26 ਨਵੰਬਰ ਦੀ ਖੁਸ਼ਹਾਲ ਪੰਜਾਬ ਰੈਲੀ ਲਈ ਮਮਦੋਟ ਤੋਂ ਵੱਡਾ ਕਾਫ਼ਲਾ ਰਵਾਨਾ ਹੋਵੇਗਾ - ਬਲਰਾਜ ਸਿੰਘ ਸੰਧੂ
ਫ਼ਿਰੋਜ਼ਪੁਰ, 25 ਨਵੰਬਰ (ਕੁਲਬੀਰ ਸਿੰਘ ਸੋਢੀ, ਰਾਜਿੰਦਰ ਹਾਂਡਾ)-26 ਨਵੰਬਰ ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਮਟਵਾਣੀ ਵਿਖੇ ਆਮ ਆਦਮੀ ਪਾਰਟੀ ਵਲੋਂ ਕੀਤੀ ਜਾ ਰਹੀ ‘ਖੁਸ਼ਹਾਲ ਪੰਜਾਬ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਮਮਦੋਟ ਤੋਂ ਵੱਡਾ ਕਾਫ਼ਲਾ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ ਨੇ ਕਿਹਾ ਕਿ ਰੈਲੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਇਸ ਰੈਲੀ ਵਿਚ ਸ਼ਾਮਲ ਹੋਣ ਲਈ ਉਤਾਵਲੇ ਹਨ।
ਫ਼ਿਰੋਜ਼ਪੁਰ, 25 ਨਵੰਬਰ (ਕੁਲਬੀਰ ਸਿੰਘ ਸੋਢੀ, ਰਾਜਿੰਦਰ ਹਾਂਡਾ)-26 ਨਵੰਬਰ ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਮਟਵਾਣੀ ਵਿਖੇ ਆਮ ਆਦਮੀ ਪਾਰਟੀ ਵਲੋਂ ਕੀਤੀ ਜਾ ਰਹੀ ‘ਖੁਸ਼ਹਾਲ ਪੰਜਾਬ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਮਮਦੋਟ ਤੋਂ ਵੱਡਾ ਕਾਫ਼ਲਾ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ ਨੇ ਕਿਹਾ ਕਿ ਰੈਲੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਇਸ ਰੈਲੀ ਵਿਚ ਸ਼ਾਮਲ ਹੋਣ ਲਈ ਉਤਾਵਲੇ ਹਨ। ਉਨ੍ਹਾਂ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਉਨ੍ਹਾਂ ਵਲੋਂ ਆਪਣੀ ਟੀਮ ਸਮੇਤ ਮਮਦੋਟ ਦੇ ਪਿੰਡਾਂ, ਗਲੀਆਂ-ਮੁਹੱਲਿਆਂ ਅਤੇ ਵੱਖ-ਵੱਖ ਵਾਰਡਾਂ ਵਿਚ ਪਹੁੰਚ ਕਰਕੇ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਰਾਹੀਂ ਲੋਕਾਂ ਨੂੰ 26 ਨਵੰਬਰ ਦੀ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾ ਰਹੀ ਹੈ। ਚੇਅਰਮੈਨ ਬਲਰਾਜ ਸਿੰਘ ਨੇ ਕਿਹਾ ਕਿ ਇਸੇ ਲੜੀ ਤਹਿਤ ਮਮਦੋਟ ਦੇ ਵਾਰਡ ਨੰਬਰ 10 ਵਿਚ ਵਿਸ਼ੇਸ਼ ਨੁੱਕੜ ਮੀਟਿੰਗ ਕੀਤੀ ਗਈ, ਜਿਸ ਵਿਚ ਰੈਲੀ ਦੀਆਂ ਤਿਆਰੀਆਂ ਅਤੇ ਲੋਕਾਂ ਦੀ ਸ਼ਮੂਲੀਅਤ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸੰਧੂ ਨੇ ਕਿਹਾ ਕਿ ਮਮਦੋਟ ਤੋਂ ਜਾਣ ਵਾਲਾ ਕਾਫ਼ਲਾ ਰੈਲੀ ਵਿਚ ਆਪਣੀ ਭਰਵੀਂ ਹਾਜ਼ਰੀ ਦਰਜ ਕਰਵਾਏਗਾ। ਇਸ ਮੌਕੇ ਸੁਰਿੰਦਰ ਕੁਮਾਰ ਸੋਨੂੰ ਸੇਠੀ ਐੱਮ.ਸੀ., ਗੁਰਪ੍ਰੀਤ ਸਿੰਘ ਐੱਮ.ਸੀ. ਮਮਦੋਟ, ਬਲਦੇਵ ਰਾਜ ਸ਼ਰਮਾ ਚੇਅਰਮੈਨ ਬ੍ਰਾਹਮਣ ਵੈੱਲਫੇਅਰ ਬੋਰਡ, ਜਗੀਰ ਸਿੰਘ ਹਜ਼ਾਰਾ ਸਿੰਘ ਵਾਲਾ, ਤਰਸੇਮ ਸਿੰਘ ਸੋਨੂੰ ਛੱਪੜ, ਸੁਭਾਸ਼ ਕੁਮਾਰ ਬੱਤਾ ਮਮਦੋਟ, ਸੰਦੀਪ ਕੁਮਾਰ ਸੋਨੀ ਮਮਦੋਟ ਅਤੇ ਸੰਦੀਪ ਸਿੰਘ ਮਮਦੋਟ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।