ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਿਰ ਜ਼ੀਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਜ਼ੀਰਾ, 23 ਨਵੰਬਰ (ਰਜਨੀਸ਼ ਕਥੂਰੀਆ)- ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਿਰ ਜ਼ੀਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੈਡਮ ਹਰਜਿੰਦਰ ਕੌਰ ਦੀ ਅਗਵਾਈ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ, ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਮਹੱਤਵ ਬਾਰੇ ਚਾਨਣਾ ਪਾਇਆ।
ਜ਼ੀਰਾ, 23 ਨਵੰਬਰ (ਰਜਨੀਸ਼ ਕਥੂਰੀਆ)- ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਿਰ ਜ਼ੀਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੈਡਮ ਹਰਜਿੰਦਰ ਕੌਰ ਦੀ ਅਗਵਾਈ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ, ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਮਹੱਤਵ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਗੁਰੂ ਸਾਹਿਬ ਵਲੋਂ ਦਿੱਤੇ ਸਰਬੱਤ ਦੇ ਭਲੇ, ਸਮਾਨਤਾ, ਨਿਮਰਤਾ, ਸੇਵਾ ਅਤੇ ਆਪਸੀ ਭਾਈਚਾਰੇ ਦੇ ਸੰਦੇਸ਼ ਨੂੰ ਵੀ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ। ਬੱਚਿਆਂ ਨੇ ਸ਼ਰਧਾ ਨਾਲ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਪੇਸ਼ ਕਰਦਿਆਂ ਸਮੁੱਚੇ ਵਾਤਾਵਰਣ ਨੂੰ ਰੂਹਾਨੀ ਰੰਗ ਵਿਚ ਰੰਗ ਦਿੱਤਾ। ਇਸ ਮੌਕੇ ਸਕੂਲ ਦੇ ਮੈਨੇਜਰ ਹਰੀਸ਼ ਜੈਨ, ਐਕਟਿਵ ਮੈਨੇਜਰ ਮੈਡਮ ਅਰਚਨਾ ਜੈਨ, ਪ੍ਰਿੰਸੀਪਲ ਮੈਡਮ ਕਿਰਨ ਅੱਗਰਵਾਲ ਅਤੇ ਪ੍ਰਿੰਸੀਪਲ ਡਾ. ਸ਼ਾਲੂ ਸੂਦ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਸਕੂਲ ਵਿੱਚ ਅਜਿਹੀਆਂ ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਉਣ ਦਾ ਮੁੱਖ ਉਦੇਸ਼ ਬੱਚਿਆਂ ਨੂੰ ਆਪਣੇ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਨਾਲ ਜੋੜਨਾ ਅਤੇ ਉਨ੍ਹਾਂ ਵਿਚ ਨੈਤਿਕ ਕਦਰਾਂ-ਕੀਮਤਾਂ, ਸੇਵਾ ਭਾਵਨਾ ਅਤੇ ਮਨੁੱਖਤਾ ਦੀ ਭਾਵਨਾ ਪੈਦਾ ਕਰਨਾ ਹੈ। ਸਮਾਗਮ ਦੇ ਅੰਤ ਵਿਚ ਗੁਰੂ ਸਾਹਿਬ ਜੀ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਕੀਤੀ ਗਈ।