17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

60 ਸਾਲ ਦੀ ਉਮਰ ’ਚ ਵੀ ਰਾਕੇਸ਼ ਕੁਮਾਰ ਦਾ ਖੇਡ ਮੈਦਾਨ ’ਚ ਦਮਦਾਰ ਪ੍ਰਦਰਸ਼ਨ ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ ਵਿਚ ਜਿੱਤੇ ਤਿੰਨ ਤਮਗੇ

ਫ਼ਿਰੋਜ਼ਪੁਰ, 16 ਨਵੰਬਰ (ਗੁਰਿੰਦਰ ਸਿੰਘ)-ਬੀਤੇ ਦਿਨ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਕਰਵਾਈ ਗਈ ਪਹਿਲੀ ਸਟੇਟ ਲੈਵਲ ਮਾਸਟਰਜ਼ ਅਥਲੈਟਿਕਸ ਮੀਟ-2026 ਦੌਰਾਨ ਜਿਥੇ ਪੰਜਾਬ ਭਰ ਤੋਂ ਲਗਭਗ 600 ਵੈਟਰਨ ਅਥਲੀਟਾਂ ਨੇ ਉਤਸ਼ਾਹ ਨਾਲ ਭਾਗ ਲਿਆ, ਉੱਥੇ ਹੀ 60 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਰਾਕੇਸ਼ ਕੁਮਾਰ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਭ ਦਾ ਧਿਆਨ ਖਿੱਚਿਆ। ਉਨ੍ਹਾਂ ਨੇ ਆਪਣੀ ਉਮਰ ਸ਼੍ਰੇਣੀ ਵਿਚ 100 ਮੀਟਰ, 200 ਮੀਟਰ ਅਤੇ 400 ਮੀਟਰ ਦੌੜਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਮਗੇ ਜਿੱਤ ਕੇ ਫ਼ਿਰੋਜ਼ਪੁਰ ਦਾ ਨਾਮ ਰੌਸ਼ਨ ਕੀਤਾ।

ਸਟੇਟ ਮਾਸਟਰਜ਼ ਅਥਲੈਟਿਕਸ ਮੀਟ ਵਿਚ ਜਿੱਤੇ ਆਪਣੇ ਤਗਮਿਆਂ ਨਾਲ ਵੈਟਰਨ ਅਥਲੀਟ ਰਾਕੇਸ਼ ਕੁਮਾਰ। ਅਜੀਤ ਤਸਵੀਰ 17-11-2026
ਫ਼ਿਰੋਜ਼ਪੁਰ, 16 ਨਵੰਬਰ (ਗੁਰਿੰਦਰ ਸਿੰਘ)-ਬੀਤੇ ਦਿਨ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਕਰਵਾਈ ਗਈ ਪਹਿਲੀ ਸਟੇਟ ਲੈਵਲ ਮਾਸਟਰਜ਼ ਅਥਲੈਟਿਕਸ ਮੀਟ-2026 ਦੌਰਾਨ ਜਿਥੇ ਪੰਜਾਬ ਭਰ ਤੋਂ ਲਗਭਗ 600 ਵੈਟਰਨ ਅਥਲੀਟਾਂ ਨੇ ਉਤਸ਼ਾਹ ਨਾਲ ਭਾਗ ਲਿਆ, ਉੱਥੇ ਹੀ 60 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਰਾਕੇਸ਼ ਕੁਮਾਰ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਭ ਦਾ ਧਿਆਨ ਖਿੱਚਿਆ। ਉਨ੍ਹਾਂ ਨੇ ਆਪਣੀ ਉਮਰ ਸ਼੍ਰੇਣੀ ਵਿਚ 100 ਮੀਟਰ, 200 ਮੀਟਰ ਅਤੇ 400 ਮੀਟਰ ਦੌੜਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਮਗੇ ਜਿੱਤ ਕੇ ਫ਼ਿਰੋਜ਼ਪੁਰ ਦਾ ਨਾਮ ਰੌਸ਼ਨ ਕੀਤਾ। ਗੱਲਬਾਤ ਕਰਦਿਆਂ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਹ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਮੰਨਦੇ ਹਨ ਅਤੇ ਉਮਰ ਨੂੰ ਕਦੇ ਵੀ ਖੇਡਾਂ ਦੇ ਰਾਹ ਵਿਚ ਰੁਕਾਵਟ ਨਹੀਂ ਬਣਨ ਦਿੱਤਾ। ਉਹ ਏਸ਼ੀਆ ਮਾਸਟਰਜ਼ ਗੇਮਜ਼ ਵਿਚ ਵੀ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਪ੍ਰਤੀ ਉਨ੍ਹਾਂ ਦੀ ਰੁਚੀ ਬਚਪਨ ਤੋਂ ਹੀ ਰਹੀ ਹੈ ਅਤੇ ਇਸੇ ਜਨੂੰਨ ਨੇ ਉਨ੍ਹਾਂ ਨੂੰ ਅੱਜ ਵੀ ਖੇਡ ਮੈਦਾਨ ਨਾਲ ਜੋੜ ਕੇ ਰੱਖਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਤਮਗੇ ਜਿੱਤਣ ਦਾ ਸਾਧਨ ਨਹੀਂ, ਸਗੋਂ ਸਰੀਰਕ ਤੰਦਰੁਸਤੀ, ਮਾਨਸਿਕ ਮਜ਼ਬੂਤੀ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨ ਦਾ ਸਭ ਤੋਂ ਵਧੀਆ ਮਾਧਿਅਮ ਹਨ। ਖਿਡਾਰੀ ਨੂੰ ਮੁਸ਼ਕਲ ਹਾਲਾਤਾਂ ਵਿਚ ਵੀ ਹਿੰਮਤ ਨਹੀਂ ਹਾਰਨੀ ਚਾਹੀਦੀ ਅਤੇ ਨਿਰੰਤਰ ਅਭਿਆਸ ਕਰਦੇ ਰਹਿਣਾ ਚਾਹੀਦਾ ਹੈ। ਰਾਕੇਸ਼ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਉਦੇਸ਼ ਆਉਣ ਵਾਲੇ ਸਮੇਂ ਵਿਚ ਵੀ ਖੇਡਾਂ ਵਿਚ ਸਰਗਰਮ ਰਹਿੰਦਿਆਂ ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦਾ ਪ੍ਰਦਰਸ਼ਨ ਇਸ ਗੱਲ ਦਾ ਪ੍ਰਮਾਣ ਹੈ ਕਿ ਦ੍ਰਿੜ੍ਹ ਇੱਛਾ-ਸ਼ਕਤੀ ਅਤੇ ਲਗਨ ਹੋਵੇ ਤਾਂ ਉਮਰ ਕਦੇ ਵੀ ਕਾਮਯਾਬੀ ਦੇ ਰਾਹ ਵਿਚ ਰੁਕਾਵਟ ਨਹੀਂ ਬਣ ਸਕਦੀ।
ਪਿਛਲੀ ਖ਼ਬਰ ਫਿਰੋਜ਼ਪੁਰ ਦਿਹਾਤੀ ਦੇ ਯੂਥ ਆਗੂਆਂ ਨੂੰ ਪਾਰਟੀ ਵਿਚ ਮਿਲੇ ਸੂਬਾ ਪੱਧਰ ਤੇ ਅਹਿਮ ਅਹੁਦੇ ਅਗਲੀ ਖ਼ਬਰ ਗੁਰੂਹਰਸਹਾਏ ਵਿਖੇ ਫ਼ਰਨੀਚਰ ਦੇ ਸ਼ੋ-ਰੂਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।