਖਰੀਦ ਲਈ ਥਾਵਾਂ ਨਿਰਧਾਰਿਤ ਲਾਇਸੰਸ ਧਾਰਕ ਸਵੇਰੇ 10 ਵਜੇ ਤੋਂ ਸ਼ਾਮ 7:30 ਵਜੇ ਤੱਕ ਪਟਾਕੇ ਵੇਚ ਸਕਣਗੇ

ਫ਼ਿਰੋਜ਼ਪੁਰ, 1 ਨਵੰਬਰ (ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਡਾ. ਅਮਨਦੀਪ ਕੌਰ ਪੀ.

ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ 02-11-2026
ਫ਼ਿਰੋਜ਼ਪੁਰ, 1 ਨਵੰਬਰ (ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਡਾ. ਅਮਨਦੀਪ ਕੌਰ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਦੇ ਬਜਾਰਾਂ ਵਿਚ ਕਿਸੇ ਕਿਸਮ ਦੀ ਉੱਚੀ ਆਵਾਜ ਵਾਲੇ ਪਟਾਕੇ, ਆਤਿਸ਼ਬਾਜੀ ਆਦਿ ਨੂੰ ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ’ਤੇ ਪੂਰਨ ਪਾਬੰਦੀ ਲਗਾਈ ਹੈ। ਇਸ ਦੇ ਨਾਲ ਹੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪਟਾਕਿਆਂ ਦੀ ਵਿਕਰੀ ਅਤੇ ਖਰੀਦ ਲਈ ਤਿਉਹਾਰਾਂ ਦੇ ਅਵਸਰ ਨੂੰ ਮੁੱਖ ਰੱਖ ਕੇ ਜ਼ਿਲ੍ਹੇ ਵਿਚ ਥਾਵਾਂ ਨਿਰਧਾਰਿਤ ਕੀਤੀਆਂ ਹਨ। ਲਾਇਸੈਂਸ ਧਾਰਕ ਪਟਾਕਾ ਵਿਕ੍ਰੇਤਾਵਾਂ ਵਲੋਂ ਫਿਰੋਜ਼ਪੁਰ ਸ਼ਹਿਰ ਵਿਚ ਮਾਲ ਰੋਡ ਬੈਕ ਸਾਈਡ ਹਾਊਸਿੰਗ ਬੋਰਡ ਕਲੋਨੀ ਨੇੜੇ ਸਿਵਲ ਹਸਪਤਾਲ, ਫਿਰੋਜ਼ਪੁਰ ਕੈਂਟ ਵਿੱਚ ਮਨੋਹਰ ਲਾਲ ਸੀਨੀਅਰ ਸੈਕੰਡਰੀ ਸਕੂਲ, ਮਮਦੋਟ ਵਿਚ ਨੇੜੇ ਸਟੇਸ਼ਨ ਬੀ.ਐਸ.ਐਫ ਗਰਾਉਂਡ ਮਮਦੋਟ, ਤਲਵੰਡੀ ਭਾਈ ਵਿਚ ਦੁਸਹਿਰਾ ਗਰਾਊਂਡ, ਜੀਰਾ ਵਿੱਚ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਮੱਲਾਂਵਾਲਾ ਵਿਚ ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੱਖੂ ਵਿਚ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਅਤੇ ਗੁਰੂਹਰਸਹਾਏ ਵਿਚ ਗੁਰੂ ਰਾਮਦਾਸ ਸਟੇਡੀਅਮ ਨੇੜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਚ ਪਟਾਕੇ ਵੇਚੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਵਿਕਰੀ ਸਿਰਫ ਉਸ ਲਾਇਸੈਂਸ ਸ਼ੁਦਾ ਵਿਕਰੇਤਾ ਵਲੋਂ ਹੀ ਕੀਤੀ ਜਾ ਸਕਦੀ ਹੈ। ਜਿਸ ਨੂੰ ਦਫਤਰ ਜਿਲ੍ਹਾ ਮੈਜਿਸਟ੍ਰੇਟ, ਫਿਰੋਜ਼ਪੁਰ ਵਲੋਂ ਆਰਜ਼ੀ ਲਾਇਸੈਂਸ ਜਾਰੀ ਕੀਤਾ ਗਿਆ ਹੋਵੇ। ਉਕਤ ਸਥਾਨਾਂ ਨੂੰ ਨੋ-ਸਮੋਕਿੰਗ ਏਰੀਆ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲਾਇਸੰਸ ਧਾਰਕ ਦਾ ਪਟਾਕੇ ਵੇਚਣ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 7:30 ਵਜੇ ਤੱਕ ਹੋਵੇਗਾ ਅਤੇ ਇਸ ਤੋਂ ਇਲਾਵਾ ਜਿਲ੍ਹਾ ਫਿਰੋਜ਼ਪੁਰ ਅੰਦਰ ਹੋਰ ਕਿਸੇ ਥਾਂ ਦੀ ਵਰਤੋਂ ਪਟਾਖੇ ਅਤੇ ਆਤਿਸ਼ਬਾਜੀ ਦੀ ਖ੍ਰੀਦ ਵਿਕਰੀ ਲਈ ਨਹੀਂ ਕੀਤੀ ਜਾ ਸਕੇਗੀ ਅਤੇ ਸਿਰਫ ਹਰੇ ਪਟਾਕੇ ਦੀ ਵਰਤੋਂ ਦੀ ਆਗਿਆ ਦਿੱਤੀ ਜਾਂਦੀ ਹੈ। ਸਾਇਲੰਸ ਜ਼ੋਨ ਜਿਵੇ ਕਿ ਵਿਦਿਅਕ ਸੰਸਥਾਵਾਂ, ਹਸਪਤਾਲਾਂ, ਕੋਰਟ, ਧਾਰਮਿਕ ਥਾਵਾਂ ਆਦਿ ਦੇ ਨਜਦੀਕ ਪਟਾਕੇ ਅਤੇ ਆਤਿਸ਼ਬਾਜੀ ਚਲਾਉਣ ’ਤੇ ਪੂਰਨ ਪਾਬੰਦੀ ਰਹੇਗੀ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਤਿਉਹਾਰਾਂ ਦੇ ਮੌਕੇ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕਰਦੇ ਹੋਏ 8 ਨਵੰਬਰ 2026 ਨੂੰ ਦੀਵਾਲੀ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਰਾਤ 8 ਤੋਂ 10 ਵਜੇ ਤੱਕ ਅਤੇ 24 ਨਵੰਬਰ ਨੂੰ ਗੁਰਪੁਰਬ ਦੇ ਮੌਕੇ `ਤੇ ਸਵੇਰੇ 4 ਵਜੇ ਤੋਂ 5 ਵਜੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਅਤੇ 25-26 ਦਸੰਬਰ ਨੂੰ ਕ੍ਰਿਸਮਿਸ ਮੌਕੇ ਰਾਤ 11.55 ਤੋਂ 12.30 ਵਜੇ ਤੱਕ ਅਤੇ 31 ਦਸੰਬਰ - 1 ਜਨਵਰੀ 2027 ਨਵੇਂ ਸਾਲ ਮੌਕੇ ਰਾਤ 11.55 ਤੋਂ 12.30 ਵਜੇ ਤੱਕ ਦਾ ਸਮਾਂ ਨਿਰਧਾਰਤ ਕੀਤਾ ਹੈ।
ਪਿਛਲੀ ਖ਼ਬਰ ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ’ਤੇ ਮੁੜ ਕਬਜ਼ੇ ਦੀ ਕੋਸ਼ਿਸ਼, ਸਰਕਾਰੀ ਜਾਇਦਾਦ ਦੀ ਭੰਨਤੋੜ ਕਰਕੇ ਪਹੁੰਚਾਇਆ ਨੁਕਸਾਨ ਕਬਜ਼ਾ ਕ... ਅਗਲੀ ਖ਼ਬਰ ਕਿਸਾਨੀ ਸਮੱਸਿਆਵਾਂ ਲੈ ਕੇ ਮੁੱਖ ਮੰਤਰੀ ਨੂੰ ਮਿਲਣ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।