ਛਠ ਪੂਜਾ ਮੌਕੇ 12 ਨਵੰਬਰ ਨੂੰ ਫ਼ਿਰੋਜ਼ਪੁਰ ਮੰਡਲ ਵਲੋਂ ਤਿੰਨ ਤਿਉਹਾਰ ਸਪੈਸ਼ਲ ਰੇਲ ਗੱਡੀਆਂ ਚਲਾਈਆਂ ਜਾਣਗੀਆਂ
ਫ਼ਿਰੋਜ਼ਪੁਰ, 11 ਨਵੰਬਰ (ਰਾਕੇਸ਼ ਚਾਵਲਾ)-ਛਠ ਪੂਜਾ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਰੇਲ ਯਾਤਰੀਆਂ ਦੀ ਸਹੂਲਤ ਅਤੇ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਫ਼ਿਰੋਜ਼ਪੁਰ ਰੇਲਵੇ ਮੰਡਲ ਵਲੋਂ 12 ਨਵੰਬਰ ਨੂੰ ਤਿੰਨ ਤਿਉਹਾਰ ਸਪੈਸ਼ਲ ਰੇਲਗੱਡੀਆਂ ਚਲਾਈਆਂ ਜਾਣਗੀਆਂ। ਇਨ੍ਹਾਂ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਪੂਰਬੀ ਭਾਰਤ ਵੱਲ ਜਾਣ ਵਾਲੇ ਯਾਤਰੀਆਂ ਨੂੰ ਕਾਫ਼ੀ ਰਾਹਤ ਮਿਲੇਗੀ।
ਅਜੀਤ ਡੈਸਕ
12-11-2026