14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ

ਫ਼ਿਰੋਜ਼ਪੁਰ, 13 ਨਵੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਫ਼ਿਰੋਜ਼ਪੁਰ ਦੇ ਬੀ. ਐੱਸ.

ਅਜੀਤ ਡੈਸਕ 14-11-2026
ਫ਼ਿਰੋਜ਼ਪੁਰ, 13 ਨਵੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਫ਼ਿਰੋਜ਼ਪੁਰ ਦੇ ਬੀ.ਐੱਸ.ਸੀ. ਨਰਸਿੰਗ (2024-28) ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਯੋਗ ਮਾਰਗਦਰਸ਼ਨ ਸਦਕਾ ਵਧੀਆ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਇਸ ਨਤੀਜੇ ਦੀ ਖ਼ਾਸ ਗੱਲ ਇਹ ਰਹੀ ਕਿ ਸਮੁੱਚੀ ਜਮਾਤ ਦੇ ਅੱਧੇ ਤੋਂ ਵੱਧ ਵਿਦਿਆਰਥੀਆਂ ਨੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਵਿਚ ਆਪਣੀ ਜਗ੍ਹਾ ਬਣਾਈ। ਨਤੀਜੇ ਅਨੁਸਾਰ ਹਰਮਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਸ਼ਰਨਦੀਪ ਕੌਰ ਅਤੇ ਨਵਦੀਪ ਕੌਰ ਨੇ ਸਾਂਝੇ ਤੌਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 12 ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਕਾਲਜ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਖ਼ੁਸ਼ੀ ਦੀ ਲਹਿਰ ਹੈ। ਇਸ ਮੌਕੇ ਧਰਮਪਾਲ ਬਾਂਸਲ, ਡਾਇਰੈਕਟਰ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਅਤੇ ਹਾਰਮਨੀ ਆਯੁਰਵੈਦਿਕ ਕਾਲਜ ਅਤੇ ਸੰਸਥਾਪਕ ਭਗਤੀ ਭਜਨ ਗਰੁੱਪ ਨੇ ਸਫ਼ਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਸ ਸਫ਼ਲਤਾ ਪਿੱਛੇ ਉਨ੍ਹਾਂ ਦੀ ਨਿਰੰਤਰ ਮਿਹਨਤ ਦੇ ਨਾਲ-ਨਾਲ ਕਾਲਜ ਦੇ ਤਜਰਬੇਕਾਰ ਅਧਿਆਪਕਾਂ ਦੀ ਲਗਨ ਅਤੇ ਸਹੀ ਮਾਰਗਦਰਸ਼ਨ ਦਾ ਵੀ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਨਰਸਿੰਗ ਸਿਰਫ਼ ਇਕ ਕਿੱਤਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਅਤੇ ਸਮਰਪਣ ਦੀ ਭਾਵਨਾ ਨਾਲ ਜੁੜਿਆ ਬਹੁਤ ਹੀ ਜ਼ਿੰਮੇਵਾਰੀ ਵਾਲਾ ਖੇਤਰ ਹੈ। ਵਿਦਿਆਰਥੀਆਂ ਵਲੋਂ ਅੱਜ ਪੜ੍ਹਾਈ ਵਿਚ ਕੀਤੀ ਜਾ ਰਹੀ ਮਿਹਨਤ ਉਨ੍ਹਾਂ ਨੂੰ ਭਵਿੱਖ ਵਿਚ ਕਾਮਯਾਬ ਅਤੇ ਸਮਰਪਿਤ ਨਰਸ ਬਣਨ ਲਈ ਮਜ਼ਬੂਤ ਨੀਂਹ ਪ੍ਰਦਾਨ ਕਰੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਹਰ ਪ੍ਰਾਪਤੀ ਸੰਸਥਾ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸੁਖਦੀਪ ਕੌਰ, ਡਾ. ਸੰਜੀਵ ਮਾਨਕਟਾਲਾ ਸਮੇਤ ਸਮੂਹ ਸਟਾਫ਼ ਮੈਂਬਰ ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਅਮਨਦੀਪ ਕੌਰ, ਸੰਗੀਤਾ ਹਾਂਡਾ, ਗੁਰਮੀਤ ਕੌਰ, ਖੁਸ਼ਪਾਲ ਕੌਰ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਕੋਮਲਜੀਤ ਕੌਰ, ਬਲਵਿੰਦਰ ਕੌਰ, ਸੁਖਵੀਰ ਕੌਰ, ਸ਼ਿਵੇਨ ਕੰਬੋਜ, ਕਰਮਜੀਤ ਸਿੰਘ, ਜੁਝਾਰ ਸਿੰਘ, ਕਮਲਪ੍ਰੀਤ ਕੌਰ, ਤਾਨੀਆ, ਸੀਰਤ, ਸ਼ਗੁਫ਼ਤਾ, ਮਨਪ੍ਰੀਤ ਕੌਰ ਅਤੇ ਆਚਲ ਆਦਿ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਹੈ।
ਪਿਛਲੀ ਖ਼ਬਰ ਅਮਨਦੀਪ ਗੋਲਡੀ ਮੁਸਾਫਿਰ ਨੂੰ ਮੁੜ ਟਿਕਟ ਦਿੱਤੇ ਜਾਣ ’ ਤੇ ਇਲਾਕੇ ਦੀਆਂ ਪੰਚਾਇਤਾਂ ਨੇ ਕੀਤਾ ਹਾਈਕਮਾਨ ਦਾ ਧੰਨਵਾਦ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਭਾਂਗਰ ਵਿਖੇ ਹੋਈਆਂ ਬਲਾਕ ਪੱਧਰੀ ਖੇਡਾਂ ਸਫਲਤਾਪੂਰਵਕ ਸੰਪੰਨ ਬੀ.ਪੀ.ਈ.ਓ ਦਲਜੀਤ ਕੌਰ ਨੇ ਜੇਤੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।