28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪਿੰਡ ਦਰੋਗਾ ਵਿਖੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਦੇ ਗ੍ਰਹਿ ਪਹੁੰਚੇ ਰੋਹਿਤ ਵੋਹਰਾ ਮੌਂਟੂ , ਹਲਕੇ ਦੀਆਂ ਸਿਆਸੀ ਗਤੀਵਿਧੀਆਂ ਬਾਰੇ ਕੀਤੀ ਚਰਚਾ

ਗੁਰੂਹਰਸਹਾਏ, 28 ਨਵੰਬਰ (ਕਪਿਲ ਕੰਧਾਰੀ)–ਹਲਕਾ ਗੁਰੂਹਰਸਹਾਏ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਲੋਕਾਂ ਨਾਲ ਸੰਪਰਕ ਬਣਾਉਣ, ਪਿੰਡਾਂ ਵਿਚ ਮੀਟਿੰਗਾਂ ਕਰਨ ਅਤੇ ਸਿਆਸੀ ਹਲਚਲ ਨੂੰ ਤੇਜ਼ ਕਰਨ ਦਾ ਸਿਲਸਿਲਾ ਜਾਰੀ ਹੈ।

ਅਜੀਤ ਡੈਸਕ 29-11-2026
ਗੁਰੂਹਰਸਹਾਏ, 28 ਨਵੰਬਰ (ਕਪਿਲ ਕੰਧਾਰੀ)–ਹਲਕਾ ਗੁਰੂਹਰਸਹਾਏ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਲੋਕਾਂ ਨਾਲ ਸੰਪਰਕ ਬਣਾਉਣ, ਪਿੰਡਾਂ ਵਿਚ ਮੀਟਿੰਗਾਂ ਕਰਨ ਅਤੇ ਸਿਆਸੀ ਹਲਚਲ ਨੂੰ ਤੇਜ਼ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਕਾਂਗਰਸੀ ਆਗੂ ਰੋਹਿਤ ਵੋਹਰਾ ਮੌਂਟੂ ਵਲੋਂ ਵੀ ਹਲਕੇ ਅੰਦਰ ਆਪਣੀਆਂ ਸਰਗਰਮੀਆਂ ਤੇਜ਼ ਕਰਦਿਆਂ ਲੋਕਾਂ ਨਾਲ ਲਗਾਤਾਰ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਰੋਹਿਤ ਵੋਹਰਾ ਮੌਂਟੂ ਪਿੰਡ ਦਰੋਗਾ ਵਿਖੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਦੇ ਗ੍ਰਹਿ ਪਹੁੰਚੇ, ਜਿੱਥੇ ਉਨ੍ਹਾਂ ਨੇ ਸਮੂਹ ਭਰਾਵਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਆਪਸੀ ਵਿਚਾਰ-ਵਟਾਂਦਰਾ ਕਰਦਿਆਂ ਹਲਕਾ ਗੁਰੂਹਰਸਹਾਏ ਦੀਆਂ ਮੌਜੂਦਾ ਸਿਆਸੀ ਗਤੀਵਿਧੀਆਂ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਇਲਾਕੇ ਦੇ ਸਿਆਸੀ ਮਾਹੌਲ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ। ਮੁਲਾਕਾਤ ਦੌਰਾਨ ਰੋਹਿਤ ਵੋਹਰਾ ਮੌਂਟੂ ਨੇ ਲੋਕਾਂ ਨਾਲ ਆਪਣਾ ਸੰਪਰਕ ਮਜ਼ਬੂਤ ਕਰਨ ਅਤੇ ਹਲਕੇ ਦੀਆਂ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਣ ਸਬੰਧੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਵਲੋਂ ਪਿੰਡਾਂ ਵਿਚ ਲਗਾਤਾਰ ਲੋਕਾਂ ਨਾਲ ਮਿਲਣਾ-ਜੁਲਣਾ ਅਤੇ ਸਮਾਜਿਕ ਅਤੇ ਸਿਆਸੀ ਮਾਮਲਿਆਂ ਵਿਚ ਸ਼ਮੂਲੀਅਤ ਕਰਨਾ ਉਨ੍ਹਾਂ ਦੀਆਂ ਵਧ ਰਹੀਆਂ ਸਿਆਸੀ ਸਰਗਰਮੀਆਂ ਦਾ ਹਿੱਸਾ ਮੰਨਿਆ ਜਾ ਰਿਹਾ ਹੈ। ਹਲਕੇ ਵਿਚ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵਲੋਂ ਕੀਤੀਆਂ ਜਾ ਰਹੀਆਂ ਸਰਗਰਮੀਆਂ ਦੇ ਮੱਦੇਨਜ਼ਰ ਅਜਿਹੀਆਂ ਮੁਲਾਕਾਤਾਂ ਨੂੰ ਸਿਆਸੀ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਰੋਹਿਤ ਵੋਹਰਾ ਮੌਂਟੂ ਵਲੋਂ ਪਿੰਡਾਂ ਵਿਚ ਲਗਾਤਾਰ ਲੋਕਾਂ ਨਾਲ ਮੁਲਾਕਾਤਾਂ ਕਰਨਾ ਆਉਣ ਵਾਲੇ ਸਮੇਂ ਵਿਚ ਹਲਕੇ ਦੀ ਸਿਆਸਤ ਵਿਚ ਉਨ੍ਹਾਂ ਦੀ ਸਰਗਰਮ ਭੂਮਿਕਾ ਵੱਲ ਸੰਕੇਤ ਕਰਦਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਆਤਮਜੀਤ ਸਿੰਘ ਡੇਵਿਡ, ਕਸ਼ਮੀਰ ਬਾਜੇ ਕੇ, ਵਰੁਣ ਗਾਵੜੀ ਆਦਿ ਹਾਜ਼ਰ ਸਨ
ਪਿਛਲੀ ਖ਼ਬਰ ਫੂਡ ਸੇਫਟੀ ਵਿਭਾਗ ਵਲੋਂ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਦੀਆਂ ਕੰਟੀਨਾਂ ਅਤੇ ਮੈੱਸਾਂ ਦੀ ਅਚਨਚੇਤ ਚੈਕਿੰਗ ਕੰਟੀਨ... ਅਗਲੀ ਖ਼ਬਰ 6 ਮਹੀਨਿਆਂ ਤੋਂ ਤਨਖ਼ਾਹਾਂ ਨੂੰ ਤਰਸ ਰਹੇ ਪੰਚਾਇਤ ਵਿਕਾਸ ਸਕੱਤਰ, ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਹੋਇਆ ਮੁਸ਼ਕਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।