16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਮੱਲਾਂਵਾਲਾ ਦੀ ਮੀਟਿੰਗ ਹੋਈ

ਮੱਲਾਂਵਾਲਾ, 16 ਨਵੰਬਰ (ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਮੱਲਾਂਵਾਲਾ ਦੀ ਮੀਟਿੰਗ ਜੋਨ ਪ੍ਰਧਾਨ ਰਛਪਾਲ ਸਿੰਘ ਗੱਟਾ ਬਾਦਸ਼ਾਹ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਅਤੇ ਜ਼ਿਲ੍ਹਾ ਖ਼ਜ਼ਾਨਚੀ ਰਣਜੀਤ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਭਖਦੇ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 17-11-2026
ਮੱਲਾਂਵਾਲਾ, 16 ਨਵੰਬਰ (ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਮੱਲਾਂਵਾਲਾ ਦੀ ਮੀਟਿੰਗ ਜੋਨ ਪ੍ਰਧਾਨ ਰਛਪਾਲ ਸਿੰਘ ਗੱਟਾ ਬਾਦਸ਼ਾਹ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਅਤੇ ਜ਼ਿਲ੍ਹਾ ਖ਼ਜ਼ਾਨਚੀ ਰਣਜੀਤ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਭਖਦੇ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਅਜੇ ਵੀ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਕੁਝ ਹਿੱਸਾ ਖੇਤਾਂ ਵਿਚ ਖੜ੍ਹਾ ਹੈ, ਜਦਕਿ ਵੱਡੀ ਮਾਤਰਾ ਵਿਚ ਝੋਨਾ ਮੰਡੀਆਂ ਵਿਚ ਪਿਆ ਹੈ। ਇਸ ਦੇ ਬਾਵਜੂਦ ਸਰਕਾਰ ਵਲੋਂ ਖ਼ਰੀਦ ਬੰਦ ਕਰ ਦਿੱਤੀ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਨਾ ਖ਼ਰੀਦਿਆ ਤਾਂ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਕਿਸਾਨਾਂ ਦੇ ਰੋਸ ਦਾ ਸਾਹਮਣਾ ਕਰਨਾ ਪਵੇਗਾ। ਆਗੂਆਂ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੀਤੇ ਵਾਅਦਿਆਂ ਦਾ ਜਵਾਬ ਦੇਣ ਲਈ ਮੁੱਖ ਮੰਤਰੀ ਅਤੇ ਮੰਤਰੀ ਪਿੰਡਾਂ ਵਿਚ ਆਉਣ, ਤਾਂ ਜੋ ਲੋਕਾਂ ਨੂੰ ਆਪਣੇ ਸਵਾਲਾਂ ਦੇ ਜਵਾਬ ਮਿਲ ਸਕਣ। ਉਨ੍ਹਾਂ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਐਲਾਨ ਮੁਤਾਬਕ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਮੌਕੇ ਜ਼ੋਨ ਖ਼ਜ਼ਾਨਚੀ ਗੁਰਮੁੱਖ ਸਿੰਘ ਨੇ ਪਿੰਡਾਂ ਵਿਚੋਂ ਮੋਰਚੇ ਲਈ ਫੰਡ ਇਕੱਠਾ ਕਰਨ ਸਬੰਧੀ ਵਿਚਾਰ ਰੱਖੇ, ਜਦਕਿ ਜ਼ੋਨ ਮੀਤ ਪ੍ਰਧਾਨ ਮੱਸਾ ਸਿੰਘ ਨੇ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਅਤੇ ਜਥੇਬੰਦਕ ਸਰਗਰਮੀਆਂ ਦਾ ਵੇਰਵਾ ਸਾਂਝਾ ਕੀਤਾ। ਮੀਟਿੰਗ ਵਿਚ ਜ਼ੋਨ ਸਕੱਤਰ ਸੁਖਦੇਵ ਸਿੰਘ, ਪ੍ਰੈੱਸ ਸਕੱਤਰ ਹਰਦੀਪ ਸਿੰਘ, ਬਲਕਾਰ ਸਿੰਘ ਦੀਨੇਕੇ, ਮੇਹਰ ਸਿੰਘ, ਗੁਰਮੇਜ ਸਿੰਘ, ਜੋਗਾ ਸਿੰਘ, ਕੁਲਦੀਪ ਸਿੰਘ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸਾਰੇ ਧਰਮਾਂ ਦੇ ਤਿਉਹਾਰ ਆਪਸੀ ਭਾਈਚਾਰੇ ਅਤੇ ਸਾਂਝ ਦਾ ਦਿੰਦੇ ਹਨ ਸੰਦੇਸ਼-ਰਮਿੰਦਰ ਸਿੰਘ ਆਵਲਾ ਛੱਠ ਪੂਜਾ ਦੇ ਮੌਕੇ ’ਤੇ... ਅਗਲੀ ਖ਼ਬਰ ਸਾਬਕਾ ਸਰਪੰਚ ਗੁਰਸੇਵਕ ਸਿੰਘ ਝੰਜ਼ੀ ਨੂੰ ਸਦਮਾ-ਮਾਤਾ ਸਵਰਗਵਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।