23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਦੇਵ ਸਮਾਜ ਕਾਲਜ ਵਿਖੇ ਵਿਗਿਆਨ ਜਾਗਰੂਕਤਾ ਦਿਵਸ ਮਨਾਇਆ

ਫ਼ਿਰੋਜ਼ਪੁਰ, 23 ਨਵੰਬਰ (ਗੁਰਿੰਦਰ ਸਿੰਘ)- ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ, ਫ਼ਿਰੋਜ਼ਪੁਰ ਵਿਖੇ ਦੇਵ ਸਮਾਜ ਦੀਆਂ ਸ਼ਰਧਾਯੋਗ ਮਿਸ਼ਨਰੀ ਸ਼ਖ਼ਸੀਅਤਾਂ ਬਲਜੀਤ ਢਿੱਲੋਂ, ਸਾਬਕਾ ਪ੍ਰਿੰਸੀਪਲ ਦੇਵ ਸਮਾਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਗਾ ਅਤੇ ਸ੍ਰੀ ਨਿਰਮਲ ਸਿੰਘ ਢਿੱਲੋਂ ਸਾਬਕਾ ਸਕੱਤਰ, ਦੇਵ ਸਮਾਜ ਅਤੇ ਸਾਬਕਾ ਚੇਅਰਮੈਨ ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਦੀ ਪਵਿੱਤਰ ਯਾਦ ਨੂੰ ਸਮਰਪਿਤ ਵਿਗਿਆਨ ਜਾਗਰੂਕਤਾ ਦਿਵਸ ਮਨਾਇਆ ਗਿਆ। ਇਹ ਸਮਾਗਮ ਕਾਲਜ ਦੇ ਪ੍ਰਧਾਨ ਡਾ.

ਅਜੀਤ ਡੈਸਕ 24-11-2026
ਫ਼ਿਰੋਜ਼ਪੁਰ, 23 ਨਵੰਬਰ (ਗੁਰਿੰਦਰ ਸਿੰਘ)- ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ, ਫ਼ਿਰੋਜ਼ਪੁਰ ਵਿਖੇ ਦੇਵ ਸਮਾਜ ਦੀਆਂ ਸ਼ਰਧਾਯੋਗ ਮਿਸ਼ਨਰੀ ਸ਼ਖ਼ਸੀਅਤਾਂ ਬਲਜੀਤ ਢਿੱਲੋਂ, ਸਾਬਕਾ ਪ੍ਰਿੰਸੀਪਲ ਦੇਵ ਸਮਾਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਗਾ ਅਤੇ ਸ੍ਰੀ ਨਿਰਮਲ ਸਿੰਘ ਢਿੱਲੋਂ ਸਾਬਕਾ ਸਕੱਤਰ, ਦੇਵ ਸਮਾਜ ਅਤੇ ਸਾਬਕਾ ਚੇਅਰਮੈਨ ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਦੀ ਪਵਿੱਤਰ ਯਾਦ ਨੂੰ ਸਮਰਪਿਤ ਵਿਗਿਆਨ ਜਾਗਰੂਕਤਾ ਦਿਵਸ ਮਨਾਇਆ ਗਿਆ। ਇਹ ਸਮਾਗਮ ਕਾਲਜ ਦੇ ਪ੍ਰਧਾਨ ਡਾ.ਅਗਨੀਜ਼ ਢਿੱਲੋਂ, ਸਕੱਤਰ ਐਡਵੋਕੇਟ ਅਜੈ ਬੱਤਾ ਅਤੇ ਪ੍ਰਿੰਸੀਪਲ ਡਾ. ਰਾਜਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਅਜੈ ਬੱਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਕਾਲਜ ਦੀ ਰੋਜ਼ਾਨਾ ਪ੍ਰਾਰਥਨਾ ਨਾਲ ਹੋਈ। ਵਿਦਿਆਰਥੀਆਂ ਵਿਚ ਵਿਗਿਆਨਕ ਚੇਤਨਾ, ਤਰਕਸ਼ੀਲ ਸੋਚ, ਰਚਨਾਤਮਿਕਤਾ ਅਤੇ ਵਿਗਿਆਨਕ ਦ੍ਰਿਸ਼ਟੀਕੋਣ ਵਿਕਸਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਅੰਤਰ-ਸਕੂਲ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਦੇਵ ਸਮਾਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ, ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ, ਸ਼ਾਂਤੀ ਵਿਦਿਆ ਮੰਦਰ ਸਕੂਲ, ਸਿੱਖ ਗਰਲਜ਼ ਕਾਲਜ ਅਤੇ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸਮੇਤ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਦੌਰਾਨ ਵਿਗਿਆਨ ਕੁਇਜ਼, ਵਿਗਿਆਨਕ ਸੁਭਾਅ : ਇਕ ਪ੍ਰਗਤੀਸ਼ੀਲ ਸਮਾਜ ਦੀ ਨੀਂਹ’ ਵਿਸ਼ੇ ’ਤੇ ਭਾਸ਼ਣ ਮੁਕਾਬਲਾ, ‘ਇਕ ਸਥਾਈ ਭਵਿੱਖ ਲਈ ਵਿਗਿਆਨ’ ਵਿਸ਼ੇ ’ਤੇ ਰੰਗੋਲੀ ਮੁਕਾਬਲਾ, ’ਪ੍ਰੇਰਿਤ ਮਨ, ਪ੍ਰੇਰਨਾਦਾਇਕ ਨਵੀਨਤਾ’ ਵਿਸ਼ੇ ’ਤੇ ਪੋਸਟਰ ਮੇਕਿੰਗ ਅਤੇ ’ਵਿਗਿਆਨਕ ਸੁਭਾਅ : ਸਮਾਜਿਕ ਤਬਦੀਲੀ ਦਾ ਸਾਧਨ’ ਵਿਸ਼ੇ ’ ਤੇ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਆਪਣੀ ਵਿਗਿਆਨਕ ਸਮਝ, ਕਲਾਤਮਕ ਪ੍ਰਤਿਭਾ ਅਤੇ ਵਿਚਾਰ ਪ੍ਰਗਟਾਉਣ ਦੀ ਯੋਗਤਾ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਕਾਲਜ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ ਨੁੱਕੜ ਨਾਟਕ ਰਿਹਾ। ਇਸ ਰਾਹੀਂ ਸਮਾਜ ਵਿਚ ਵਿਗਿਆਨਕ ਸੋਚ ਨੂੰ ਪ੍ਰਫੁੱਲਿਤ ਕਰਨ, ਅੰਧਵਿਸ਼ਵਾਸਾਂ ਤੋਂ ਦੂਰ ਰਹਿਣ ਅਤੇ ਹਰ ਗੱਲ ਨੂੰ ਤਰਕ ਦੀ ਕਸੌਟੀ ’ਤੇ ਪਰਖਣ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ.ਰਾਜਵਿੰਦਰ ਕੌਰ ਨੇ ਸਾਰੇ ਭਾਗੀਦਾਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਗਿਆਨਕ ਦ੍ਰਿਸ਼ਟੀਕੋਣ ਕਿਸੇ ਵੀ ਸਮਾਜ ਦੀ ਤਰੱਕੀ ਅਤੇ ਵਿਕਾਸ ਦੀ ਅਹਿਮ ਨੀਂਹ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿਚ ਤਰਕਸ਼ੀਲਤਾ ਅਤੇ ਵਿਗਿਆਨਕ ਸੋਚ ਅਪਣਾਉਣ ਲਈ ਪ੍ਰੇਰਿਤ ਕੀਤਾ। ਮੁੱਖ ਮਹਿਮਾਨ ਐਡਵੋਕੇਟ ਅਜੈ ਬੱਤਾ ਨੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਸਾਰੇ ਭਾਗੀਦਾਰਾਂ ਨੂੰ ਉਨ੍ਹਾਂ ਦੀ ਸ਼ਮੂਲੀਅਤ ਲਈ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਮੈਡਮ ਸੁਨੈਨਾ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ।
ਪਿਛਲੀ ਖ਼ਬਰ ਐੱਨ.ਐੱਚ.ਐੱਮ. ਮੁਲਾਜ਼ਮਾਂ ਦਾ ਸੰਘਰਸ਼ ਅਤੇ ਸਰਕਾਰ ਖ਼ਿਲਾਫ਼ ਰੋਸ ਧਰਨਾ ਜਾਰੀ 25 ਨਵੰਬਰ ਦੀ ਭਲਾਈ ਕਮੇਟੀ ਦੀ ਮੀਟਿੰਗ ’ਤੇ ਟ... ਅਗਲੀ ਖ਼ਬਰ ਨਾਇਬ ਤਹਿਸੀਲਦਾਰ ਪ੍ਰੀਆ ਰਾਣੀ ਨੇ ਰਾਮਗੜ੍ਹੀਆ ਬਰਾਦਰੀ ਦੇ ਆਗੂਆਂ ਨਾਲ ਕੀਤੀ ਮੀਟਿੰਗ ਬਰਾਦਰੀ ਨਾਲ ਸਬੰਧਤ ਸ਼ਹਿਰ ਵਾਸੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।