ਫਿਰੋਜ਼ਪੁਰ ਦਿਹਾਤੀ ਹਲਕੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੀ ਵਿਸ਼ਾਲ ਰੈਲੀ
ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਪਾਰਟੀ ਨੀਤੀਆਂ ਘਰ-ਘਰ ਪਹੁੰਚਾਉਣ ’ਤੇ 2027 ਦੀਆਂ ਚੋਣਾਂ ਲਈ ਹੁਣ ਤੋਂ ਹੀ ਲਾਮਬੰਦ ਹੋਣ ਦਾ ਸੱਦਾ
ਫਿਰੋਜ਼ਪੁਰ, 3 ਨਵੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਵਲੋਂ ਸੂਬੇ ਭਰ ਵਿਚ ਹਲਕਾ ਪੱਧਰੀ ਰੈਲੀਆਂ ਕਰਕੇ ਜਿੱਥੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਉੱਥੇ ਹੀ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਰ
ਰੈਲੀ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਨਾਲ ਸੁਰਿੰਦਰ ਸਿੰਘ ਬੱਬੂ ਅਤੇ ਹਾਜ਼ਰ ਅਕਾਲੀ ਆਗੂ । ਤਸਵੀਰ-ਗੁਰਿੰਦਰ ਸਿੰਘ
04-11-2026
ਫਿਰੋਜ਼ਪੁਰ, 3 ਨਵੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਵਲੋਂ ਸੂਬੇ ਭਰ ਵਿਚ ਹਲਕਾ ਪੱਧਰੀ ਰੈਲੀਆਂ ਕਰਕੇ ਜਿੱਥੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਉੱਥੇ ਹੀ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਵਲੋਂ ਫਿਰੋਜ਼ਪੁਰ ਦਿਹਾਤੀ ਹਲਕੇ ਵਿਚ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜੁਗਿੰਦਰ ਸਿੰਘ ਜਿੰਦੂ ਦੀ ਅਗਵਾਈ ਵਿਚ ਇਕ ਪ੍ਰਭਾਵਸ਼ਾਲੀ ਰੈਲੀ ਕੀਤੀ ਗਈ, ਜਿਸ ਵਿਚ ਵਡੀ ਗਿਣਤੀ ਵਿਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਇਸ ਰੈਲੀ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਪੰਜਾਬ ਪ੍ਰਧਾਨ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ਼ ਕੀਤਾ ਹੈ। ਪਾਰਟੀ ਦੀਆਂ ਲੋਕਪੱਖੀ ਨੀਤੀਆਂ ਅਤੇ ਲੋਕਾਂ ਨਾਲ ਜੁੜੀ ਸਿਆਸਤ ਹੀ ਇਸ ਦੀ ਅਸਲ ਤਾਕਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਨੂੰ ਮੁੜ ਮਜ਼ਬੂਤ ਕਰਨ ਲਈ ਹਰ ਵਰਕਰ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਾਰਟੀ ਦਾ ਸੁਨੇਹਾ ਪਹੁੰਚਾਉਣਾ ਚਾਹੀਦਾ ਹੈ। ਇਸ ਮੌਕੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸੁਰਿੰਦਰ ਸਿੰਘ ਬੱਬੂ ਨੇ ਵੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2027 ਦੀਆਂ ਚੋਣਾਂ ਲਈ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਮੈਦਾਨ ਵਿਚ ਉੱਤਰਨ ਦੀ ਲੋੜ ਹੈ। ਉਨ੍ਹਾਂ ਵਰਕਰਾਂ ਨੂੰ ਆਪਸੀ ਤਾਲਮੇਲ ਅਤੇ ਇੱਕਜੁੱਟਤਾ ਨਾਲ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਨ ਦਾ ਸੱਦਾ ਦਿੱਤਾ। ਰੈਲੀ ਦੌਰਾਨ ਆਗੂਆਂ ਨੇ ਦਾਅਵਾ ਕੀਤਾ ਕਿ ਵਰਕਰਾਂ ਦਾ ਉਤਸ਼ਾਹ ਅਤੇ ਲੋਕਾਂ ਦਾ ਮਿਲ ਰਿਹਾ ਸਮਰਥਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਲਈ ਨਵੀਂ ਤਾਕਤ ਸਾਬਤ ਹੋਵੇਗਾ। ਇਸ ਮੌਕੇ ਦਰਬਾਰਾ ਸਿੰਘ ਗੁਰੂ, ਸੁਖਪਾਲ ਸਿੰਘ ਨੰਨੂ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਫਿਰੋਜ਼ਪੁਰ ਸ਼ਹਿਰੀ, ਦਿਲਬਾਗ ਸਿੰਘ ਵਿਰਕ ਬੁਲਾਰਾ ਅਕਾਲੀ ਦਲ, ਜਸਪਾਲ ਸਿੰਘ ਲੱਖੋਂ ਕੇ ਬਹਿਰਾਮ ਜ਼ਿਲ੍ਹਾ ਪ੍ਰਧਾਨ ਐੱਸ.ਸੀ ਵਿੰਗ, ਸਤਪਾਲ ਸਿੰਘ ਤਲਵੰਡੀ ਤੇ ਬਲਵਿੰਦਰ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭੁਪਿੰਦਰ ਸਿੰਘ ਫਰੀਦੇਵਾਲਾ ਚੇਅਰਮੈਨ, ਬਚਿੱਤਰ ਸਿੰਘ ਮੋਰ ਸਾਬਕਾ ਚੇਅਰਮੈਨ, ਅਮਨਪ੍ਰੀਤ ਸਿੰਘ ਭੁੱਲਰ ਨੰਬਰਦਾਰ, ਹਰਪ੍ਰੀਤ ਸਿੰਘ ਸ਼ੇਰਖਾਂ, ਮਨੋਹਰ ਲਾਲ ਹਲਕਾ ਸ਼ਹਿਰੀ ਪ੍ਰਧਾਨ ਐੱਸ.ਸੀ ਵਿੰਗ, ਬੇਅੰਤ ਸਿੰਘ ਉੱਪਲ, ਜਸਵੰਤ ਸਿੰਘ ਵਾਹਗੇ ਵਾਲਾ, ਵਿਰਸਾ ਸਿੰਘ ਚੰਗਾਲੀ, ਗੁਰਮੀਤ ਸਿੰਘ ਨੰਬਰਦਾਰ ਮਾਨਾ ਸਿੰਘ ਵਾਲਾ, ਬੀਬੀ ਕਸ਼ਮੀਰ ਕੌਰ, ਬੀਬੀ ਗਗਨਦੀਪ ਕੌਰ ਹਲਕਾ ਸ਼ਹਿਰੀ ਪ੍ਰਧਾਨ ਮਹਿਲਾ ਐੱਸ.ਸੀ ਵਿੰਗ ਆਦਿ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਮੌਜੂਦ ਸਨ।