23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਟਿਕਟ ਚੈਕਿੰਗ ਵਿਚ ਸ਼ਾਨਦਾਰ ਪ੍ਰਦਰਸ਼ਨ, ਇਕ ਦਿਨ ਵਿਚ ਇਕ-ਇਕ ਲੱਖ ਤੋਂ ਵੱਧ ਦੀ ਆਮਦਨੀ ਹਾਸਲ

ਫ਼ਿਰੋਜ਼ਪੁਰ, 23 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਿਚ ਟਿਕਟ ਚੈਕਿੰਗ ਦੇ ਖੇਤਰ ਵਿਚ ਸ਼ਾਨਦਾਰ ਕੰਮ ਕਰਦਿਆਂ ਲੁਧਿਆਣਾ ਹੈੱਡਕੁਆਟਰ ਦੇ ਟਿਕਟ ਚੈਕਿੰਗ ਸਟਾਫ਼ ਰਾਜਿੰਦਰ ਸਿੰਘ ਅਤੇ ਰਾਮ ਰੂਪ ਮੀਨਾ ਨੇ ਮਿਤੀ 22 ਨਵੰਬਰ 2026 ਨੂੰ ਇਕ ਦਿਨ ਵਿਚ ਇਕ-ਇਕ ਲੱਖ ਤੋਂ ਵੱਧ ਦਾ ਟਿਕਟ ਚੈਕਿੰਗ ਮਾਲੀਆ ਹਾਸਲ ਕਰਕੇ ਜ਼ਿਕਰਯੋਗ ਪ੍ਰਾਪਤੀ ਕੀਤੀ ਹੈ। ਦੋਵਾਂ ਟਿਕਟ ਚੈਕਿੰਗ ਸਟਾਫ਼ ਦਾ ਇਹ ਪ੍ਰਦਰਸ਼ਨ ਉਨ੍ਹਾਂ ਦੇ ਕੰਮ ਪ੍ਰਤੀ ਸਮਰਪਣ ਅਤੇ ਜ਼ਿੰਮੇਵਾਰੀ ਨੂੰ ਦਰਸਾਉਂਦਾ ਹੈ।

ਟਰੇਨ ਵਿਚ ਟਿਕਟਾਂ ਚੈੱਕ ਕਰਦਾ ਹੋਇਆ ਟਿਕਟ ਚੈੱਕਰ। ਅਜੀਤ ਤਸਵੀਰ 24-11-2026
ਫ਼ਿਰੋਜ਼ਪੁਰ, 23 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਿਚ ਟਿਕਟ ਚੈਕਿੰਗ ਦੇ ਖੇਤਰ ਵਿਚ ਸ਼ਾਨਦਾਰ ਕੰਮ ਕਰਦਿਆਂ ਲੁਧਿਆਣਾ ਹੈੱਡਕੁਆਟਰ ਦੇ ਟਿਕਟ ਚੈਕਿੰਗ ਸਟਾਫ਼ ਰਾਜਿੰਦਰ ਸਿੰਘ ਅਤੇ ਰਾਮ ਰੂਪ ਮੀਨਾ ਨੇ ਮਿਤੀ 22 ਨਵੰਬਰ 2026 ਨੂੰ ਇਕ ਦਿਨ ਵਿਚ ਇਕ-ਇਕ ਲੱਖ ਤੋਂ ਵੱਧ ਦਾ ਟਿਕਟ ਚੈਕਿੰਗ ਮਾਲੀਆ ਹਾਸਲ ਕਰਕੇ ਜ਼ਿਕਰਯੋਗ ਪ੍ਰਾਪਤੀ ਕੀਤੀ ਹੈ। ਦੋਵਾਂ ਟਿਕਟ ਚੈਕਿੰਗ ਸਟਾਫ਼ ਦਾ ਇਹ ਪ੍ਰਦਰਸ਼ਨ ਉਨ੍ਹਾਂ ਦੇ ਕੰਮ ਪ੍ਰਤੀ ਸਮਰਪਣ ਅਤੇ ਜ਼ਿੰਮੇਵਾਰੀ ਨੂੰ ਦਰਸਾਉਂਦਾ ਹੈ। ਸੀਨੀਅਰ ਮੰਡਲ ਵਪਾਰਕ ਪ੍ਰਬੰਧਕ ਪਰਮਦੀਪ ਸਿੰਘ ਸੈਣੀ ਨੇ ਦੋਵਾਂ ਟਿਕਟ ਚੈਕਿੰਗ ਸਟਾਫ਼ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਸ਼ਲਾਘਾਯੋਗ ਕੰਮ ਹੋਰ ਟਿਕਟ ਚੈਕਿੰਗ ਸਟਾਫ਼ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਨੇ ਸਾਰੇ ਟਿਕਟ ਚੈਕਿੰਗ ਸਟਾਫ਼ ਨੂੰ ਕਿਹਾ ਕਿ ਇਸ ਤਰ੍ਹਾਂ ਦੇ ਕੰਮ ਤੋਂ ਪ੍ਰੇਰਨਾ ਲੈਂਦਿਆਂ ਪੂਰੀ ਲਗਨ, ਮਿਹਨਤ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਰੇਲਵੇ ਦੀ ਆਮਦਨੀ ਵਿਚ ਵਾਧਾ ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਉਣ ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੱਖੂ ਵਿਖੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਿਰ ਜ਼ੀਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।