ਅਕਾਲੀ ਆਗੂ ਪ੍ਰੀਤਰਾਜ ਸਿੰਘ ਹੀਰੋ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ
ਜ਼ੀਰਾ,11 ਨਵੰਬਰ (ਰਜਨੀਸ਼ ਕਥੂਰੀਆ)- ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਰਾਜਨੀਤਿਕ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਵਧਾਈਆਂ ਜਾ ਰਹੀਆਂ ਹਨ। ਇਸੇ ਕੜੀ ਦੇ ਤਹਿਤ ਅਕਾਲੀ ਦਲ ਬਾਦਲ ਦੇ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੇ ਬੇਟੇ ਪ੍ਰੀਤਰਾਜ ਸਿੰਘ ਹੀਰੋ ਵਲੋਂ ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ ਸੰਧੂ ਦੇ ਨਿਵਾਸ ’ਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ।
ਅਜੀਤ ਡੈਸਕ
12-11-2026