11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੁਰਦੁਆਰਾ ਡੇਰਾ ਹਰਨਾਮੁਸਰ ਨਾਨਕਸਰ ਜ਼ੀਰਾ ਵਿਖੇ ਧਾਰਮਿਕ ਸਮਾਗਮ ਦੌਰਾਨ ਖੂਨ ਦਾਨ ਕੈਂਪ ਲਗਾਇਆ

ਜ਼ੀਰਾ,10 ਨਵੰਬਰ (ਰਜਨੀਸ਼ ਕਥੂਰੀਆ)-ਗੁਰਦੁਆਰਾ ਡੇਰਾ ਹਰਨਾਮੁਸਰ, ਨਾਨਕਸਰ ਜ਼ੀਰਾ ਵਿਖੇ ਸੰਤ ਬਾਬਾ ਹਰਿਨਾਮ ਸਿੰਘ ਜੀ ਦੀ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਮੁਖੀ ਸੰਤ ਬਾਬਾ ਹਰੀ ਸਿੰਘ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਦੇ ਦੌਰਾਨ ਸਹਾਰਾ ਕਲੱਬ ਜ਼ੀਰਾ ਵਲੋਂ ਦੀਪ ਬਲੱਡ ਬੈਂਕ ਫਰੀਦਕੋਟ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਡੇਰਾ ਮੁਖੀ ਸੰਤ ਬਾਬਾ ਹਰੀ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਹਜੂਰੀ ਵਿਚ ਅਰਦਾਸ ਬੇਨਤੀ ਕਰਨ ਤੋਂ ਬਾਅਦ ਵਿਧਾਇਕ ਨਰੇਸ਼ ਕਟਾਰੀਆ, ਸੰਤ ਬਾਬਾ ਹਰੀ ਸਿੰਘ ਅਤੇ ਡਾਕਟਰ ਮਨਜੀਤ ਕੌਰ ਐਸ.

ਅਜੀਤ ਡੈਸਕ 11-11-2026
ਜ਼ੀਰਾ,10 ਨਵੰਬਰ (ਰਜਨੀਸ਼ ਕਥੂਰੀਆ)-ਗੁਰਦੁਆਰਾ ਡੇਰਾ ਹਰਨਾਮੁਸਰ, ਨਾਨਕਸਰ ਜ਼ੀਰਾ ਵਿਖੇ ਸੰਤ ਬਾਬਾ ਹਰਿਨਾਮ ਸਿੰਘ ਜੀ ਦੀ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਮੁਖੀ ਸੰਤ ਬਾਬਾ ਹਰੀ ਸਿੰਘ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਦੇ ਦੌਰਾਨ ਸਹਾਰਾ ਕਲੱਬ ਜ਼ੀਰਾ ਵਲੋਂ ਦੀਪ ਬਲੱਡ ਬੈਂਕ ਫਰੀਦਕੋਟ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਡੇਰਾ ਮੁਖੀ ਸੰਤ ਬਾਬਾ ਹਰੀ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਹਜੂਰੀ ਵਿਚ ਅਰਦਾਸ ਬੇਨਤੀ ਕਰਨ ਤੋਂ ਬਾਅਦ ਵਿਧਾਇਕ ਨਰੇਸ਼ ਕਟਾਰੀਆ, ਸੰਤ ਬਾਬਾ ਹਰੀ ਸਿੰਘ ਅਤੇ ਡਾਕਟਰ ਮਨਜੀਤ ਕੌਰ ਐਸ.ਐਮ.ਓ.ਜ਼ੀਰਾ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਗੁਰਦੁਆਰਾ ਡੇਰਾ ਹਰਨਾਮੁਸਰ ਪਿਛਲੇ ਲੰਬੇ ਸਮੇਂ ਤੋਂ ਸਮਾਜ ਵਿਚ ਆਪਣਾ ਧਾਰਮਿਕ ਯੋਗਦਾਨ ਪਾਉਣ ਦੇ ਨਾਲ-ਨਾਲ ਸਮਾਜ ਭਲਾਈ ਦੇ ਕੰਮਾਂ ਵਿਚ ਵੀ ਯੋਗਦਾਨ ਪਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਸਭ ਕੁਝ ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਹਰੀ ਸਿੰਘ ਅਤੇ ਬਾਬਾ ਗੁਰਮੁਖ ਸਿੰਘ ਦੇ ਉੱਦਮ ਦੇ ਨਾਲ ਹੋ ਰਿਹਾ ਹੈ। ਇਸ ਮੌਕੇ ’ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਤੋਂ ਇਲਾਵਾ ਆਮ ਲੋਕਾਂ ਨੇ ਵੱਧ ਚੜ ਕੇ ਖੂਨ ਦਾਨ ਕੀਤਾ। ਇਸ ਮੌਕੇ ਤਹਿਸੀਲਦਾਰ ਵਿਨੋਦ ਕੁਮਾਰ, ਸਹਾਰਾ ਕਲੱਬ ਜ਼ੀਰਾ ਦੇ ਪ੍ਰਧਾਨ ਗੁਰਤੇਜ ਸਿੰਘ ਗਿੱਲ, ਮੈਂਬਰ ਅੰਗਰੇਜ਼ ਸਿੰਘ ਅਟਵਾਲ, ਜਸਵੰਤ ਸਿੰਘ ਨਾਮਦੇਵ, ਹਰਬੰਸ ਸਿੰਘ ਸੇਖਾ, ਸੋਨੂੰ ਗੁਜਰਾਲ, ਗੁਰਬਖਸ਼ ਸਿੰਘ ਵਿੱਜ, ਨਛੱਤਰ ਸਿੰਘ, ਹਰਪਾਲ ਸਿੰਘ ਪੰਡੋਰੀ, ਹਰਜੀਤ ਸਿੰਘ ਸਚਦੇਵਾ, ਪ੍ਰਕਿਰਤੀ ਕਲੱਬ ਜ਼ੀਰਾ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ, ਬਾਬਾ ਸੁਖਵਿੰਦਰ ਸਿੰਘ ਜਵੱਦੀ ਟਕਸਾਲ ਵਾਲੇ, ਪਿਆਰਾ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ, ਸੁਖਵਿੰਦਰ ਸਿੰਘ ਸੰਧੂ, ਹਰਜੀਤ ਸਿੰਘ ਵਧਵਾ ਅਤੇ ਨਰਿੰਦਰ ਸਿੰਘ ਲੈਕਚਰਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਰਾਲੀ ਦਾ ਪੱਕਾ ਹੱਲ ਕੱਢਣ ਦੀ ਬਜਾਏ ਕਿਸਾਨਾਂ ਨੂੰ ਜੇਲ੍ਹਾਂ ਵਿਚ ਡੱਕਣਾ ਅਤਿ ਨਿੰਦਣਯੋਗ-ਗੈਰੀ ਸਿੰਘ ਬੰਡਾਲਾ ਅਗਲੀ ਖ਼ਬਰ ਸੋਨੀਆ ਗਾਂਧੀ 1984 ਦੇ ਸਿੱਖ ਕਤਲੇਆਮ ਬਾਰੇ ਆਪਣੀ ਚੁੱਪ ਤੋੜਨ- ਕਰਨੈਲ ਸਿੰਘ ਪੀਰ ਮੁਹੰਮਦ ਕਿਹਾ, ਬਾਬਰੀ ਮਸਜਿਦ ਢਾਹੇ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।