16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪਿੰਡ ਭੜਾਣਾ ਵਿਖੇ ਲਗਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਖੋਸਾ ਦਲ ਸਿੰਘ, 15 ਨਵੰਬਰ(ਮਨਪ੍ਰੀਤ ਸਿੰਘ ਸੰਧੂ)-ਸੇਵੀਅਰ ਸਿੰਘ ਵਜੋਂ ਜਾਣੇ ਜਾਂਦੇ ਉੱਘੇ ਸਮਾਜਸੇਵੀ ਡਾ. ਐੱਸ.

ਪਿੰਡ ਭੜਾਨਾ ਵਿਖੇ ਲਗਾਏ ਗਏ ਕੈਂਪ ਦੀ ਸ਼ੁਰੂਆਤ ਕਰਵਾਉਣ ਮੌਕੇ ਪੁੱਜੇ ਮਹਿਮਾਨ ਅਤੇ ਡਾਕਟਰੀ ਟੀਮਾਂ। ਅਜੀਤ ਤਸਵੀਰ 16-11-2026
ਖੋਸਾ ਦਲ ਸਿੰਘ, 15 ਨਵੰਬਰ(ਮਨਪ੍ਰੀਤ ਸਿੰਘ ਸੰਧੂ)-ਸੇਵੀਅਰ ਸਿੰਘ ਵਜੋਂ ਜਾਣੇ ਜਾਂਦੇ ਉੱਘੇ ਸਮਾਜਸੇਵੀ ਡਾ.ਐੱਸ.ਪੀ ਸਿੰਘ ਉਬਰਾਏ ਵਲੋਂ ਆਪਣੇ ਸੇਵਾ ਕਾਰਜਾਂ ਦੀ ਲੜੀ ਤਹਿਤ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਅਤੇ ਸਿਹਤ ਸੇਵਾਵਾਂ ਡਾਇਰੈਕਟਰ ਡਾ. ਆਰ.ਐੱਸ ਅਟਵਾਲ ਦੀ ਅਗਵਾਈ ਵਿਚ ਪਿੰਡ ਭੜਾਣਾ ਵਿਖੇ ਬਾਬਾ ਚਤਰ ਸਿੰਘ ਸੋਢੀ ਅਤੇ ਬਾਬਾ ਮੂਲਾ ਸਿੰਘ ਸੋਢੀ ਦੀ ਯਾਦ ਵਿਚ ਤਰਸੇਮ ਸਿੰਘ ਭੜਾਣਾ ਗ੍ਰਾਮ ਪੰਚਾਇਤ ਪਿੰਡ ਨਿਵਾਸੀਆਂ ਅਤੇ ਸੋਢੀ ਪਰਿਵਾਰ ਦੇ ਵਿਸ਼ੇਸ਼ ਸਹਿਯੋਗ ਨਾਲ 750ਵਾਂ ਅੱਖਾਂ ਦਾ ਚੈੱਕਅਪ ਕੈਂਪ ਲਗਵਾਇਆ ਗਿਆ। ਕੈਂਪ ਦਾ ਰਸਮੀ ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਯੂਥ ਆਗੂ ਆਮ ਆਦਮੀ ਪਾਰਟੀ ਦੇ ਸ਼ੰਕਰ ਕਟਾਰੀਆ ਅਤੇ ਗੁਰਸਤਕਾਰ ਸਿੰਘ ਸੋਢੀ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਟੀਮ ਵਲੋਂ ਆਏ ਹੋਏ ਮਹਿਮਾਨਾਂ ਦਾ ਪਹੁੰਚਣ ’ਤੇ ਧੰਨਵਾਦ ਕੀਤਾ ਗਿਆ ਅਤੇ ਗੁਰਸਤਕਾਰ ਸਿੰਘ ਸੋਢੀ, ਗੁਰਪ੍ਰੀਤ ਕੌਰ ਸੋਢੀ ਵਲੋਂ ਆਏ ਹੋਏ ਮਹਿਮਾਨਾਂ ਅਤੇ ਟੀਮ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ, ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਵਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੈਂਪ ਵਿਚ ਪਿੰਡ ਭੜਾਣਾ ਅਤੇ ਨਾਲ ਲੱਗਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਮਰੀਜ਼ਾਂ ਨੇ ਆਪਣਾ ਚੈੱਕਅਪ ਕਰਵਾਇਆ। ਇਸ ਕੈਂਪ ਵਿਚ ਗੁਰੂ ਰਾਮਦਾਸ ਅੱਖਾਂ ਦਾ ਹਸਪਤਾਲ ਜ਼ੀਰਾ ਤੋਂ ਪਹੁੰਚੀ ਡਾਕਟਰਾਂ ਦੀ ਟੀਮ ਡਾ ਮਹੇਸ਼ ਜਿੰਦਲ ਅਤੇ ਡਾ. ਸੁਖਜੀਵਨ ਸਿੰਘ ਵਲੋਂ ਅੱਖਾਂ ਦੀ ਜਾਂਚ ਕੀਤੀ ਗਈ ਇਸ ਕੈਂਪ ਵਿੱਚ ਚੈੱਕਅੱਪ ਦੌਰਾਨ 311 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ। ਜਿਹਨਾ ਵਿਚੋਂ 105 ਮਰੀਜ ਅਪਰੇਸ਼ਨ ਕਰਨ ਲਈ ਯੋਗ ਪਾਏ ਗਏ ਜਿਹਨਾਂ ਦੇ ਜ਼ਰੂਰੀ ਟੈਸਟ ਕਰਨ ਉਪਰੰਤ ਅਪਰੇਸ਼ਨ ਕੀਤੇ ਜਾਣਗੇ ਟਰੱਸਟ ਵਲੋਂ 160 ਮਰੀਜ਼ਾਂ ਨੂੰ ਨੇੜੇ ਦੀਆਂ ਐਨਕਾਂ ਅਤੇ ਫਰੀ ਦਵਾਈਆਂ ਦਿੱਤੀਆਂ ਗਈਆਂ। ਕੈਂਪ ਦੌਰਾਨ ਪਿੰਡ ਨਿਵਾਸੀਆਂ ਵਲੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਆਉਣ ਵਾਲੇ ਮਰੀਜ਼ਾਂ ਲਈ ਲੋੜੀਂਦੇ ਸਾਰੇ ਪ੍ਰਬੰਧ ਬਹੁਤ ਹੀ ਸੁਚੱਜੇ ਢੰਗ ਨਾਲ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ, ਜ਼ਿਲ੍ਹਾ ਜਰਨਲ ਸਕੱਤਰ ਪਾਲ ਸਿੰਘ, ਮਹਾਂਵੀਰ ਸਿੰਘ, ਲੈਬ ਇੰਚਾਰਜ ਜ਼ੀਰਾ ਜਗਸੀਰ ਸਿੰਘ, ਕੰਪਿਊਟਰ ਟੀਚਰ ਮਨਪ੍ਰੀਤ ਸਿੰਘ, ਰਾਮ ਸਿੰਘ, ਸਿਟੀ ਅਤੇ ਛਾਉਣੀ ਇੰਚਾਰਜ ਬਲਵਿੰਦਰ ਪਾਲ ਸ਼ਰਮਾ, ਸਿਟੀ ਅਤੇ ਛਾਉਣੀ ਇੰਚਾਰਜ ਇਸਤਰੀ ਵਿੰਗ ਤਲਵਿੰਦਰ ਕੌਰ, ਰਣਧੀਰ ਜੋਸ਼ੀ, ਮਨਜਿੰਦਰ ਸਿੰਘ ਅਤੇ ਸਮੂਹ ਸਟਾਫ ਗੁਰੂ ਰਾਮਦਾਸ ਅੱਖਾਂ ਦਾ ਹਸਪਤਾਲ ਅਤੇ ਸੰਨੀ ਓਬਰਾਏ ਕੰਪਿਊਟਰ ਸੈਂਟਰ ਦੀਆ ਵਿਦਿਆਰਥਣਾਂ ਅਤੇ ਪਿੰਡ ਦੇ ਪਤਵੰਤੇ ਮੌਜੂਦ ਸਨ।
ਪਿਛਲੀ ਖ਼ਬਰ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਅਣਗੌਲਿਆਂ ਕਰਨਾ ਹੁਣ ਬਰਦਾਸ਼ਤ ਨਹੀਂ : ਬੂਟਾ ਰਾਮ ਅਰੋੜਾ ਸੇਵਾ ਮੁਕਤ ਸਰਕਾਰੀ ਕਰਮਚ... ਅਗਲੀ ਖ਼ਬਰ ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਦਾ ਸਾਲਾਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।