ਮੋਟਰ ਸਾਈਕਲਾਂ ਦੀ ਆਹਮੋ ਸਾਹਮਣੀ ਟੱਕਰ ਵਿਚ ਦੋ ਨੌਜਵਾਨ ਜ਼ਖਮੀ
ਬਠਿੰਡਾ, 4 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਹਾਈਵੇ ’ਤੇ ਗਲਤ ਦਿਸ਼ਾ ’ਚ ਆਉਣ ਕਾਰਨ ਮੋਟਰ ਸਾਈਕਲਾਂ ਦੇ ਆਪਸ ਵਿਚ ਟਕਰਾਉਣ ਕਾਰਨ ਦੋਵੇਂ ਮੋਟਰ ਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਦੇ ਹਾਈਵੇਅ ਇੰਚਾਰਜ ਸੁਖਪ੍ਰੀਤ ਸਿੰਘ ਅਤੇ ਵਲੰਟੀਅਰ ਆਕਾਸ਼ ਗਰਗ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ।
ਅਜੀਤ ਡੈਸਕ
05-11-2026