ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ
ਮੱਲਾਂਵਾਲਾ, 1 ਨਵੰਬਰ (ਗੁਰਦੇਵ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਪ ਅਸਥਾਨ ਬਾਬਾ ਹਜ਼ਾਰਾ ਸਿੰਘ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਸ਼ਰਧਾ ਅਤੇ ਉਤਸ਼ਾਹ ਨਾਲ ਕੀਤੀ ਗਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਮੂਹ ਸੇਵਾਦਾਰਾਂ ਦੇ ਸਹਿਯੋਗ ਨਾਲ ਆਰੰਭ ਹੋਈਆਂ ਇਨ੍ਹਾਂ ਪ੍ਰਭਾਤ ਫੇਰੀਆਂ ਦੌਰਾਨ ਸੰਗਤਾਂ ਵਲੋਂ ਗੁਰਬਾਣੀ ਦਾ ਜਾਪ ਅਤੇ ਸ਼ਬਦ ਕੀਰਤਨ ਕੀਤਾ ਜਾ ਰਿਹਾ ਹੈ।
ਅਜੀਤ ਡੈਸਕ
02-11-2026