ਸਹਾਰਾ ਕਲੱਬ ਜ਼ੀਰਾ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ’ਚ ਸਹਿਯੋਗ ਦੇਣ ਦਾ ਫੈਸਲਾ
ਜ਼ੀਰਾ, 23 ਨਵੰਬਰ(ਪ੍ਰਤਾਪ ਸਿੰਘ ਹੀਰਾ)-ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਸਹਾਰਾ ਕਲੱਬ ਜ਼ੀਰਾ ਦੀ ਇਕ ਅਹਿਮ ਮਹੀਨਾਵਾਰ ਮੀਟਿੰਗ ਕਲੱਬ ਪ੍ਰਧਾਨ ਗੁਰਤੇਜ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਵਾਈਸ ਚੇਅਰਮੈਨ ਹਰਪਾਲ ਸਿੰਘ ਗਿੱਲ ਦੇ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਜਿੱਥੇ ਕਲੱਬ ਵਲੋਂ ਪਿਛਲੇ ਮਹੀਨੇ ਦੌਰਾਨ ਕੀਤੇ ਗਏ ਲੋਕ-ਭਲਾਈ ਅਤੇ ਸੇਵਾ ਕਾਰਜਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ ਗਈ।
ਸ
ਸਹਾਰਾ ਕਲੱਬ ਦੇ ਅਹੁਦੇਦਾਰ ਅਤੇ ਮੈਂਬਰ ਮਹੀਨਾਵਾਰ ਮੀਟਿੰਗ ਦੌਰਾਨ। ਤਸਵੀਰ-ਪ੍ਰਤਾਪ ਸਿੰਘ ਹੀਰਾ
24-11-2026
ਜ਼ੀਰਾ, 23 ਨਵੰਬਰ(ਪ੍ਰਤਾਪ ਸਿੰਘ ਹੀਰਾ)-ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਸਹਾਰਾ ਕਲੱਬ ਜ਼ੀਰਾ ਦੀ ਇਕ ਅਹਿਮ ਮਹੀਨਾਵਾਰ ਮੀਟਿੰਗ ਕਲੱਬ ਪ੍ਰਧਾਨ ਗੁਰਤੇਜ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਵਾਈਸ ਚੇਅਰਮੈਨ ਹਰਪਾਲ ਸਿੰਘ ਗਿੱਲ ਦੇ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਜਿੱਥੇ ਕਲੱਬ ਵਲੋਂ ਪਿਛਲੇ ਮਹੀਨੇ ਦੌਰਾਨ ਕੀਤੇ ਗਏ ਲੋਕ-ਭਲਾਈ ਅਤੇ ਸੇਵਾ ਕਾਰਜਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ ਗਈ। ਉੱਥੇ ਹੀ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਸਮਾਜ ਸੇਵੀ ਪ੍ਰੋਜੈਕਟਾਂ ਦੀ ਰੂਪ-ਰੇਖਾ ਉਲੀਕਣ ਸਬੰਧੀ ਅਹਿਮ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਮੀਟਿੰਗ ਦੀ ਕਾਰਵਾਈ ਦੌਰਾਨ ਸਮੂਹ ਮੈਂਬਰਾਂ ਵਲੋਂ ਪਿਛਲੇ ਮਹੀਨੇ ਕਲੱਬ ਵਲੋਂ ਤਿੰਨ ਲੋੜਵੰਦ ਮਰੀਜ਼ਾਂ ਦੇ ਇਲਾਜ ਲਈ ਦਿੱਤੇ ਗਏ ਆਰਥਿਕ ਅਤੇ ਡਾਕਟਰੀ ਸਹਿਯੋਗ ’ਤੇ ਡੂੰਘੀ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੇ ਨਾਲ ਹੀ ਬੀਤੇ ਦਿਨੀਂ ਸੰਤ ਬਾਬਾ ਹਰਨਾਮ ਸਿੰਘ ਕੁਟੀਆ ਵਾਲਿਆਂ ਦੀ ਬਰਸੀ ਦੇ ਮੌਕੇ ’ਤੇ ਗੁਰਦੁਆਰਾ ਹਰਨਾਮਸਰ ਵਿਖੇ ਦੀਪ ਬਲੱਡ ਸੈਂਟਰ ਫ਼ਰੀਦਕੋਟ ਦੇ ਸਹਿਯੋਗ ਨਾਲ ਲਗਾਏ ਗਏ ਵਿਸ਼ਾਲ ਖ਼ੂਨਦਾਨ ਕੈਂਪ ਦੀ ਭਰਵੀਂ ਸਫ਼ਲਤਾ ’ਤੇ ਕਲੱਬ ਦੇ ਸਮੂਹ ਅਹੁਦੇਦਾਰਾਂ, ਮੈਂਬਰਾਂ ਅਤੇ ਖ਼ੂਨਦਾਨੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਭਵਿੱਖ ਦੇ ਸੇਵਾ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਮੀਟਿੰਗ ਦੌਰਾਨ ਦੋ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਾਰਜਾਂ ਵਿਚ ਹਰ ਸੰਭਵ ਸਹਿਯੋਗ ਦੇਣ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਸੇਵਾ ਕਾਰਜ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਸਬੰਧਤ ਪਰਿਵਾਰਾਂ ਦੀ ਜ਼ਮੀਨੀ ਪੱਧਰ ’ਤੇ ਪੜਤਾਲ ਕਰਨ ਦੀ ਅਹਿਮ ਜ਼ਿੰਮੇਵਾਰੀ ਕਲੱਬ ਦੇ ਸੀਨੀਅਰ ਮੈਂਬਰ ਗੁਰਬਖਸ਼ ਸਿੰਘ ਵਿਜ ਅਤੇ ਅੰਗਰੇਜ਼ ਸਿੰਘ ਅਟਵਾਲ ਨੂੰ ਸੌਂਪੀ ਗਈ, ਤਾਂ ਜੋ ਅਸਲ ਲੋੜਵੰਦ ਪਰਿਵਾਰਾਂ ਤੱਕ ਮਦਦ ਪਹੁੰਚਾਈ ਜਾ ਸਕੇ।ਇਸ ਮੌਕੇ ਕਲੱਬ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗੁਰਤੇਜ ਸਿੰਘ ਗਿੱਲ ਨੇ ਕਿਹਾ ਕਿ ਸਹਾਰਾ ਕਲੱਬ ਜ਼ੀਰਾ ਦਾ ਮੁੱਖ ਉਦੇਸ਼ ਮਨੁੱਖਤਾ ਦੀ ਨਿਸ਼ਕਾਮ ਸੇਵਾ ਕਰਨਾ ਅਤੇ ਸਮਾਜ ਦੇ ਬੇਸਹਾਰਾ ਤੇ ਲੋੜਵੰਦ ਵਰਗ ਦੀ ਬਾਂਹ ਫੜਨਾ ਹੈ। ਇਸ ਮੀਟਿੰਗ ਵਿਚ ਸਰਪ੍ਰਸਤ ਨਛੱਤਰ ਸਿੰਘ, ਜਸਵੰਤ ਸਿੰਘ ਨਾਮਦੇਵ, ਜਰਨੈਲ ਸਿੰਘ ਭੁੱਲਰ, ਡਾ. ਕੁਲਦੀਪ ਸਿੰਘ ਕਰੀਰ, ਤਰਸੇਮ ਸਿੰਘ ਹਰਾਜ਼, ਮਾਸਟਰ ਹਰਭਜਨ ਸਿੰਘ, ਪ੍ਰਤਾਪ ਸਿੰਘ, ਲੈਕਚਰਾਰ ਨਰਿੰਦਰ ਸਿੰਘ ਸਮੇਤ ਕਲੱਬ ਦੇ ਹੋਰ ਕਈ ਮੈਂਬਰ ਹਾਜ਼ਰ ਸਨ।