26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਇ ਸਿਰਜੇਗਾ : ਦਵਿੰਦਰ ਸਿੰਘ ਕਲਸੀ ਦੋਵਾਂ ਪਾਰਟੀਆਂ ਦੀ ਲੀਡਰਸ਼ਿਪ ਨੂੰ ਵਧਾਈ ਦਿੱਤੀ

ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗੱਠਜੋੜ ਹੋਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਕਲਸੀ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਮੁੜ ਇਕ ਮੰਚ ’ਤੇ ਇਕੱਠੇ ਹੋਣਾ ਪੰਜਾਬ ਦੀ ਸਿਆਸਤ ਲਈ ਬੇਹੱਦ ਅਹਿਮ ਘਟਨਾਕ੍ਰਮ ਹੈ।

ਅਜੀਤ ਡੈਸਕ 26-11-2026
ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗੱਠਜੋੜ ਹੋਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਕਲਸੀ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਮੁੜ ਇਕ ਮੰਚ ’ਤੇ ਇਕੱਠੇ ਹੋਣਾ ਪੰਜਾਬ ਦੀ ਸਿਆਸਤ ਲਈ ਬੇਹੱਦ ਅਹਿਮ ਘਟਨਾਕ੍ਰਮ ਹੈ। ਜਿਸ ਦੇ ਦੂਰਗਾਮੀ ਸਿਆਸੀ ਪ੍ਰਭਾਵ ਦੇਖਣ ਨੂੰ ਮਿਲਣਗੇ। ਦਵਿੰਦਰ ਸਿੰਘ ਕਲਸੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਅਧਿਆਇ ਸ਼ੁਰੂ ਕਰੇਗਾ। ਦੋਵਾਂ ਪਾਰਟੀਆਂ ਦਾ ਲੰਮਾ ਸਿਆਸੀ ਤਜਰਬਾ, ਆਪਸੀ ਤਾਲਮੇਲ ਅਤੇ ਲੋਕਾਂ ਨਾਲ ਜੁੜੀ ਮਜ਼ਬੂਤ ਜਥੇਬੰਦਕ ਪਹੁੰਚ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਸਮਾਜਿਕ, ਆਰਥਿਕ ਅਤੇ ਰਾਜਨੀਤਕ ਚੁਣੌਤੀਆਂ ਵਿਚੋਂ ਲੰਘ ਰਿਹਾ ਹੈ। ਅਜਿਹੇ ਸਮੇਂ ਵਿਚ ਸੂਬੇ ਦੇ ਹਿੱਤਾਂ ਦੀ ਰਾਖੀ, ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਜ਼ਬੂਤ ਸਿਆਸੀ ਤਾਕਤ ਦਾ ਇਕੱਠੇ ਹੋਣਾ ਸਮੇਂ ਦੀ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਗੱਠਜੋੜ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਨਵੀਂ ਊਰਜਾ ਨਾਲ ਕੰਮ ਕਰੇਗਾ। ਸ. ਕਲਸੀ ਨੇ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਗੱਠਜੋੜ ਲੋਕਾਂ ਦਾ ਭਰੋਸਾ ਜਿੱਤ ਕੇ ਸ਼ਾਨਦਾਰ ਜਿੱਤ ਦਰਜ ਕਰੇਗਾ ਅਤੇ ਸੂਬੇ ਵਿਚ ਗੱਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਇਸ ਫ਼ੈਸਲੇ ਲਈ ਦੋਵਾਂ ਪਾਰਟੀਆਂ ਦੀ ਸਿਖਰਲੀ ਲੀਡਰਸ਼ਿਪ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬ ਦੇ ਸਿਆਸੀ ਭਵਿੱਖ ਲਈ ਇਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ।
ਪਿਛਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਅਹਿਮ ਫ਼ੈਸਲਾ - ਜਿੰਦੂ , ਬੱਬੂ ਫ਼ਿਰੋਜ਼ਪੁਰ ਦਿਹਾਤੀ ਦੇ ਅਕਾਲੀ ਵਰਕਰਾਂ ਵ... ਅਗਲੀ ਖ਼ਬਰ ਨਿਜ਼ਾਮਦੀਨ ਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।