15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਝੋਨੇ ਦਾ ਗਲਤ ਬੀਜ ਦੇਣ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਮੱਲਾਂਵਾਲਾ, 15 ਨਵੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਝੋਨੇ ਦੀ ਫ਼ਸਲ ਲਈ ਗਲਤ ਬੀਜ ਦੇਣ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਡਰੋਲੀ ਭਾਈ ਜ਼ਿਲ੍ਹਾ ਮੋਗਾ, ਗੁਰਭੇਜ ਸਿੰਘ ਪੁੱਤਰ ਪਿਸੋਰਾ ਸਿੰਘ, ਗੁਰਚੇਤ ਸਿੰਘ ਪੁੱਤਰ ਤਰਸੇਮ ਸਿੰਘ, ਪਿਸੋਰਾ ਸਿੰਘ ਪੁੱਤਰ ਬਲਕਾਰ ਸਿੰਘ ਅਤੇ ਤਰਸੇਮ ਸਿੰਘ ਪੁੱਤਰ ਬਲਕਾਰ ਸਿੰਘ ਵਾਸੀਆਨ ਪਿੰਡ ਮੁੰਡੀ ਜਮਾਲ, ਫਤਿਹਗੜ੍ਹ ਪੰਜਤੂਰ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ।

ਅਜੀਤ ਡੈਸਕ 16-11-2026
ਮੱਲਾਂਵਾਲਾ, 15 ਨਵੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਝੋਨੇ ਦੀ ਫ਼ਸਲ ਲਈ ਗਲਤ ਬੀਜ ਦੇਣ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਡਰੋਲੀ ਭਾਈ ਜ਼ਿਲ੍ਹਾ ਮੋਗਾ, ਗੁਰਭੇਜ ਸਿੰਘ ਪੁੱਤਰ ਪਿਸੋਰਾ ਸਿੰਘ, ਗੁਰਚੇਤ ਸਿੰਘ ਪੁੱਤਰ ਤਰਸੇਮ ਸਿੰਘ, ਪਿਸੋਰਾ ਸਿੰਘ ਪੁੱਤਰ ਬਲਕਾਰ ਸਿੰਘ ਅਤੇ ਤਰਸੇਮ ਸਿੰਘ ਪੁੱਤਰ ਬਲਕਾਰ ਸਿੰਘ ਵਾਸੀਆਨ ਪਿੰਡ ਮੁੰਡੀ ਜਮਾਲ, ਫਤਿਹਗੜ੍ਹ ਪੰਜਤੂਰ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਪੁਲਿਸ ਸੂਤਰਾਂ ਅਨੁਸਾਰ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੂੰ ਮਿਲੀ ਦਰਖਾਸਤ ਦੀ ਜਾਂਚ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਹੈ। ਦਰਖਾਸਤਕਰਤਾ ਅਨੁਸਾਰ ਉਕਤ ਵਿਅਕਤੀਆਂ ਨਾਲ ਜ਼ਮੀਨ ਵਿਚ ਝੋਨੇ ਦੀ ਫ਼ਸਲ ਦੀ ਬਿਜਾਈ ਸਬੰਧੀ ਇਕਰਾਰਨਾਮਾ ਕੀਤਾ ਗਿਆ ਸੀ, ਪਰ ਮੁਲਜ਼ਮਾਂ ਵਲੋਂ ਕਥਿਤ ਤੌਰ ’ਤੇ ਗਲਤ ਝੋਨੇ ਦਾ ਬੀਜ ਦਿੱਤਾ ਗਿਆ। ਇਸ ਸਬੰਧੀ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਵਲੋਂ ਪੰਜਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਦਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਬਾਕੀ ਹੈ।
ਪਿਛਲੀ ਖ਼ਬਰ ਡਰੋਨ ਗਤੀਵਿਧੀ ਦੇ ਮੱਦੇਨਜ਼ਰ ਬੀ.ਐੱਸ.ਐਫ ਅਤੇ ਪੁਲਿਸ ਵਲੋਂ ਸਾਂਝਾ ਸਰਚ ਆਪ੍ਰੇਸ਼ਨ, ਦੋ ਵਿਅਕਤੀ ਗ੍ਰਿਫ਼ਤਾਰ ਮੁਲਜ਼ਮਾਂ ਕੋਲੋ... ਅਗਲੀ ਖ਼ਬਰ ਸਮਾਜ ਸੇਵਾ ਦੇ ਕਾਰਜਾਂ ਤੋਂ ਖੁਸ਼ ਹੋ ਕੇ ਲੋਕ ਭਗਵਾਨਪੁਰ ਟੀਮ ਦਾ ਕਰ ਰਹੇ ਸਹਿਯੋਗ: ਡਾ.ਅਮਨਦੀਪ ਕੌਰ ਭਗਵਾਨਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।