ਫਿਰੋਜ਼ਪੁਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਬਾਬਾ ਵਿਸ਼ਵਕਰਮਾ ਦਾ ਪ੍ਰਕਾਸ਼ ਪੁਰਬ
ਫ਼ਿਰੋਜ਼ਪੁਰ, 3 ਨਵੰਬਰ (ਸੁਖਵਿੰਦਰ ਸਿੰਘ)–ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੰਬਰਸਰੀ ਗੇਟ ਸਥਿਤ ਬਾਬਾ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ, ਇਸ ਸਮਾਗਮ ਤਹਿਤ ਇੱਕ ਹਫ਼ਤਾ ਪਹਿਲਾਂ ਸ੍ਰੀ ਅਖੰਡ ਪਾਠ ਦੀ ਲੜੀ ਆਰੰਭ ਕੀਤੀ ਗਈ।
ਫ਼ਿਰੋਜ਼ਪੁਰ, 3 ਨਵੰਬਰ (ਸੁਖਵਿੰਦਰ ਸਿੰਘ)–ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੰਬਰਸਰੀ ਗੇਟ ਸਥਿਤ ਬਾਬਾ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ, ਇਸ ਸਮਾਗਮ ਤਹਿਤ ਇੱਕ ਹਫ਼ਤਾ ਪਹਿਲਾਂ ਸ੍ਰੀ ਅਖੰਡ ਪਾਠ ਦੀ ਲੜੀ ਆਰੰਭ ਕੀਤੀ ਗਈ।ਇਸੇ ਲੜੀ ਤਹਿਤ ਅੱਜ ਬਾਬਾ ਵਿਸ਼ਵਕਰਮਾ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਜੋਗਾ ਸਿੰਘ ਸਿੱਧੂ ਵਲੋਂ ਕਰਵਾਏ ਗਏ ਤੀਜੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਬਾਬਾ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਨੇ ਸ਼ਬਦ ਗਾਇਨ ਕਰਦਿਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵਿਚ ਸ਼ਮੂਲੀਅਤ ਕੀਤੀ। ਬਾਬਾ ਵਿਸ਼ਵਕਰਮਾ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਜੋਗਾ ਸਿੰਘ ਸਿੱਧੂ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਨੂੰ ਦੇਵਤਿਆਂ ਦੇ ਸ਼ਿਲਪਕਾਰ, ਇੰਜੀਨੀਅਰ ਅਤੇ ਨਿਰਮਾਣ ਕਲਾ ਦੇ ਮੋਢੀ ਵਜੋਂ ਸਤਿਕਾਰਿਆ ਜਾਂਦਾ ਹੈ।ਇਸ ਦਿਹਾੜੇ ਮੌਕੇ ਕਾਰੀਗਰ ਅਤੇ ਮਿਹਨਤਕਸ਼ ਵਰਗ ਆਪਣੇ ਔਜ਼ਾਰਾਂ ਦੀ ਪੂਜਾ ਕਰਕੇ ਕੰਮ ਵਿਚ ਤਰੱਕੀ, ਸੁਖ-ਸ਼ਾਂਤੀ ਅਤੇ ਖ਼ੁਸ਼ਹਾਲੀ ਦੀ ਕਾਮਨਾ ਕਰਦੇ ਹਨ।ਇਸ ਮੌਕੇ ਬਾਬਾ ਵਿਸ਼ਵਕਰਮਾ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ, ਚੇਅਰਮੈਨ ਸੁਖਦੇਵ ਸਿੰਘ, ਕੈਸ਼ੀਅਰ ਤੇਜਿੰਦਰ ਸਿੰਘ ਬਿੱਟੂ ਨਿਰਮਲ ਸਿੰਘ, ਬਾਬਾ ਵਿਸ਼ਵਕਰਮਾ ਯੂਨੀਅਨ ਦੇ ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਮੋਗਾ, ਗੁਰਬਚਨ ਸਿੰਘ ਫੌਜੀ, ਨਿਰੰਜਨ ਸਿੰਘ ਬਿੱਲਾ ਅਤੇ ਕੁਲਵੰਤ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ।