26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮਮਦੋਟ ਸਮੇਤ ਵੱਖ-ਵੱਖ ਪਿੰਡਾਂ ਵਿਚ ਮਨਾਇਆ ਗਿਆ ਪ੍ਰਕਾਸ਼ ਪੁਰਬ

ਮਮਦੋਟ, 25 ਨਵੰਬਰ (ਸੁਖਦੇਵ ਸਿੰਘ ਸੰਗਮ, ਰਾਜਿੰਦਰ ਸਿੰਘ ਹਾਂਡਾ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਕਸਬਾ ਮਮਦੋਟ ਸਮੇਤ ਇਲਾਕੇ ਦੇ ਵੱਖ ਵੱਖ ਗੁਰਦੁਆਰਿਆਂ ਵਿਚ ਧਾਰਮਿਕ ਸ਼ਰਧਾ, ਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਨਾਲ ਮਨਾਇਆ ਗਿਆ। ਇਸ ਸਬੰਧੀ ਕਸਬੇ ਦੇ ਗੁਰਦੁਆਰਾ ਸ਼੍ਰੀ ਸਿੰਘ ਸਭਾ ਤੋਂ ਇਲਾਵਾ ਪਿੰਡ ਟਿੱਬੀ ਖੁਰਦ,ਕਰੀ ਕਲਾਂ, ਲੱਖੋਂ ਕਿ ਬਹਿਰਾਮ,ਕਰੀ ਖੁਰਦ,ਖੰਬਾ ਅਤੇ ਬੇਟੂ ਕਦੀਮ ਸਣੇਂ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਸਥਾਨਕ ਕੀਰਤਨੀ ਜਥਿਆਂ ਦੁਆਰਾ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫ਼ੇ ਸਬੰਧੀ ਸੰਗਤਾਂ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਅਲਾਮਤ ਨੂੰ ਤਿਆਗ ਕੇ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।

ਅਜੀਤ ਡੈਸਕ 26-11-2026
ਮਮਦੋਟ, 25 ਨਵੰਬਰ (ਸੁਖਦੇਵ ਸਿੰਘ ਸੰਗਮ, ਰਾਜਿੰਦਰ ਸਿੰਘ ਹਾਂਡਾ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਕਸਬਾ ਮਮਦੋਟ ਸਮੇਤ ਇਲਾਕੇ ਦੇ ਵੱਖ ਵੱਖ ਗੁਰਦੁਆਰਿਆਂ ਵਿਚ ਧਾਰਮਿਕ ਸ਼ਰਧਾ, ਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਨਾਲ ਮਨਾਇਆ ਗਿਆ। ਇਸ ਸਬੰਧੀ ਕਸਬੇ ਦੇ ਗੁਰਦੁਆਰਾ ਸ਼੍ਰੀ ਸਿੰਘ ਸਭਾ ਤੋਂ ਇਲਾਵਾ ਪਿੰਡ ਟਿੱਬੀ ਖੁਰਦ,ਕਰੀ ਕਲਾਂ, ਲੱਖੋਂ ਕਿ ਬਹਿਰਾਮ,ਕਰੀ ਖੁਰਦ,ਖੰਬਾ ਅਤੇ ਬੇਟੂ ਕਦੀਮ ਸਣੇਂ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਸਥਾਨਕ ਕੀਰਤਨੀ ਜਥਿਆਂ ਦੁਆਰਾ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫ਼ੇ ਸਬੰਧੀ ਸੰਗਤਾਂ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਅਲਾਮਤ ਨੂੰ ਤਿਆਗ ਕੇ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਪਿੰਡ ਲੱਖੋਂ ਕਿ ਬਹਿਰਾਮ ਵਿਖੇ ਸੰਗਤਾਂ ਵਲੋਂ ਸੁੰਦਰ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੰਸ਼ੋਧਿਤ ਕਰਕੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ।
ਪਿਛਲੀ ਖ਼ਬਰ 26 ਨਵੰਬਰ ਦੀ ਖੁਸ਼ਹਾਲ ਪੰਜਾਬ ਰੈਲੀ ਲਈ ਮਮਦੋਟ ਤੋਂ ਵੱਡਾ ਕਾਫ਼ਲਾ ਰਵਾਨਾ ਹੋਵੇਗਾ - ਬਲਰਾਜ ਸਿੰਘ ਸੰਧੂ ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਦੇ ਆਗੂ ਪੰਜਾਬ ਦੇ ਅਹਿਮ ਮੁੱਦਿਆਂ ’ ਤੇ ਆਪਣੀ ਜਵਾਬਦੇਹੀ ਸਪੱਸ਼ਟ ਕਰਨ - ਆਸ਼ੂ ਬੰਗੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।