ਕਾਂਗਰਸੀ ਵਰਕਰਾਂ ਦੀ ਇੱਕਜੁਟਤਾ ਹੀ ਪਾਰਟੀ ਦੀ ਅਸਲ ਤਾਕਤ-ਸ਼ਿਵ ਸਾਗਰ ਸ਼ਰਮਾ, ਸਰਵਨ ਮਸੀਹ ਸੰਮਾ
ਮੱਖੂ, 16 ਨਵੰਬਰ (ਵਰਿੰਦਰ ਮਨਚੰਦਾ)-ਪੰਜਾਬ ਦੀ ਸਿਆਸਤ ਵਿਚ ਆਉਣ ਵਾਲਾ ਸਮਾਂ ਕਾਫ਼ੀ ਅਹਿਮ ਰਹਿਣ ਵਾਲਾ ਹੈ ਅਤੇ ਕਾਂਗਰਸ ਪਾਰਟੀ ਵਲੋਂ ਸੂਬੇ ਅੰਦਰ ਆਪਣਾ ਜਨ ਆਧਾਰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਕਾਂਗਰਸ ਕਮੇਟੀ ਮੱਖੂ ਦੇ ਪ੍ਰਧਾਨ ਸ਼ਿਵ ਸਾਗਰ ਸ਼ਰਮਾ ਅਤੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਨਗਰ ਪੰਚਾਇਤ ਪ੍ਰਧਾਨ ਮੱਖੂ ਸਰਵਨ ਮਸੀਹ ਸੰਮਾ ਨੇ ਕੀਤਾ।
ਮੱਖੂ, 16 ਨਵੰਬਰ (ਵਰਿੰਦਰ ਮਨਚੰਦਾ)-ਪੰਜਾਬ ਦੀ ਸਿਆਸਤ ਵਿਚ ਆਉਣ ਵਾਲਾ ਸਮਾਂ ਕਾਫ਼ੀ ਅਹਿਮ ਰਹਿਣ ਵਾਲਾ ਹੈ ਅਤੇ ਕਾਂਗਰਸ ਪਾਰਟੀ ਵਲੋਂ ਸੂਬੇ ਅੰਦਰ ਆਪਣਾ ਜਨ ਆਧਾਰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਕਾਂਗਰਸ ਕਮੇਟੀ ਮੱਖੂ ਦੇ ਪ੍ਰਧਾਨ ਸ਼ਿਵ ਸਾਗਰ ਸ਼ਰਮਾ ਅਤੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਨਗਰ ਪੰਚਾਇਤ ਪ੍ਰਧਾਨ ਮੱਖੂ ਸਰਵਨ ਮਸੀਹ ਸੰਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਿਰਫ਼ ਚੋਣਾਂ ਦੇ ਸਮੇਂ ਹੀ ਨਹੀਂ, ਸਗੋਂ ਲਗਾਤਾਰ ਲੋਕਾਂ ਦੇ ਵਿਚਕਾਰ ਰਹਿਣਾ ਜ਼ਰੂਰੀ ਹੈ। ਇਸੇ ਸੋਚ ਤਹਿਤ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਨਾਲ ਮੁਲਾਕਾਤਾਂ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਨੂੰ ਜਾਣਿਆ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਲੋਕਾਂ ਨਾਲ ਸਿੱਧਾ ਸੰਪਰਕ ਹੀ ਕਿਸੇ ਵੀ ਜਥੇਬੰਦੀ ਦੀ ਅਸਲ ਤਾਕਤ ਹੁੰਦਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣੇ, ਕਿਸਾਨੀ ਨੂੰ ਦਰਪੇਸ਼ ਚੁਨੌਤੀਆਂ ਦਾ ਹੱਲ, ਵਪਾਰੀਆਂ ਦੀਆਂ ਮੁਸ਼ਕਲਾਂ ਅਤੇ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਅਜਿਹੇ ਮੁੱਦੇ ਹਨ, ਜਿਨ੍ਹਾਂ ਨੂੰ ਸਿਆਸੀ ਤੌਰ ’ਤੇ ਗੰਭੀਰਤਾ ਨਾਲ ਉਠਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਇਨ੍ਹਾਂ ਮਸਲਿਆਂ ਨੂੰ ਲੋਕਾਂ ਦੀ ਆਵਾਜ਼ ਬਣਾਉਣ ਲਈ ਹਰ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਸ਼ਿਵ ਸਾਗਰ ਸ਼ਰਮਾ ਅਤੇ ਸਰਵਨ ਮਸੀਹ ਸੰਮਾ ਨੇ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਸਾਂਝੇ ਤੌਰ ’ਤੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਥੇਬੰਦਕ ਮਜ਼ਬੂਤੀ ਲਈ ਹਰ ਵਰਕਰ ਦੀ ਭੂਮਿਕਾ ਮਹੱਤਵਪੂਰਨ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਵਿਆਪਕ ਪੱਧਰ ’ਤੇ ਲਿਜਾਇਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਅੰਦਰ ਕਾਂਗਰਸ ਦੇ ਹੱਕ ਵਿਚ ਬਣ ਰਹੇ ਸਿਆਸੀ ਮਾਹੌਲ ਨੂੰ ਦੇਖਦਿਆਂ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਪਾਇਆ ਜਾ ਰਿਹਾ ਹੈ।