26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਡਿਸਕਵਰੀ ਵਰਲਡ ਕਨਵੈਂਟ ਸਕੂਲ ਦਾ ਸਾਲਾਨਾ ਸਮਾਗਮ 28 ਨੂੰ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਹੋਣਗੇ ਮੁੱਖ ਮਹਿਮਾਨ

ਮੱਲਾਂਵਾਲਾ, 25 ਨਵੰਬਰ (ਬਲਬੀਰ ਸਿੰਘ ਜੋਸਨ)- ਮੱਲਾਂਵਾਲਾ ਇਲਾਕੇ ਵਿਚ ਸਿੱਖਿਆ ਦੇ ਖੇਤਰ ’ਚ ਮੋਹਰੀ ਡਿਸਕਵਰੀ ਵਰਲਡ ਕਾਨਵੈਂਟ ਸਕੂਲ ਮੱਲਾਂਵਾਲਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਸਮਾਗਮ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ 28 ਨਵੰਬਰ ਨੂੰ ਸਕੂਲ ਦੇ ਵਿਹੜੇ ਵਿਚ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਨੂੰ ਲੈ ਕੇ ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਅਜੀਤ ਡੈਸਕ 26-11-2026
ਮੱਲਾਂਵਾਲਾ, 25 ਨਵੰਬਰ (ਬਲਬੀਰ ਸਿੰਘ ਜੋਸਨ)- ਮੱਲਾਂਵਾਲਾ ਇਲਾਕੇ ਵਿਚ ਸਿੱਖਿਆ ਦੇ ਖੇਤਰ ’ਚ ਮੋਹਰੀ ਡਿਸਕਵਰੀ ਵਰਲਡ ਕਾਨਵੈਂਟ ਸਕੂਲ ਮੱਲਾਂਵਾਲਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਸਮਾਗਮ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ 28 ਨਵੰਬਰ ਨੂੰ ਸਕੂਲ ਦੇ ਵਿਹੜੇ ਵਿਚ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਨੂੰ ਲੈ ਕੇ ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਾਲਾਨਾ ਸਮਾਗਮ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਐਮ.ਡੀ ਗੁਰਸ਼ਰਨ ਸਿੰਘ ਅਤੇ ਚੇਅਰਮੈਨ ਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ਹਲਕਾ ਜੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਵਿਸ਼ੇਸ਼ ਤੌਰ ’ਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸੱਭਿਆਚਾਰਕ ਅਤੇ ਰੰਗਾਰੰਗ ਪੇਸ਼ਕਾਰੀਆਂ ਪੇਸ਼ ਕੀਤੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਵਿਦਿਆਰਥੀ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਸਾਲ ਭਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨ ਦੇ ਨਾਲ-ਨਾਲ ਉਨ੍ਹਾਂ ਅੰਦਰ ਛੁਪੀ ਕਲਾ ਅਤੇ ਹੁਨਰ ਨੂੰ ਮੰਚ ਪ੍ਰਦਾਨ ਕਰਨਾ ਹੈ। ਸਕੂਲ ਦਾ ਇਹ ਸਾਲਾਨਾ ਸਮਾਗਮ ਵਿਦਿਆਰਥੀਆਂ, ਮਾਪਿਆਂ ਅਤੇ ਇਲਾਕਾ ਨਿਵਾਸੀਆਂ ਲਈ ਖਿੱਚ ਦਾ ਕੇਂਦਰ ਬਣੇਗਾ ।
ਪਿਛਲੀ ਖ਼ਬਰ ਰਾਮਗੜ੍ਹੀਆ ਸੇਵਾ ਸੁਸਾਇਟੀ ਵਲੋਂ ਕੁਸ਼ਟ ਆਸ਼ਰਮ ਅਤੇ ਜ਼ਾਮਨੀ ਸਾਹਿਬ ਵਿਖੇ ਕੰਬਲਾਂ ਦੀ ਸੇਵਾ ਅਗਲੀ ਖ਼ਬਰ ਸਿਆਸੀ ਪਾਰਟੀਆਂ ਆਪਣੇ ਚੋਣ ਮਨੋਰਥ ਪੱਤਰ ਵਿਚ ਸਾਡੀਆਂ ਮੰਗਾਂ ਦਰਜ ਕਰਨ-ਆਹਲੂਵਾਲੀਆ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।