26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰੂਹਰਸਹਾਏ ਦੇ ਮੇਨ ਬਾਜ਼ਾਰ ਅਤੇ ਮੁਕਤਸਰ ਰੋਡ ’ਤੇ ਟ੍ਰੈਫ਼ਿਕ ਜਾਮ ਦੀ ਸਮੱਸਿਆ ਗੰਭੀਰ, ਲੋਕ ਪ੍ਰੇਸ਼ਾਨ

ਗੁਰੂਹਰਸਹਾਏ, 26 ਨਵੰਬਰ (ਕਪਿਲ ਕੰਧਾਰੀ)-ਸ਼ਹਿਰ ਗੁਰੂਹਰਸਹਾਏ ਵਿਚ ਟਰੈਫ਼ਿਕ ਵਿਵਸਥਾ ਦਾ ਬੁਰਾ ਹਾਲ ਹੋਣ ਕਾਰਨ ਸ਼ਹਿਰ ਵਾਸੀਆਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਮੇਨ ਬਾਜ਼ਾਰ ਅਤੇ ਮੁਕਤਸਰ ਰੋਡ ’ਤੇ ਅਕਸਰ ਟਰੈਫ਼ਿਕ ਜਾਮ ਲੱਗਿਆ ਰਹਿੰਦਾ ਹੈ, ਜਿਸ ਕਾਰਨ ਵਾਹਨ ਚਾਲਕਾਂ ਨੂੰ ਆਪਣੇ ਵਾਹਨ ਲੈ ਕੇ ਲੰਘਣ ਵਿਚ ਕਾਫ਼ੀ ਸਮਾਂ ਲੱਗ ਜਾਂਦਾ ਹੈ।

ਮੇਨ ਬਾਜ਼ਾਰ ਵਿਚ ਟਰੈਫ਼ਿਕ ਵਿਚ ਫਸੇ ਹੋਏ ਵਾਹਨ। ਤਸਵੀਰ-ਕਪਿਲ ਕੰਧਾਰੀ 27-11-2026
ਗੁਰੂਹਰਸਹਾਏ, 26 ਨਵੰਬਰ (ਕਪਿਲ ਕੰਧਾਰੀ)-ਸ਼ਹਿਰ ਗੁਰੂਹਰਸਹਾਏ ਵਿਚ ਟਰੈਫ਼ਿਕ ਵਿਵਸਥਾ ਦਾ ਬੁਰਾ ਹਾਲ ਹੋਣ ਕਾਰਨ ਸ਼ਹਿਰ ਵਾਸੀਆਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਮੇਨ ਬਾਜ਼ਾਰ ਅਤੇ ਮੁਕਤਸਰ ਰੋਡ ’ਤੇ ਅਕਸਰ ਟਰੈਫ਼ਿਕ ਜਾਮ ਲੱਗਿਆ ਰਹਿੰਦਾ ਹੈ, ਜਿਸ ਕਾਰਨ ਵਾਹਨ ਚਾਲਕਾਂ ਨੂੰ ਆਪਣੇ ਵਾਹਨ ਲੈ ਕੇ ਲੰਘਣ ਵਿਚ ਕਾਫ਼ੀ ਸਮਾਂ ਲੱਗ ਜਾਂਦਾ ਹੈ। ਸਥਿਤੀ ਇਹ ਬਣੀ ਹੋਈ ਹੈ ਕਿ ਬਾਜ਼ਾਰ ਵਿਚ ਦਿਨ ਦੇ ਵੱਡੇ ਹਿੱਸੇ ਦੌਰਾਨ ਟਰੈਫ਼ਿਕ ਜਾਮ ਰਹਿਣ ਕਾਰਨ ਲੋਕਾਂ ਦਾ ਆਉਣਾ-ਜਾਣਾ ਮੁਸ਼ਕਲ ਹੋ ਜਾਂਦਾ ਹੈ। ਸ਼ਹਿਰ ਦੇ ਮੇਨ ਬਾਜ਼ਾਰ ਵਿਚ ਕਈ ਥਾਵਾਂ ’ਤੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਸਮਾਨ ਰੱਖਿਆ ਜਾਂਦਾ ਹੈ, ਜਿਸ ਨਾਲ ਸੜਕ ਦੀ ਚੌੜਾਈ ਹੋਰ ਘੱਟ ਹੋ ਜਾਂਦੀ ਹੈ। ਇਸ ਤੋਂ ਇਲਾਵਾ ਸੜਕਾਂ ’ਤੇ ਵਾਹਨਾਂ ਦੀ ਵਧਦੀ ਗਿਣਤੀ, ਬੇਤਰਤੀਬੇ ਢੰਗ ਨਾਲ ਖੜ੍ਹੇ ਕੀਤੇ ਦੋਪਹੀਆ ਅਤੇ ਚਾਰਪਹੀਆ ਵਾਹਨਾਂ ਕਾਰਨ ਟਰੈਫ਼ਿਕ ਦੀ ਸਮੱਸਿਆ ਹੋਰ ਗੰਭੀਰ ਬਣ ਜਾਂਦੀ ਹੈ। ਕਈ ਵਾਰ ਐਂਬੂਲੈਂਸ ਜਾਂ ਹੋਰ ਐਮਰਜੈਂਸੀ ਵਾਹਨਾਂ ਨੂੰ ਵੀ ਬਾਜ਼ਾਰ ਵਿਚੋਂ ਲੰਘਣ ਲਈ ਰਸਤਾ ਮਿਲਣਾ ਮੁਸ਼ਕਲ ਹੋ ਜਾਂਦਾ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਨਗਰ ਕੌਂਸਲ ਅਤੇ ਟਰੈਫ਼ਿਕ ਪੁਲਿਸ ਵਲੋਂ ਆਪਸੀ ਤਾਲਮੇਲ ਨਾਲ ਵਿਸ਼ੇਸ਼ ਯੋਜਨਾ ਬਣਾਉਣ ਦੀ ਲੋੜ ਹੈ। ਨਗਰ ਕੌਂਸਲ ਦੇ ਸਬੰਧਿਤ ਕਰਮਚਾਰੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਟਰੈਫ਼ਿਕ ਪੁਲਿਸ ਨੂੰ ਨਾਲ ਲੈ ਕੇ ਬਾਜ਼ਾਰ ਵਿਚ ਦੁਕਾਨਾਂ ਦੇ ਬਾਹਰ ਗੈਰ-ਜ਼ਰੂਰੀ ਤੌਰ ’ਤੇ ਰੱਖੇ ਸਮਾਨ ਨੂੰ ਹਟਵਾਉਣ ਅਤੇ ਦੁਕਾਨਦਾਰਾਂ ਨੂੰ ਸੜਕਾਂ ਅਤੇ ਫੁੱਟਪਾਥਾਂ ’ਤੇ ਕਬਜ਼ਾ ਨਾ ਕਰਨ ਸਬੰਧੀ ਸਖ਼ਤ ਹਦਾਇਤਾਂ ਦੇਣ। ਪਰ ਲੋਕਾਂ ਅਨੁਸਾਰ ਪਿਛਲੇ ਲੰਬੇ ਸਮੇਂ ਤੋਂ ਇਸ ਸਮੱਸਿਆ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਹਾਲਾਤ ਦਿਨੋਂ-ਦਿਨ ਵਿਗੜਦੇ ਜਾ ਰਹੇ ਹਨ। ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਬਾਜ਼ਾਰ ਵਿਚ ਦਿਨ ਦੇ 24 ਘੰਟਿਆਂ ਵਿਚੋਂ ਜ਼ਿਆਦਾਤਰ ਸਮਾਂ ਟਰੈਫ਼ਿਕ ਦੀ ਸਮੱਸਿਆ ਬਣੀ ਰਹਿੰਦੀ ਹੈ। ਅਜਿਹੇ ਵਿਚ ਜੇਕਰ ਪ੍ਰਸ਼ਾਸਨ ਵਲੋਂ ਸਮੇਂ ਸਿਰ ਟਰੈਫ਼ਿਕ ਨੂੰ ਕੰਟਰੋਲ ਕਰਨ, ਨਾਜਾਇਜ਼ ਕਬਜ਼ੇ ਹਟਾਉਣ ਅਤੇ ਵਾਹਨਾਂ ਦੀ ਪਾਰਕਿੰਗ ਲਈ ਢੁਕਵੇਂ ਪ੍ਰਬੰਧ ਕਰਨ ਵਾਸਤੇ ਕਦਮ ਚੁੱਕੇ ਜਾਣ ਤਾਂ ਇਸ ਸਮੱਸਿਆ ਤੋਂ ਕਾਫ਼ੀ ਹੱਦ ਤੱਕ ਰਾਹਤ ਮਿਲ ਸਕਦੀ ਹੈ। ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੇਨ ਬਾਜ਼ਾਰ ਅਤੇ ਮੁਕਤਸਰ ਰੋਡ ’ਤੇ ਟਰੈਫ਼ਿਕ ਵਿਵਸਥਾ ਨੂੰ ਸੁਧਾਰਨ ਲਈ ਤੁਰੰਤ ਕਾਰਵਾਈ ਕੀਤੀ ਜਾਵੇ, ਦੁਕਾਨਾਂ ਦੇ ਬਾਹਰ ਰੱਖੇ ਸਮਾਨ ਨੂੰ ਹਟਵਾਇਆ ਜਾਵੇ, ਵਾਹਨਾਂ ਦੀ ਪਾਰਕਿੰਗ ਲਈ ਨਿਯਮ ਤੈਅ ਕੀਤੇ ਜਾਣ ਅਤੇ ਟਰੈਫ਼ਿਕ ਪੁਲਿਸ ਦੀ ਨਿਯਮਤ ਡਿਊਟੀ ਲਗਾਈ ਜਾਵੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਰੋਜ਼ਾਨਾ ਲੱਗਣ ਵਾਲੇ ਟਰੈਫ਼ਿਕ ਜਾਮ ਤੋਂ ਨਿਜਾਤ ਮਿਲ ਸਕੇ ਅਤੇ ਬਾਜ਼ਾਰ ਵਿਚ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਸਕੇ।
ਪਿਛਲੀ ਖ਼ਬਰ ਸਕੂਲ ਗ੍ਰਾਂਟ ਦੀ 25 ਫ਼ੀਸਦੀ ਰਕਮ ਵਾਪਸ ਲੈਣ ਦਾ ਫ਼ਰਮਾਨ ਅਧਿਆਪਕਾਂ ਨਾਲ ਸਰਾਸਰ ਧੱਕਾ-ਡੀ.ਟੀ.ਐੱਫ. ਅਗਲੀ ਖ਼ਬਰ ਪ੍ਰਕਿਰਤੀ ਪਾਰਕ ’ਚ ਚਾਰ ਨਵੀਆਂ ਕਸਰਤ ਮਸ਼ੀਨਾਂ ਲਗਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।