05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ

ਫ਼ਿਰੋਜ਼ਪੁਰ,4 ਨਵੰਬਰ (ਸੁਖਵਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਸ਼ਹੀਦੀ ਦੀ ਅਨੋਖੀ ਮਿਸਾਲ ਪੈਦਾ ਕਰਨ ਵਾਲੇ ਸੂਰਵੀਰ ਯੋਧੇ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਪ੍ਰਬੰਧਕ ਕਮੇਟੀ ਗੁਰਦੁਆਰਾ ਭਾਈ ਹਾਕਮ ਸਿੰਘ ਅਤੇ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਸ਼ਹਿਰ ਦੇ ਮਖੂ ਗੇਟ ਵਿਖੇ ਮਨਾਇਆ ਜਾ ਰਿਹਾ ਹੈ। ਜਿਸ ਦੇ ਸਬੰਧ ਵਿਚ ਸ੍ਰੀ ਅਖੰਡ ਪਾਠਾਂ ਦੀ ਲੜੀ ਅਤੇ ਪ੍ਰਭਾਤ ਫੇਰੀਆਂ ਦਾ ਦੌਰ ਨਿਰੰਤਰ ਜਾਰੀ ਹੈ।

ਅਜੀਤ ਡੈਸਕ 05-11-2026
ਫ਼ਿਰੋਜ਼ਪੁਰ,4 ਨਵੰਬਰ (ਸੁਖਵਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਸ਼ਹੀਦੀ ਦੀ ਅਨੋਖੀ ਮਿਸਾਲ ਪੈਦਾ ਕਰਨ ਵਾਲੇ ਸੂਰਵੀਰ ਯੋਧੇ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਪ੍ਰਬੰਧਕ ਕਮੇਟੀ ਗੁਰਦੁਆਰਾ ਭਾਈ ਹਾਕਮ ਸਿੰਘ ਅਤੇ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਸ਼ਹਿਰ ਦੇ ਮਖੂ ਗੇਟ ਵਿਖੇ ਮਨਾਇਆ ਜਾ ਰਿਹਾ ਹੈ।ਜਿਸ ਦੇ ਸਬੰਧ ਵਿਚ ਸ੍ਰੀ ਅਖੰਡ ਪਾਠਾਂ ਦੀ ਲੜੀ ਅਤੇ ਪ੍ਰਭਾਤ ਫੇਰੀਆਂ ਦਾ ਦੌਰ ਨਿਰੰਤਰ ਜਾਰੀ ਹੈ। ਸੰਗਤਾਂ ਸਵੇਰੇ ਅੰਮ੍ਰਿਤ ਵੇਲੇ 4 ਵਜੇ ਗੁਰਦੁਆਰਾ ਭਾਈ ਹਾਕਮ ਸਿੰਘ ਮੱਖੂ ਗੇਟ ਵਿਖੇ ਪਹੁੰਚ ਕੇ ਪ੍ਰਭਾਤ ਫੇਰੀਆਂ ਵਿਚ ਸ਼ਾਮਿਲ ਹੋ ਕੇ ਗੁਰੂ ਜਸ ਗਾਇਨ ਕਰ ਰਹੀਆਂ ਹਨ ਅਤੇ ਗਲੀਆਂ ਮੁਹੱਲਿਆਂ ਵਿਚੋਂ ਹੋ ਕੇ ਸ਼ਰਧਾਵਾਨ ਪਰਿਵਾਰਾਂ ਦੇ ਘਰਾਂ ਵਿਚ ਪਹੁੰਚ ਕੇ ਹਰ ਜਸ ਗਾ ਰਹੀਆਂ ਹਨ ਅਤੇ ਇਸ ਪ੍ਰਭਾਤ ਫੇਰੀ ਵਿਚ ਹਰ ਵਰਗ ਦੇ ਬੱਚਿਆਂ, ਬੀਬੀਆਂ, ਨੌਜਵਾਨਾਂ ਅਤੇ ਬਜ਼ੁਰਗਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਭਾਈ ਜਸਪਾਲ ਸਿੰਘ ਅਤੇ ਬਾਬਾ ਮੁਖਤਿਆਰ ਸਿੰਘ ਨੇ ਹੋਰ ਦੱਸਿਆ ਕਿ ਇਸ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ 13 ਨਵੰਬਰ ਨੂੰ ਇਕ ਵਿਸ਼ਾਲ ਨਗਰ ਕੀਰਤਨ ਸਵੇਰੇ 10 ਵਜੇ ਸਜਾਇਆ ਜਾਵੇਗਾ ਜੋ ਸ਼ਹਿਰ ਦੇ ਮੱਖੂ ਗੇਟ ਤੋਂ ਸ਼ੁਰੂ ਹੋ ਕੇ ਬਾਂਸੀ ਗੇਟ, ਅੰਮ੍ਰਿਤਸਰੀ ਗੇਟ, ਕਸੂਰੀ ਗੇਟ, ਮੁਲਤਾਨੀ ਗੇਟ, ਊਧਮ ਸਿੰਘ ਚੌਂਕ, ਮੱਲਾਂਵਾਲਾ ਰੋਡ, ਇੱਛੇ ਵਾਲਾ ਰੋਡ, ਗੋਲਡਨ ਇਨਕਲੇਵ, ਦਾਣਾ ਮੰਡੀ, ਜੀਰਾ ਗੇਟ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਭਾਈ ਹਾਕਮ ਸਿੰਘ ਮੱਖੂ ਹੇਠ ਵਿਖੇ ਵਾਪਸ ਪਰਤੇਗਾ। ਇਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਮੁਖਤਿਆਰ ਸਿੰਘ, ਸਰਪ੍ਰਸਤ ਭਾਈ ਜਸਪਾਲ ਸਿੰਘ, ਨਿਰਮਲ ਸਿੰਘ ਦੁਲਚੀ ਕੇ, ਗੁਰਚਰਨ ਸਿੰਘ ਬਾਵਾ, ਸੁਰਜੀਤ ਸਿੰਘ, ਸੁਖਦੇਵ ਸਿੰਘ, ਅਨੂਪ ਸਿੰਘ ਭੁੱਲਰ, ਗੁਰਨਾਮ ਸਿੰਘ, ਅਜਮੇਰ ਸਿੰਘ, ਦਰਸ਼ਨ ਸਿੰਘ ਬੱਬੂ, ਅਨਮੋਲ ਪ੍ਰੀਤ ਸਿੰਘ, ਪ੍ਰਗਟ ਸਿੰਘ, ਪਿੱਪਲ ਸਿੰਘ ਸਿੱਧੂ, ਅੰਮ੍ਰਿਤਪਾਲ ਸਿੰਘ, ਅੰਮ੍ਰਿਤ ਪ੍ਰੀਤ ਸਿੰਘ ਸਮੇਤ ਹੋਰ ਵੀ ਕਈ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀਆਂ ਉੱਡ ਰਹੀਆਂ ਸ਼ਰੇਆਮ ਧੱਜੀਆਂ ਮੱਲਾਂਵਾਲਾ ਦੀ ਸੰਘਣੀ ਆਬਾਦੀ ’ਚ ਸਟੋਰ ਕੀਤੇ ਪ... ਅਗਲੀ ਖ਼ਬਰ ਚੋਰੀਆਂ ਅਤੇ ਸਨੈਚਿੰਗ ਕਰਨ ਵਾਲਿਆਂ ’ਤੇ ਫ਼ਿਰੋਜ਼ਪੁਰ ਪੁਲਿਸ ਦਾ ਸ਼ਿਕੰਜਾ-6 ਮੁਲਜ਼ਮ ਕਾਬੂ ਸੋਨਾ-ਚਾਂਦੀ ਦੇ ਗਹਿਣੇ, 5 ਮੋਬਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।