21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ

ਬਠਿੰਡਾ , 21 ਨਵੰਬਰ ( ਅਵਤਾਰ ਸਿੰਘ ਕੈਂਥ )- ਬਠਿੰਡਾ - ਫ਼ਿਰੋਜ਼ਪੁਰ ਰੇਲਵੇ ਲਾਈਨ ਰਾਤ ਦੇ ਸਮੇਂ ਪਾਰ ਕਰ ਰਹੇ ਇਕ ਨੌਜਵਾਨ ਦੀ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ ਹੈ । ਸਹਾਰਾ ਜਨ ਸੇਵਾ ਦੀ ਨਾਈਟ ਇੰਚਾਰਜ ਸੰਦੀਪ ਗੋਇਲ ਰਾਤ ਦੇ ਸਮੇਂ ਸਹਾਰਾ ਐਂਬੂਲੈਂਸ ਲੈ ਕੇ ਘਟਨਾ ਸਥਾਨ ’ ਤੇ ਪਹੁੰਚੇ ।

ਅਜੀਤ ਡੈਸਕ 22-11-2026
ਬਠਿੰਡਾ , 21 ਨਵੰਬਰ ( ਅਵਤਾਰ ਸਿੰਘ ਕੈਂਥ )- ਬਠਿੰਡਾ - ਫ਼ਿਰੋਜ਼ਪੁਰ ਰੇਲਵੇ ਲਾਈਨ ਰਾਤ ਦੇ ਸਮੇਂ ਪਾਰ ਕਰ ਰਹੇ ਇਕ ਨੌਜਵਾਨ ਦੀ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ ਹੈ । ਸਹਾਰਾ ਜਨ ਸੇਵਾ ਦੀ ਨਾਈਟ ਇੰਚਾਰਜ ਸੰਦੀਪ ਗੋਇਲ ਰਾਤ ਦੇ ਸਮੇਂ ਸਹਾਰਾ ਐਂਬੂਲੈਂਸ ਲੈ ਕੇ ਘਟਨਾ ਸਥਾਨ ’ ਤੇ ਪਹੁੰਚੇ । ਇਕ ਨੌਜਵਾਨ ਮ੍ਰਿਤਕ ਦੀ ਲਾਸ਼ ਜੋ ਰੇਲਗੱਡੀ ਦੀ ਟੱਕਰ ਨਾਲ ਕਈ ਟੁਕੜਿਆਂ ਵਿਚ ਵੰਡਿਆ ਹੋਇਆ ਸੀ । ਜੀਆਰਪੀ ਪੁਲਿਸ ਸਟੇਸ਼ਨ ਦੀ ਪੁਲਿਸ ਮੌਕੇ ’ ਤੇ ਪਹੁੰਚ ਕੇ ਘਟਨਾ ਦੀ ਜਾਂਚ ਪੜ੍ਹਤਾਲ ਕੀਤੀ । ਮ੍ਰਿਤਕ ਵਿਅਕਤੀ ਕੋਲੋਂ ਕੋਈ ਵੀ ਪਹਿਚਾਣ ਦਸਤਾਵੇਜ਼ ਨਹੀਂ ਮਿਲੇ ਜੋ ਉਸਦੀ ਪਹਿਚਾਣ ਕਰਨ ਵਿਚ ਮਦਦ ਕਰ ਸਕਣ । ਸਹਾਰਾ ਮੈਂਬਰ ਦੇ ਕਹਿਣ ਅਨੁਸਾਰ ਮ੍ਰਿਤਕ ਵਿਅਕਤੀ ਨੇ ਖੁਦਕੁਸ਼ੀ ਕੀਤੀ ਹੈ ਜਾਂ ਦੁਰਘਟਨਾ ਦਾ ਸ਼ਿਕਾਰ ਹੋਇਆ ਹੈ । ਪੁਲਿਸ ਕਾਰਵਾਈ ਤੋਂ ਬਾਅਦ , ਸਹਾਰਾ ਟੀਮ ਨੇ ਮ੍ਰਿਤਕ ਦੀ ਲਾਸ਼ ਦੇ ਟੁਕੜੇ ਇਕੱਠੇ ਕਰਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ । ਸਹਾਰਾ ਟੀਮ ਵਲੋਂ ਮ੍ਰਿਤਕ ਦੀ ਪਹਿਚਾਣ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।
ਪਿਛਲੀ ਖ਼ਬਰ ਬਹਿਕ ਗੁੱਜਰਾਂ ਸਕੂਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਅੱਜ ਮਹਿਰਾਜ ਤੋਂ ਸ਼ੁਰੂ ਹੋਵੇਗਾ ਇਨਸਾਫ਼ ਮਾਰਚ–ਐਡਵੋਕੇਟ ਜੱਸ ਬੱਜੋਆਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।