06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮੰਗਾਂ ਨੂੰ ਲੈ ਕੇ ਪੈਨਸ਼ਨਰ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਗੁਰੂਹਰਸਹਾਏ, 5 ਨਵੰਬਰ (ਕਪਿਲ ਕੰਧਾਰੀ)-ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਬਲਾਕ ਗੁਰੂਹਰਸਹਾਏ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਰੇਲਵੇ ਪਾਰਕ ਵਿਖੇ ਬਲਾਕ ਪ੍ਰਧਾਨ ਰਵਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਸੇਵਾਮੁਕਤ ਹੋਏ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 06-11-2026
ਗੁਰੂਹਰਸਹਾਏ, 5 ਨਵੰਬਰ (ਕਪਿਲ ਕੰਧਾਰੀ)-ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਬਲਾਕ ਗੁਰੂਹਰਸਹਾਏ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਰੇਲਵੇ ਪਾਰਕ ਵਿਖੇ ਬਲਾਕ ਪ੍ਰਧਾਨ ਰਵਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਸੇਵਾਮੁਕਤ ਹੋਏ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵਲੋਂ 8 ਫ਼ੀਸਦੀ ਡੀ.ਏ. ਜਾਰੀ ਕਰਨ ਦੀ ਨਿਖੇਧੀ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੈਨਸ਼ਨਰ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਨਰਲ ਸਕੱਤਰ ਸ਼ੇਰਾ ਰਾਮ ਜੋਸਨ, ਵਾਈਸ ਪ੍ਰਧਾਨ ਪ੍ਰੀਤਮ ਸਿੰਘ, ਬਲਵੀਰ ਸਿੰਘ, ਹਰਪ੍ਰੀਤ ਸਿੰਘ ਸੋਢੀ ਪੈ੍ੱਸ ਸਕੱਤਰ ਅਤੇ ਛਿੰਦਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ । ਉਨ੍ਹਾਂ ਮੰਗ ਕੀਤੀ ਕਿ ਅਦਾਲਤ ਦੇ ਫ਼ੈਸਲੇ ਨੂੰ ਲਾਗੂ ਕਰਦਿਆਂ ਰਹਿੰਦਾ 10 ਫ਼ੀਸਦੀ ਡੀ.ਏ. ਤੁਰੰਤ ਜਾਰੀ ਕੀਤਾ ਜਾਵੇ। ਇਸ ਤੋਂ ਇਲਾਵਾ 1-1-2016 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨਰਾਂ ਦੀ ਪੈਨਸ਼ਨ 2.59 ਦੇ ਗੁਣਾਂਕ ਨਾਲ ਸੋਧੀ ਜਾਵੇ ਅਤੇ ਮੈਡੀਕਲ ਭੱਤਾ 2,000 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 3,000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ। ਪੈਨਸ਼ਨਰ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਸਾਲ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ( ops ) ਲਾਗੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਜਲਦ ਨਿਪਟਾਰਾ ਕਰਨਾ ਚਾਹੀਦਾ ਹੈ। ਇਸ ਮੌਕੇ ਬੇਅੰਤ ਸਿੰਘ ਸੋਢੀ, ਨਰਦੇਵ ਸੋਢੀ, ਵਿਜੇ ਕੁਮਾਰ, ਮੁਲਖ ਰਾਜ, ਓਮ ਪ੍ਰਕਾਸ਼, ਰਜਿੰਦਰ ਕੁਮਾਰ, ਫਕੀਰ ਚੰਦ, ਮੋਹਨ ਲਾਲ ਮੰਡੋਰਾ, ਮਹਿੰਦਰ ਪਾਲ ਸਿੰਘ, ਕੇਹਰ ਸਿੰਘ, ਕੇਵਲ ਕ੍ਰਿਸ਼ਨ, ਸੋਹਣ ਲਾਲ ਬੱਬਰ, ਗੱਜਣ ਸਿੰਘ, ਪ੍ਰੀਤਮ ਸਿੰਘ, ਮਨਜੀਤ ਪਾਲ ਸਿੰਘ, ਜਨਕ ਰਾਜ, ਬਖ਼ਸ਼ੀਸ਼ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰ ਹਾਜ਼ਰ ਸਨ।
ਪਿਛਲੀ ਖ਼ਬਰ ਮਠਿਆਈ ’ਚ ਚੂਹਿਆਂ ਦੀਆਂ ਮੇਂਗਣਾਂ ਮਿਲਣ ’ਤੇ 30 ਤੋਂ 40 ਕਿੱਲੋ ਖ਼ਰਾਬ ਮਾਲ ਕਰਵਾਇਆ ਨਸ਼ਟ ਅਗਲੀ ਖ਼ਬਰ ਮੁੱਦਿਆਂ ਦੀ ਰਾਜਨੀਤੀ ਹੀ ਜ਼ੀਰਾ ਹਲਕੇ ਦੇ ਵਿਕਾਸ ਦਾ ਰਾਹ ਖੋਲ੍ਹ ਸਕਦੀ ਹੈ- ਸੇਖੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।