ਪਿੰਡ ਮਟਵਾਣੀ ਰੈਲੀ ਲਈ ‘ ਆਪ ’ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ , ਫ਼ਿਰੋਜ਼ਪੁਰ ਤੋਂ ਵੱਡਾ ਕਾਫ਼ਲਾ ਹੋਵੇਗਾ ਸ਼ਾਮਲ - ਨਰਿੰਦਰ ਸਿੰਘ ਸੰਧਾ
ਫ਼ਿਰੋਜ਼ਪੁਰ, 25 ਨਵੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਜੁਆਇੰਟ ਸਕੱਤਰ ਨਰਿੰਦਰ ਸਿੰਘ ਸੰਧਾ ਨੇ ਕਿਹਾ ਕਿ ਕੱਲ ਜ਼ਿਲ੍ਹਾ ਮੋਗਾ ਦੇ ਪਿੰਡ ਮਟਵਾਣੀ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਜ਼ਮੀਨੀ ਪੱਧਰ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਵਰਕਰ ਪੂਰੀ ਸਰਗਰਮੀ ਨਾਲ ਤਿਆਰੀਆਂ ਕਰ ਰਹੇ ਹਨ ਅਤੇ ਫ਼ਿਰੋਜ਼ਪੁਰ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਵਰਕਰਾਂ ਤੇ ਸਮਰਥਕਾਂ ਦਾ ਕਾਫ਼ਲਾ ਮੋਗਾ ਪਹੁੰਚੇਗਾ।
ਫ਼ਿਰੋਜ਼ਪੁਰ, 25 ਨਵੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਜੁਆਇੰਟ ਸਕੱਤਰ ਨਰਿੰਦਰ ਸਿੰਘ ਸੰਧਾ ਨੇ ਕਿਹਾ ਕਿ ਕੱਲ ਜ਼ਿਲ੍ਹਾ ਮੋਗਾ ਦੇ ਪਿੰਡ ਮਟਵਾਣੀ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਜ਼ਮੀਨੀ ਪੱਧਰ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਵਰਕਰ ਪੂਰੀ ਸਰਗਰਮੀ ਨਾਲ ਤਿਆਰੀਆਂ ਕਰ ਰਹੇ ਹਨ ਅਤੇ ਫ਼ਿਰੋਜ਼ਪੁਰ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਵਰਕਰਾਂ ਤੇ ਸਮਰਥਕਾਂ ਦਾ ਕਾਫ਼ਲਾ ਮੋਗਾ ਪਹੁੰਚੇਗਾ। ਨਰਿੰਦਰ ਸਿੰਘ ਸੰਧਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਤਾਕਤ ਇਸ ਦੇ ਸਮਰਪਿਤ ਵਰਕਰ ਹਨ, ਜਿਹੜੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਲੋਕ ਭਲਾਈ ਵਾਲੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਲਗਾਤਾਰ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਆਮ ਲੋਕਾਂ ਦੇ ਮੁੱਦਿਆਂ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਨੂੰ ਰਵਾਇਤੀ ਰਾਜਨੀਤੀ ਤੋਂ ਵੱਖਰੀ ਸੋਚ ਦੇਣ ਦਾ ਉਪਰਾਲਾ ਕੀਤਾ ਹੈ । ਆਗੂ ਸੰਧਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿੱਖਿਆ, ਸਿਹਤ ਸਹੂਲਤਾਂ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਈ ਅਹਿਮ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਸਰਕਾਰ ਦੇ ਕੰਮਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਉਣ। ਉਨ੍ਹਾਂ ਪਾਰਟੀ ਦੇ ਸਮੂਹ ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ 26 ਨਵੰਬਰ ਨੂੰ ਪਿੰਡ ਮਟਵਾਣੀ ਵਿਖੇ ਸਮੇਂ ਸਿਰ ਪਹੁੰਚ ਕੇ ਰੈਲੀ ਨੂੰ ਕਾਮਯਾਬ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।