ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮਮਦੋਟ ਦੇ ਵਪਾਰੀਆਂ ਨਾਲ ਮੀਟਿੰਗ
ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਨੇ 1 ਦਸੰਬਰ ਨੂੰ ਤਲਵੰਡੀ ਭਾਈ ਪਹੁੰਚ ਕੇ ਸੁਖਬੀਰ ਬਾਦਲ ਨਾਲ ਵਿਚਾਰ ਸਾਂਝੇ ਕਰਨ ਦੀ ਕੀਤੀ ਅਪੀਲ
ਮਮਦੋਟ, 28 ਨਵੰਬਰ (ਸੁਖਦੇਵ ਸਿੰਘ ਸੰਗਮ, ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਆਰਾ 1 ਦਸੰਬਰ ਨੂੰ ਤਲਵੰਡੀ ਭਾਈ ਵਿਖੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣਨ ਲਈ ਰੱਖੇ ਗਏ ਪ੍ਰੋਗਰਾਮ ਸਬੰਧੀ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਕਸਬਾ ਮਮਦੋਟ ਦੇ ਵਪਾਰੀ ਵਰਗ ਨਾਲ ਭਰਵੀਂ ਮੀਟਿੰਗ ਕਰਕੇ ਉਨ੍ਹਾਂ ਨੂੰ ਪ੍ਰੋਗਰਾਮ ਵਿਚ ਪਹੁੰਚ ਕੇ ਪਾਰਟੀ ਪ੍ਰਧਾਨ ਨਾਲ ਵਿਚਾਰ ਚਰਚਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਰਾਜ ਵਿਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੀ ਸਰਕਾਰ ਬਣੀ ਹੈ ਤਾਂ ਪੰਜਾਬ ਨੇ ਵਿਕਾਸ ਦੀਆਂ ਬੁਲੰਦੀਆਂ ਨੂੰ ਹਾਸਲ ਕੀਤਾ ਹੈ।
ਮਮਦੋਟ, 28 ਨਵੰਬਰ (ਸੁਖਦੇਵ ਸਿੰਘ ਸੰਗਮ, ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਆਰਾ 1 ਦਸੰਬਰ ਨੂੰ ਤਲਵੰਡੀ ਭਾਈ ਵਿਖੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣਨ ਲਈ ਰੱਖੇ ਗਏ ਪ੍ਰੋਗਰਾਮ ਸਬੰਧੀ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਕਸਬਾ ਮਮਦੋਟ ਦੇ ਵਪਾਰੀ ਵਰਗ ਨਾਲ ਭਰਵੀਂ ਮੀਟਿੰਗ ਕਰਕੇ ਉਨ੍ਹਾਂ ਨੂੰ ਪ੍ਰੋਗਰਾਮ ਵਿਚ ਪਹੁੰਚ ਕੇ ਪਾਰਟੀ ਪ੍ਰਧਾਨ ਨਾਲ ਵਿਚਾਰ ਚਰਚਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਰਾਜ ਵਿਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੀ ਸਰਕਾਰ ਬਣੀ ਹੈ ਤਾਂ ਪੰਜਾਬ ਨੇ ਵਿਕਾਸ ਦੀਆਂ ਬੁਲੰਦੀਆਂ ਨੂੰ ਹਾਸਲ ਕੀਤਾ ਹੈ। ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਵਿਚ ਗੱਠਜੋੜ ਸਰਕਾਰ ਦੋਰਾਨ ਵਪਾਰੀਆਂ ਅਤੇ ਆਂਮ ਲੋਕਾਂ ਨੂੰ ਡਰ ਰਹਿਤ ਮਾਹੋਲ ਅਤੇ ਸੁਚੱਜਾ ਪ੍ਰਸ਼ਾਸ਼ਨਿਕ ਢਾਂਚਾ ਮੁੱਹਈਆ ਕਰਵਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਆਪਣੇ ਕਾਰੋਬਾਰ ਕਰਨ ਸਮੇਂ ਕੋਈ ਦਿੱਕਤ, ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਕਰਯੋਗ ਹੈ ਕਿ ਅਕਾਲੀ ਦਲ ਬਾਦਲ ਅਤੇ ਭਾਜਪਾ ਦੇ ਗਠਜੋੜ ਹੋਣ ਤੋਂ ਬਾਅਦ ਮਮਦੋਟ ਵਿਖੇ ਇਹ ਪਹਿਲੀ ਸਾਂਝੀ ਮੀਟਿੰਗ ਰੱਖੀ ਗਈ ਸੀ ਜਿਸ ਵਿਚ ਦੋਵਾਂ ਪਾਰਟੀਆਂ ਦੇ ਵਰਕਰਾਂ ਤੋਂ ਇਲਾਵਾ ਵਪਾਰੀ ਵਰਗ ਵਲੋਂ ਵੀ ਵੱਡੀ ਪੱਧਰ ’ਤੇ ਸ਼ਮੂਲੀਅਤ ਕੀਤੀ ਗਈ ਸੀ। ਇਸ ਮੌਕੇ ਸੀਨੀਅਰ ਆਗੂ ਵਰਿੰਦਰ ਸਿੰਘ ਵੈਰੜ ਨੰਬਰਦਾਰ, ਚਮਕੌਰ ਸਿੰਘ ਟਿੱਬੀ ਕੋਰ ਕਮੇਟੀ ਮੈਂਬਰ, ਜੋਗਾ ਸਿੰਘ ਮੁਰਕਵਾਲਾ ਕੌਮੀਂ ਸਲਾਹਕਾਰ, ਸਾਬਕਾ ਸਰਪੰਚ ਪਵਨ ਦੁੱਗਲ, ਸੀਨੀਅਰ ਭਾਜਪਾ ਆਗੂ ਰਵੀ ਦੱਤ ਚਾਵਲਾ, ਭਾਜਪਾ ਆਗੂ ਅਸ਼ੋਕ ਸਹਿਗਲ, ਹਰਸਿਮਰਨ ਸਿੰਘ ਬਾਬਾ ਵੈਰੜ ਸੀਨੀਅਰ ਮੀਤ ਪ੍ਰਧਾਨ, ਭਾਜਪਾ ਮੰਡਲ ਪ੍ਰਧਾਨ ਸੰਦੀਪ ਚਾਵਲਾ, ਪ੍ਰਧਾਨ ਸੁਰਿੰਦਰ ਕੁਮਾਰ ਕਾਲਾ, ਹੇਮਨ ਧਵਨ ਮੀਤ ਪ੍ਰਧਾਨ, ਮਨਪ੍ਰੀਤ ਸਿੱਧੂ ਮਮਦੋਟ, ਅਕਾਲੀ ਆਗੂ ਬਲਵਿੰਦਰ ਕੱਕੜ, ਸਾਬਕਾ ਚੇਅਰਮੈਨ ਰੋਸ਼ਨ ਸਿੰਘ, ਭਾਜਪਾ ਆਗੂ ਵਿੱਕੀ ਮਦਾਨ, ਬਲਜੀਤ ਸਿੰਘ ਮਮਦੋਟ,ਸਤਨਾਮ ਸਿੰਘ ਸੱਤਾ ਸੰਧੂ, ਕਰਨਬੀਰ ਸਿੰਘ, ਰਜਿੰਦਰ ਕੁਮਾਰ ਵਿੱਜ,ਜੱਜਬੀਰ ਸਿੰਘ ਮੁਰਕ ਵਾਲਾ, ਅਰਸ਼ ਦੋਨਾਂ ਰਹਿਮਤ ਮੌਜੂਦ ਸਨ।