17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰੂਹਰਸਹਾਏ ਵਿਖੇ ਫ਼ਰਨੀਚਰ ਦੇ ਸ਼ੋ-ਰੂਮ...

ਜਾਂਚ ਕਰਨ ’ਤੇ ਪਤਾ ਲੱਗਿਆ ਕਿ ਚੋਰ ਸ਼ੋ-ਰੂਮ ਵਿੱਚੋਂ ਬੈੱਡ, ਸੋਫ਼ੇ, ਗੱਦੇ, ਫ਼ਰਿਜਾਂ ਸਮੇਤ ਵੱਡੀ ਮਾਤਰਾ ਵਿੱਚ ਹੋਰ ਫ਼ਰਨੀਚਰ ਅਤੇ ਘਰੇਲੂ ਵਰਤੋਂ ਦਾ ਸਾਮਾਨ ਚੋਰੀ ਕਰਕੇ ਲੈ ਗਏ ਹਨ। ਮਨੋਜ ਮੋਂਗਾ ਨੇ ਦੱਸਿਆ ਕਿ ਸ਼ੋ-ਰੂਮ ਦੀ ਸੁਰੱਖਿਆ ਲਈ ਸੀ.

(Ã ਸਫਾ 5 ਦੀ ਬਾਕੀ Æ) 17-11-2026
ਜਾਂਚ ਕਰਨ ’ਤੇ ਪਤਾ ਲੱਗਿਆ ਕਿ ਚੋਰ ਸ਼ੋ-ਰੂਮ ਵਿੱਚੋਂ ਬੈੱਡ, ਸੋਫ਼ੇ, ਗੱਦੇ, ਫ਼ਰਿਜਾਂ ਸਮੇਤ ਵੱਡੀ ਮਾਤਰਾ ਵਿੱਚ ਹੋਰ ਫ਼ਰਨੀਚਰ ਅਤੇ ਘਰੇਲੂ ਵਰਤੋਂ ਦਾ ਸਾਮਾਨ ਚੋਰੀ ਕਰਕੇ ਲੈ ਗਏ ਹਨ। ਮਨੋਜ ਮੋਂਗਾ ਨੇ ਦੱਸਿਆ ਕਿ ਸ਼ੋ-ਰੂਮ ਦੀ ਸੁਰੱਖਿਆ ਲਈ ਸੀ.ਸੀ.ਟੀ.ਵੀ ਕੈਮਰੇ ਲਗਾਏ ਹੋਏ ਸਨ, ਪਰ ਚੋਰਾਂ ਨੇ ਜਾਂਦੇ ਸਮੇਂ ਕੈਮਰਿਆਂ ਦੀ ਰਿਕਾਰਡਿੰਗ ਕਰਨ ਵਾਲਾ ਡੀ.ਵੀ.ਆਰ ਵੀ ਪੁੱਟ ਕੇ ਆਪਣੇ ਨਾਲ ਲੈ ਗਏ, ਤਾਂ ਜੋ ਉਨ੍ਹਾਂ ਦੀ ਪਛਾਣ ਸਬੰਧੀ ਕੋਈ ਸਬੂਤ ਨਾ ਰਹਿ ਸਕੇ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ ਤਜਿੰਦਰ ਪਾਲ ਸਿੰਘ, ਥਾਣਾ ਮੁਖੀ ਜਤਿੰਦਰ ਸਿੰਘ ਅਤੇ ਏ.ਐਸ.ਆਈ ਜਸਪਾਲ ਚੰਦ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਮੌਕੇ ਡੀ.ਐਸ.ਪੀ ਤਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਚੋਰੀ ਦੀ ਇਸ ਵਾਰਦਾਤ ਨੂੰ ਸੁਲਝਾਉਣ ਲਈ ਸੀ.ਆਈ.ਏ ਸਟਾਫ਼, ਸਪੈਸ਼ਲ ਬਰਾਂਚ ਅਤੇ ਹੋਰ ਪੁਲਿਸ ਕਰਮਚਾਰੀਆਂ ਦੀਆਂ ਟੀਮਾਂ ਕੰਮ ਕਰ ਰਹੀਆਂ ਹਨ। ਸ਼ੋ-ਰੂਮ ਮਾਲਕ ਮਨੋਜ ਮੋਂਗਾ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰੀ ਦੀ ਇਸ ਵੱਡੀ ਵਾਰਦਾਤ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਚੋਰੀ ਕੀਤਾ ਗਿਆ ਸਾਰਾ ਸਾਮਾਨ ਬਰਾਮਦ ਕਰਵਾਇਆ ਜਾਵੇ। ਉਨ੍ਹਾਂ ਸ਼ਹਿਰ ਦੀ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਲਗਾਤਾਰ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਦੁਕਾਨਦਾਰਾਂ ਅਤੇ ਆਮ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ।
ਪਿਛਲੀ ਖ਼ਬਰ 60 ਸਾਲ ਦੀ ਉਮਰ ’ਚ ਵੀ ਰਾਕੇਸ਼ ਕੁਮਾਰ ਦਾ ਖੇਡ ਮੈਦਾਨ ’ਚ ਦਮਦਾਰ ਪ੍ਰਦਰਸ਼ਨ ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ ਵਿਚ ਜਿ... ਅਗਲੀ ਖ਼ਬਰ ਕਾਂਗਰਸੀ ਵਰਕਰਾਂ ਦੀ ਇੱਕਜੁਟਤਾ ਹੀ ਪਾਰਟੀ ਦੀ ਅਸਲ ਤਾਕਤ-ਸ਼ਿਵ ਸਾਗਰ ਸ਼ਰਮਾ, ਸਰਵਨ ਮਸੀਹ ਸੰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।