‘ਸਾਹਿਤ ਸਿਰਜਣ : ਸ਼ਬਦਾਂ ਤੋਂ ਲੋਕ ਅਰਪਣ ਤੱਕ’ ਸਮਾਗਮ ਦੌਰਾਨ ਪੰਜਾਬੀ ਮਾਂ-ਬੋਲੀ ਅਤੇ ਸਾਹਿਤ ਦੇ ਪਸਾਰ ਦਾ ਦਿੱਤਾ ਸੁਨੇਹਾ
ਫ਼ਿਰੋਜ਼ਪੁਰ, 11 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਵਿਖੇ ਪੰਜਾਬੀ ਸਾਹਿੱਤ ਅਤੇ ਮਾਂ-ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਸਮਰਪਿਤ ਵਿਸ਼ੇਸ਼ ਸਾਹਿਤਕ ਸਮਾਗਮ ‘ਸਾਹਿਤ ਸਿਰਜਣ : ਸ਼ਬਦਾਂ ਤੋਂ ਲੋਕ ਅਰਪਣ ਤੱਕ’ ਕਰਵਾਇਆ ਗਿਆ। ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੀ ਸਾਹਿਤਕ ਸ਼ਾਖਾ ‘ਪੰਜਾਬੀ ਵਿਰਸਾ (ਤੀਸਰੀ ਅੱਖ) ਲਿਟਰੇਰੀ ਸੋਸਾਇਟੀ’ ਵਲੋਂ ‘ਸਾਹਿਤ ਸੰਗਮ (ਰਜਿ.)
ਦ
ਦੇਵ ਸਮਾਜ ਕਾਲਜ ਫ਼ਾਰ ਵਿਮਨ ਵਿਖੇ ਹੋਏ ਸਮਾਗਮ ਦੌਰਾਨ ਸੁੱਖੀ ਬਰਾੜ ਨੂੰ ਸਨਮਾਨਿਤ ਕਰਦੇ ਕਾਲਜ ਸਟਾਫ਼ ਅਤੇ ਪ੍ਰਬੰਧਕ।
12-11-2026
ਫ਼ਿਰੋਜ਼ਪੁਰ, 11 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਵਿਖੇ ਪੰਜਾਬੀ ਸਾਹਿੱਤ ਅਤੇ ਮਾਂ-ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਸਮਰਪਿਤ ਵਿਸ਼ੇਸ਼ ਸਾਹਿਤਕ ਸਮਾਗਮ ‘ਸਾਹਿਤ ਸਿਰਜਣ : ਸ਼ਬਦਾਂ ਤੋਂ ਲੋਕ ਅਰਪਣ ਤੱਕ’ ਕਰਵਾਇਆ ਗਿਆ। ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੀ ਸਾਹਿਤਕ ਸ਼ਾਖਾ ‘ਪੰਜਾਬੀ ਵਿਰਸਾ (ਤੀਸਰੀ ਅੱਖ) ਲਿਟਰੇਰੀ ਸੋਸਾਇਟੀ’ ਵਲੋਂ ‘ਸਾਹਿਤ ਸੰਗਮ (ਰਜਿ.) ਫ਼ਿਰੋਜ਼ਪੁਰ’ ਦੇ ਸਹਿਯੋਗ ਨਾਲ ਆਈ.ਕਿਊ.ਏ.ਸੀ. ਅਤੇ ਆਈ.ਕੇ.ਐੱਸ. ਤਹਿਤ ਕਰਵਾਏ ਇਸ ਸਮਾਗਮ ਵਿਚ ਪ੍ਰਸਿੱਧ ਲੇਖਿਕਾ ਦਿਲਪ੍ਰੀਤ ਗੁਰੀ ਦੀਆਂ ਕਹਾਣੀਆਂ ਅਤੇ ਨਾਵਲਾਂ ਨਾਲ ਸਬੰਧਤ 11 ਪੁਸਤਕਾਂ ਦਾ ਇਕੋ ਮੰਚ ਤੋਂ ਲੋਕ ਅਰਪਣ ਕੀਤਾ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਡਾ.ਸੁਖਮਿੰਦਰ ਕੌਰ (ਸੁੱਖੀ ਬਰਾੜ), ਚੇਅਰਮੈਨ ਚੰਡੀਗੜ੍ਹ ਸੰਗੀਤ ਨਾਟਕ ਅਕੈਡਮੀ, ਪੰਜਾਬ ਦੇ ਰਾਜਪਾਲ ਦੇ ਸਲਾਹਕਾਰ, ਡਾਇਰੈਕਟਰ ਵਿਸ਼ਵ ਪੰਜਾਬੀ ਵਿਰਾਸਤ ਕੇਂਦਰ ਅਤੇ ਭਾਰਤ ਸਰਕਾਰ ਦੇ ਸਭਿਆਚਾਰ ਮੰਤਰਾਲੇ ਦੇ ਰਾਸ਼ਟਰੀ ਮੈਂਬਰ ਨੇ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ.ਸੰਗੀਤਾ ਸ਼ਰਮਾ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਦੇਵ ਸਮਾਜ ਕਾਲਜ ਉੱਚ ਸਿੱਖਿਆ ਦੇ ਨਾਲ-ਨਾਲ ਪੰਜਾਬੀ ਮਾਂ-ਬੋਲੀ, ਸਾਹਿੱਤ ਅਤੇ ਸਭਿਆਚਾਰ ਦੇ ਪਸਾਰ ਲਈ ਲਗਾਤਾਰ ਯਤਨਸ਼ੀਲ ਹੈ। ਲੇਖਿਕਾ ਦਿਲਪ੍ਰੀਤ ਗੁਰੀ ਦੀਆਂ 11 ਪੁਸਤਕਾਂ ਦਾ ਇਕੋ ਮੰਚ ਤੋਂ ਲੋਕ ਅਰਪਣ ਹੋਣਾ ਪੰਜਾਬੀ ਸਾਹਿੱਤ ਜਗਤ ਲਈ ਯਾਦਗਾਰੀ ਪ੍ਰਾਪਤੀ ਹੈ। ਅਜਿਹੇ ਸਮਾਗਮ ਵਿਦਿਆਰਥੀਆਂ ਵਿਚ ਰਚਨਾਤਮਿਕ ਸੋਚ ਵਿਕਸਿਤ ਕਰਨ ਦੇ ਨਾਲ ਉਨ੍ਹਾਂ ਨੂੰ ਆਪਣੀਆਂ ਭਾਸ਼ਾਈ ਅਤੇ ਸਭਿਆਚਾਰਕ ਜੜ੍ਹਾਂ ਨਾਲ ਜੋੜਦੇ ਹਨ। ਮੁੱਖ ਮਹਿਮਾਨ ਡਾ.ਸੁਖਮਿੰਦਰ ਕੌਰ ਨੇ ਕਿਹਾ ਕਿ ਡਿਜੀਟਲ ਯੁੱਗ ਵਿਚ ਨੌਜਵਾਨ ਪੀੜ੍ਹੀ ਨੂੰ ਆਪਣੀ ਮਾਂ-ਬੋਲੀ ਅਤੇ ਵਿਰਸੇ ਨਾਲ ਜੋੜੀ ਰੱਖਣਾ ਸਮੇਂ ਦੀ ਅਹਿਮ ਲੋੜ ਹੈ। ਦੇਵ ਸਮਾਜ ਕਾਲਜ ਦੇ ਪੰਜਾਬੀ ਵਿਭਾਗ ਅਤੇ ਸਾਹਿੱਤ ਸੰਗਮ ਵਲੋਂ ਇਸ ਦਿਸ਼ਾ ਵਿਚ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਦਿਲਪ੍ਰੀਤ ਗੁਰੀ ਦੀਆਂ ਲਿਖਤਾਂ ਸਮਾਜਿਕ ਅਤੇ ਸਭਿਆਚਾਰਕ ਸਰੋਕਾਰਾਂ ਨੂੰ ਸਾਹਿਤਕ ਰੂਪ ਵਿਚ ਪੇਸ਼ ਕਰਦੀਆਂ ਹਨ। ਜ਼ਿਕਰਯੋਗ ਹੈ ਕਿ ਇਹ ਸੰਸਥਾ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਦੇ ਅਸ਼ੀਰਵਾਦ ਅਤੇ ਪ੍ਰਧਾਨ ਡਾ.ਅਗਨੀਜ਼ ਢਿੱਲੋਂ, ਸਕੱਤਰ ਐਡਵੋਕੇਟ ਅਜੇ ਕੁਮਾਰ ਬੱਤਾ ਅਤੇ ਪ੍ਰਿੰਸੀਪਲ ਡਾ.ਸੰਗੀਤਾ ਸ਼ਰਮਾ ਦੀ ਯੋਗ ਅਗਵਾਈ ਹੇਠ ਵਿੱਦਿਅਕ ਅਤੇ ਸਾਹਿਤਕ ਖੇਤਰ ਵਿਚ ਸਰਗਰਮ ਭੂਮਿਕਾ ਨਿਭਾ ਰਹੀ ਹੈ। ਸਮਾਗਮ ਦੀ ਕਨਵੀਨਰ ਪ੍ਰਿੰਸੀਪਲ ਡਾ.ਸੰਗੀਤਾ ਸ਼ਰਮਾ ਸਨ, ਜਦਕਿ ਕੋਆਰਡੀਨੇਟਰ ਡਾ.ਪਰਮਵੀਰ ਕੌਰ, ਮੁਖੀ ਪੰਜਾਬੀ ਵਿਭਾਗ ਅਤੇ ਕੋ-ਕੋਆਰਡੀਨੇਟਰ ਨਿਸ਼ਾਨ ਸਿੰਘ, ਦਇਆ ਸਿੰਘ ਅਤੇ ਪਰਮਿੰਦਰ ਕੌਰ ਨੇ ਪ੍ਰਬੰਧਾਂ ਵਿਚ ਅਹਿਮ ਯੋਗਦਾਨ ਪਾਇਆ। ਇਸ ਮੌਕੇ ਸਾਹਿੱਤ ਪ੍ਰੇਮੀਆਂ, ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਲੇਖਿਕਾ ਨੂੰ ਮੁਬਾਰਕਬਾਦ ਦਿੱਤੀ।