26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੱਲ੍ਹ ਫ਼ਿਰੋਜ਼ਪੁਰ ਵਿਖੇ ਹੋਣ ਵਾਲੀ ਮੌਕ ਡਰਿੱਲ ਦੀਆਂ ਤਿਆਰੀਆਂ ਸੰਬੰਧੀ ਸਿਵਲ ਡਿਫੈਂਸ ਵਲੋਂ ਸਮੀਖਿਆ ਮੀਟਿੰਗ

ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)- ਦੇਸ਼ ਭਰ ਵਿਚ 27 ਨਵੰਬਰ ਨੂੰ ਰਾਤ 8 ਵਜੇ ਕਰਵਾਈ ਜਾਣ ਵਾਲੀ ਮੌਕ ਡਰਿੱਲ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਿਵਲ ਡਿਫੈਂਸ ਟਾਊਨ ਫ਼ਿਰੋਜ਼ਪੁਰ ਦੀ ਟੀਮ ਵਲੋਂ ਸਥਾਨਕ ਸਿਵਲ ਡਿਫੈਂਸ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਸਿਵਲ ਡਿਫੈਂਸ ਫ਼ਿਰੋਜ਼ਪੁਰ ਦੇ ਚੀਫ਼ ਵਾਰਡਨ ਪਰਮਿੰਦਰ ਸਿੰਘ ਥਿੰਦ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ, ਸਿਵਲ ਡਿਫੈਂਸ ਵਾਰਡਨਾਂ ਅਤੇ ਪੰਜਾਬ ਹੋਮਗਾਰਡਜ਼ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

ਮੌਕ ਡਰਿੱਲ ਦੀਆਂ ਤਿਆਰੀਆਂ ਸੰਬੰਧੀ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਚੀਫ਼ ਵਾਰਡਨ ਪਰਮਿੰਦਰ ਸਿੰਘ ਥਿੰਦ, ਨਾਲ ਅਨੀਸ਼ ਗੁਪਤਾ। ਅਜੀਤ ਤਸਵੀਰ 26-11-2026
ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)- ਦੇਸ਼ ਭਰ ਵਿਚ 27 ਨਵੰਬਰ ਨੂੰ ਰਾਤ 8 ਵਜੇ ਕਰਵਾਈ ਜਾਣ ਵਾਲੀ ਮੌਕ ਡਰਿੱਲ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਿਵਲ ਡਿਫੈਂਸ ਟਾਊਨ ਫ਼ਿਰੋਜ਼ਪੁਰ ਦੀ ਟੀਮ ਵਲੋਂ ਸਥਾਨਕ ਸਿਵਲ ਡਿਫੈਂਸ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਸਿਵਲ ਡਿਫੈਂਸ ਫ਼ਿਰੋਜ਼ਪੁਰ ਦੇ ਚੀਫ਼ ਵਾਰਡਨ ਪਰਮਿੰਦਰ ਸਿੰਘ ਥਿੰਦ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ, ਸਿਵਲ ਡਿਫੈਂਸ ਵਾਰਡਨਾਂ ਅਤੇ ਪੰਜਾਬ ਹੋਮਗਾਰਡਜ਼ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਮੌਕ ਡਰਿੱਲ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਇਸ ਦੇ ਨਾਲ ਹੀ ਸਿਵਲ ਡਿਫੈਂਸ ਵਾਰਡਨਾਂ ਅਤੇ ਵਲੰਟੀਅਰਾਂ ਦੀਆਂ ਡਿਊਟੀਆਂ ਨਿਰਧਾਰਤ ਕੀਤੀਆਂ ਗਈਆਂ, ਤਾਂ ਜੋ ਕਿਸੇ ਵੀ ਐਮਰਜੈਂਸੀ ਵਰਗੀ ਸਥਿਤੀ ਵਿਚ ਸਾਰੇ ਸਬੰਧਤ ਵਿਭਾਗ ਆਪਣੀ ਜ਼ਿੰਮੇਵਾਰੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਅ ਸਕਣ। ਮੀਟਿੰਗ ਵਿਚ ਪੀ.ਐੱਸ.ਪੀ.ਸੀ.ਐੱਲ., ਸਿੱਖਿਆ ਵਿਭਾਗ, ਨਗਰ ਕੌਂਸਲ ਫ਼ਿਰੋਜ਼ਪੁਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਵਾਰਡਨ ਪਰਮਿੰਦਰ ਸਿੰਘ ਥਿੰਦ ਅਤੇ ਸਟੋਰ ਸੁਪਰਡੈਂਟ ਅਨੀਸ਼ ਗੁਪਤਾ ਨੇ ਦੱਸਿਆ ਕਿ 27 ਨਵੰਬਰ ਨੂੰ ਰਾਤ 8 ਵਜੇ ਫ਼ਿਰੋਜ਼ਪੁਰ ਦੇ ਹਾਊਸਿੰਗ ਬੋਰਡ ਸਥਿਤ ਪੁੱਡਾ ਮਾਰਕੀਟ ਵਿਖੇ ਮੌਕ ਡਰਿੱਲ ਕਰਵਾਈ ਜਾਵੇਗੀ। ਇਸ ਦੌਰਾਨ ਨਿਰਧਾਰਤ ਸਮੇਂ ’ਤੇ ਸਾਇਰਨ ਵਜਾ ਕੇ ਬਲੈਕਆਊਟ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਉਪਰੰਤ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਰਾਹਤ ਤੇ ਬਚਾਅ ਕਾਰਜਾਂ ਦਾ ਅਭਿਆਸ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੌਕ ਡਰਿੱਲ ਸ਼ੁਰੂ ਹੋਣ ਤੋਂ ਲਗਭਗ 10 ਮਿੰਟ ਬਾਅਦ ਬਚਾਅ ਮੁਹਿੰਮ ਚਲਾਈ ਜਾਵੇਗੀ। ਇਸ ਦੌਰਾਨ ਸਿਵਲ ਡਿਫੈਂਸ, ਐੱਨ.ਸੀ.ਸੀ. ਵਲੰਟੀਅਰਾਂ ਅਤੇ ਪੰਜਾਬ ਹੋਮਗਾਰਡਜ਼ ਦੇ ਜਵਾਨਾਂ ਵਲੋਂ ਸਿਹਤ ਵਿਭਾਗ ਦੀ ਸਹਾਇਤਾ ਨਾਲ ਜ਼ਖ਼ਮੀਆਂ ਨੂੰ ਸੁਰੱਖਿਅਤ ਢੰਗ ਨਾਲ ਹਸਪਤਾਲ ਪਹੁੰਚਾਉਣ ਦਾ ਅਭਿਆਸ ਕੀਤਾ ਜਾਵੇਗਾ। ਇਸ ਦੇ ਨਾਲ ਹੀ ਐਮਰਜੈਂਸੀ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ, ਸੁਰੱਖਿਆ ਉਪਾਵਾਂ ਅਤੇ ਬਚਾਅ ਦੇ ਤਰੀਕਿਆਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਚੀਫ਼ ਵਾਰਡਨ ਪਰਮਿੰਦਰ ਸਿੰਘ ਥਿੰਦ ਨੇ ਕਿਹਾ ਕਿ ਮੌਕ ਡਰਿੱਲ ਕਰਵਾਉਣ ਦਾ ਮੁੱਖ ਉਦੇਸ਼ ਕਿਸੇ ਵੀ ਅਣਸੁਖਾਵੀਂ ਜਾਂ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਦੀ ਤਿਆਰੀ, ਆਪਸੀ ਤਾਲਮੇਲ ਅਤੇ ਤੁਰੰਤ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰਨ ਦੀ ਸਮਰੱਥਾ ਨੂੰ ਪਰਖਣਾ ਹੈ। ਅਜਿਹੇ ਅਭਿਆਸਾਂ ਨਾਲ ਐਮਰਜੈਂਸੀ ਸਮੇਂ ਪੈਦਾ ਹੋਣ ਵਾਲੀਆਂ ਚੁਣੌਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਅਤੇ ਕੀਮਤੀ ਜਾਨਾਂ ਬਚਾਉਣ ਵਿਚ ਮਦਦ ਮਿਲਦੀ ਹੈ।
ਪਿਛਲੀ ਖ਼ਬਰ ਮਾਹਮੂਜੋਈਆ ਟੋਲ ਪਲਾਜ਼ਾ ਨੇੜੇ ਭਿਆਨਕ ਸੜਕ ਹਾਦਸੇ ’ਚ 20 ਸਾਲਾ ਨੌਜਵਾਨ ਦੀ ਮੌਤ ਸੋਢੀ ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ... ਅਗਲੀ ਖ਼ਬਰ ਅਸ਼ਵਨੀ ਗੋਟਿਆਲ ਹੋਣਗੇ ਫਿਰੋਜ਼ਪੁਰ ਦੇ ਨਵੇਂ ਐੱਸ.ਐੱਸ.ਪੀ, ਭੁਪਿੰਦਰ ਸਿੰਘ ਸਿੱਧੂ ਦਾ ਹੋਇਆ ਤਬਾਦਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।