25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

4.56 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਮੱਲਾਂਵਾਲਾ, 24 ਨਵੰਬਰ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ 4. 56 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਅਜੀਤ ਡੈਸਕ 25-11-2026
ਮੱਲਾਂਵਾਲਾ, 24 ਨਵੰਬਰ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ 4.56 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੰਸਪੈਕਟਰ ਬਲਰਾਜ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਪਾਰਟੀ ਟੀ-ਪੁਆਇੰਟ ਪਿੰਡ ਮੂਸੇ ਵਾਲਾ ਵਿਖੇ ਪਹੁੰਚੀ ਤਾਂ ਸਾਹਮਣੇ ਤੋਂ ਇਕ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਉਕਤ ਵਿਅਕਤੀ ਨੇ ਆਪਣੀ ਪਹਿਨੀ ਹੋਈ ਪੈਂਟ ਦੀ ਜੇਬ ਵਿਚੋਂ ਕੋਈ ਚੀਜ਼ ਕੱਢ ਕੇ ਸੜਕ ’ਤੇ ਸੁੱਟ ਦਿੱਤੀ। ਪੁਲਿਸ ਪਾਰਟੀ ਵਲੋਂ ਉਕਤ ਚੀਜ਼ ਨੂੰ ਚੁਕਵਾ ਕੇ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ 4.56 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਮਾਮਲੇ ਵਿਚ ਪੁਲਿਸ ਵਲੋਂ ਸਾਰਜ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸੱਦੂ ਸ਼ਾਹ ਵਾਲਾ, ਥਾਣਾ ਆਰਿਫ਼ ਕੇ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਜ਼ਿਲ੍ਹੇ ਭਰ ਵਿਚ ਪਹਿਲੀ ਪਾਤਸ਼ਾਹੀ ਦਾ 557ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਉਮੜਿਆ ਸ਼ਰਧਾ ਦਾ ਸੈ... ਅਗਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।