02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

7 ਨਵੰਬਰ ਨੂੰ ਥਾਣਾ ਗੁਰੂਹਰਸਹਾਏ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨਗੀਆਂ ਕ੍ਰਾਂਤੀਕਾਰੀ ਕਿਸਾਨ ਅਤੇ ਪੇਂਡੂ ਮਜ਼ਦੂਰ ਯੂਨੀਅਨਾਂ

ਗੁਰੂਹਰਸਹਾਏ, 1 ਨਵੰਬਰ (ਕਪਿਲ ਕੰਧਾਰੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ (ਬੁੱਟਰ) ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਅੱਜ ਇਕ ਸਾਂਝੀ ਮੀਟਿੰਗ ਕਰਕੇ 7 ਨਵੰਬਰ ਨੂੰ ਥਾਣਾ ਗੁਰੂਹਰਸਹਾਏ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦਾ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ (ਬੁੱਟਰ) ਦੀ ਜ਼ਿਲ੍ਹਾ ਮੀਤ ਪ੍ਰਧਾਨ ਪ੍ਰਵੀਨ ਕੌਰ ਬਾਜੇਕੇ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਕਾਰਨ ਭੂ-ਮਾਫੀਆ ਦੇ ਹੌਸਲੇ ਬੁਲੰਦ ਹੋ ਰਹੇ ਹਨ।

ਅਜੀਤ ਡੈਸਕ 02-11-2026
ਗੁਰੂਹਰਸਹਾਏ, 1 ਨਵੰਬਰ (ਕਪਿਲ ਕੰਧਾਰੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ (ਬੁੱਟਰ) ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਅੱਜ ਇਕ ਸਾਂਝੀ ਮੀਟਿੰਗ ਕਰਕੇ 7 ਨਵੰਬਰ ਨੂੰ ਥਾਣਾ ਗੁਰੂਹਰਸਹਾਏ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦਾ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ (ਬੁੱਟਰ) ਦੀ ਜ਼ਿਲ੍ਹਾ ਮੀਤ ਪ੍ਰਧਾਨ ਪ੍ਰਵੀਨ ਕੌਰ ਬਾਜੇਕੇ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਕਾਰਨ ਭੂ-ਮਾਫੀਆ ਦੇ ਹੌਸਲੇ ਬੁਲੰਦ ਹੋ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪਿੰਡ ਟੱਪਰੀ ਈਸਾ ਪੰਜ ਗਰਾਈਂ ਦੇ ਇਕ ਪਰਿਵਾਰ ਦੇ ਨਾਲ ਪੁਲਿਸ ਪ੍ਰਸ਼ਾਸਨ ਵਲੋਂ ਧੱਕਾ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਪੀੜਤ ਪਰਿਵਾਰ ਇਨਸਾਫ਼ ਦੀ ਮੰਗ ਨੂੰ ਲੈ ਕੇ ਲਗਾਤਾਰ ਥਾਣਾ ਗੁਰੂਹਰਸਹਾਏ ਦੇ ਚੱਕਰ ਕੱਟ ਰਿਹਾ ਹੈ, ਪਰ ਉਨ੍ਹਾਂ ਦੇ ਦੋਸ਼ ਅਨੁਸਾਰ ਥਾਣੇ ਦੇ ਐੱਸ.ਐੱਚ.ਓ. ਵਲੋਂ ਪੀੜਤ ਧਿਰ ਦੀ ਗੱਲ ਤੱਕ ਨਹੀਂ ਸੁਣੀ ਜਾ ਰਹੀ। ਇਸ ਕਾਰਨ ਪਰਿਵਾਰ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪ੍ਰਵੀਨ ਕੌਰ ਬਾਜੇਕੇ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੁਲਿਸ ਪ੍ਰਸ਼ਾਸਨ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਮਜਬੂਰ ਕਰਨ ਵਾਸਤੇ ਦੋਵੇਂ ਜਥੇਬੰਦੀਆਂ ਵੱਲੋਂ 7 ਨਵੰਬਰ ਨੂੰ ਥਾਣਾ ਗੁਰੂਹਰਸਹਾਏ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਇਸ ਮੀਟਿੰਗ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਗੁਰਮੀਤ ਸਿੰਘ ਪੋਜੋਕੇ, ਬਲਾਕ ਆਗੂ ਗੁਰਨਾਮ ਸਿੰਘ ਜਵਾਏ ਵਾਲਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਜੈਲ ਸਿੰਘ ਚੱਪਾੜਿੱਕੀ, ਗੁਰਨਾਮ ਸਿੰਘ ਤਰਿੰਡਾ, ਲਵਪ੍ਰੀਤ ਮਿਸ਼ਰੀਵਾਲਾ ਅਤੇ ਮੰਗਾ ਸਿੰਘ ਚੱਪਾੜਿੱਕੀ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਰਾਸ਼ਟਰੀ ਏਕਤਾ ਦਿਵਸ ਮੌਕੇ ਪਟੇਲ ਪਾਰਕ ਵਿਖੇ ਕਰਵਾਈ ਗਈ ‘ਰਨ ਫ਼ਾਰ ਯੂਨਿਟੀ’ ਅਗਲੀ ਖ਼ਬਰ ਨਾ ਨਸ਼ਿਆਂ ਦਾ ਸਹਾਰਾ, ਨਾ ਮਿਹਨਤ ਤੋਂ ਪਿੱਛੇ ਹਟਣ ਦਾ ਖ਼ਿਆਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।