07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਹੇਮਕੁੰਟ ਸਕੂਲ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ

ਜ਼ੀਰਾ,6 ਨਵੰਬਰ (ਰਜਨੀਸ਼ ਕਥੂਰੀਆ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ।

ਅਜੀਤ ਡੈਸਕ 07-11-2026
ਜ਼ੀਰਾ,6 ਨਵੰਬਰ (ਰਜਨੀਸ਼ ਕਥੂਰੀਆ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਦੌਰਾਨ ਬੱਚਿਆਂ ਵਲੋਂ “ਦੀਵਾਲੀ ਦੀ ਰਾਤ ਨੂੰ ਦੀਵੇ ਬਾਲਣ”ਸ਼ਬਦ ਗਾਇਨ ਕੀਤਾ ਗਿਆ । ਇਸ ਉਪਰੰਤ ਮੈਡਮ ਗੁਰਸ਼ਰਨ ਕੌਰ ਵਲੋਂ ਬੰਦੀ ਛੋੜ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਇਸ ਦਿਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ। ਇਹ ਦਿਹਾੜਾ ਸਾਨੂੰ ਆਜ਼ਾਦੀ, ਇਨਸਾਫ਼ ਅਤੇ ਦੂਜਿਆਂ ਦੀ ਮਦਦ ਕਰਨ ਦਾ ਸੰਦੇਸ਼ ਦਿੰਦਾ ਹੈ। ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਭੰਗੜੇ ਅਤੇ ਗਿੱਧੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ। ਮੈਡਮ ਨੇਹਾ ਅਤੇ ਮੈਡਮ ਜੋਤੀ ਸਿਆਲ ਵਲੋਂ ਵੀ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਨੂੰ ਖ਼ੁਸ਼ੀਆਂ, ਪਿਆਰ ਅਤੇ ਆਪਸੀ ਭਾਈਚਾਰੇ ਨਾਲ ਮਨਾਉਣ ਦਾ ਸੰਦੇਸ਼ ਦਿੱਤਾ ਗਿਆ। ਦੀਵਾਲੀ ਦੇ ਮੌਕੇ ਵਿਦਿਆਰਥੀਆਂ ਵਲੋਂ ਦੀਵੇ ਸਜਾਉਣ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ। ਬੱਚਿਆਂ ਨੇ ਆਪਣੀ ਕਲਾ ਅਤੇ ਰਚਨਾਤਮਿਕਤਾ ਦਾ ਬਹੁਤ ਹੀ ਸੁੰਦਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਮੈਡਮ ਰਣਜੀਤ ਕੌਰ ਸੰਧੂ ਵਲੋਂ ਵਿਦਿਆਰਥੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਸਦਰ ਪੁਲਿਸ ਜ਼ੀਰਾ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਕਈ ਕਿਸਾਨਾਂ ਉੱਪਰ ਪਰਚੇ ਦਰਜ ਅਗਲੀ ਖ਼ਬਰ ਐੱਸ.ਡੀ.ਐਮ. ਅਤੇ ਐੱਸ.ਐੱਚ.ਓ. ਨੇ ਖੇਤਾਂ ’ਚ ਪਹੁੰਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।