16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਵਰ੍ਹੇਗੰਢ ਨੂੰ ਸਮਰਪਿਤ ਗੁਰੂ ਰਾਮਦਾਸ ਸਕੂਲ ਵਿਖੇ ਸਾਲਾਨਾ ਖੇਡਾਂ ਕਰਵਾਈਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਿਆ ਭਾਗ

ਫ਼ਿਰੋਜ਼ਪੁਰ, 16 ਨਵੰਬਰ (ਗੁਰਿੰਦਰ ਸਿੰਘ)-ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸ਼ਾਹਦੀਨ ਵਾਲਾ (ਅਰਮਾਨਪੁਰਾ) ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਵਰ੍ਹੇਗੰਢ ਨੂੰ ਸਮਰਪਿਤ ਸਾਲਾਨਾ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਦੌਰਾਨ ਅੰਡਰ-11, ਅੰਡਰ-14 ਅਤੇ ਅੰਡਰ-17 ਵਰਗ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪੂਰੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ।

ਗੁਰੂ ਰਾਮਦਾਸ ਪਬਲਿਕ ਸਕੂਲ ਵਿਖੇ ਕਰਵਾਈਆਂ ਸਾਲਾਨਾ ਖੇਡਾਂ ਦੌਰਾਨ ਰੱਸਾਕਸ਼ੀ ਦੇ ਮੁਕਾਬਲੇ ਵਿਚ ਭਾਗ ਲੈਂਦੇ ਵਿਦਿਆਰਥੀ। 17-11-2026
ਫ਼ਿਰੋਜ਼ਪੁਰ, 16 ਨਵੰਬਰ (ਗੁਰਿੰਦਰ ਸਿੰਘ)-ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸ਼ਾਹਦੀਨ ਵਾਲਾ (ਅਰਮਾਨਪੁਰਾ) ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਵਰ੍ਹੇਗੰਢ ਨੂੰ ਸਮਰਪਿਤ ਸਾਲਾਨਾ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਦੌਰਾਨ ਅੰਡਰ-11, ਅੰਡਰ-14 ਅਤੇ ਅੰਡਰ-17 ਵਰਗ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪੂਰੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਇਸ ਮੌਕੇ ਖੋ-ਖੋ, ਹੈਂਡਬਾਲ, ਦੌੜ, ਰੱਸਾਕਸ਼ੀ, ਸਾਈਕਲ ਦੌੜ, ਚਮਚਾ ਦੌੜ, ਕੁਰਸੀ ਦੌੜ, ਰਿਲੇਅ ਦੌੜ ਅਤੇ ਹੋਰ ਮਨੋਰੰਜਕ ਖੇਡ ਮੁਕਾਬਲੇ ਕਰਵਾਏ ਗਏ। ਖਿਡਾਰੀਆਂ ਨੇ ਆਪਣੀ ਪ੍ਰਤਿਭਾ, ਸਰੀਰਕ ਸਮਰੱਥਾ ਅਤੇ ਖੇਡ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖੇਡ ਮੁਕਾਬਲਿਆਂ ਦੌਰਾਨ ਜੇਤੂ ਰਹੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਗੁਰੂ ਰਾਮਦਾਸ ਪੁਰੀ ਅਰਮਾਨਪੁਰਾ ਦੇ ਮੁੱਖ ਸੇਵਾਦਾਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਭਗਤ ਬਾਬਾ ਮਿਲਖਾ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਹਿਮ ਹਿੱਸਾ ਹਨ. ਜੋ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਸਹਿਣਸ਼ੀਲਤਾ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਬੱਚਿਆਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਮੈਨੇਜਰ ਇੰਦਰਪਾਲ ਸਿੰਘ ਨੇ ਕਿਹਾ ਕਿ ਖੇਡਾਂ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਮਹੱਤਵਪੂਰਨ ਮਾਧਿਅਮ ਹਨ। ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਨੂੰ ਸਮਰਪਿਤ ਖੇਡ ਸਮਾਗਮ ਕਰਵਾਇਆ ਗਿਆ। 14 ਨਵੰਬਰ ਨੂੰ ਛੋਟੇ ਬੱਚਿਆਂ ਅਤੇ ਲੜਕੀਆਂ ਲਈ ਅਤੇ 16 ਨਵੰਬਰ ਨੂੰ ਲੜਕਿਆਂ ਲਈ ਖੇਡ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਵਧ - ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਸਕੂਲ ਡਾਇਰੈਕਟਰ ਪ੍ਰਿੰਸੀਪਲ ਰਣਜੀਤ ਸਿੰਘ, ਪ੍ਰਿੰਸੀਪਲ ਖੁਸ਼ਵੰਤ ਸਿੰਘ, ਮੈਡਮ ਮਨੋਹਰਮਾ, ਊਸ਼ਾ ਸ਼ਰਮਾ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਮੂਹ ਸਟਾਫ਼ ਹਾਜ਼ਰ ਸੀ। ਉਨ੍ਹਾਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਸੰਮੀ, ਕਵੀਸ਼ਰੀ, ਲੋਕ ਗੀਤ ਅਤੇ ਨਾਲਾ ਮੇਕਿੰਗ ਸਮੇਤ ਕਈ ਮੁਕਾਬਲਿਆਂ ’ਚ ਹਾਸਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਵਿਸ਼ਵ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।