2027 ਦੀਆਂ ਚੋਣਾਂ ’ਚ ਗੱਠਜੋੜ ਦੀ ਮਜ਼ਬੂਤੀ ਨਾਲ ਪੰਜਾਬ ਨੂੰ ਮਿਲੇਗੀ ਵਿਕਾਸ ਅਤੇ ਖੁਸ਼ਹਾਲੀ ਦੀ ਨਵੀਂ ਦਿਸ਼ਾ
ਫ਼ਿਰੋਜ਼ਪੁਰ, 28 ਨਵੰਬਰ (ਸੁਖਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੀ ਸਾਬਕਾ ਕੌਂਸਲਰ ਪੁਲਵਿੰਦਰ ਕੌਰ ਬਾਠ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਪੰਜਾਬ ਦੀ ਸਿਆਸਤ ਵਿਚ ਨਵੀਂ ਉਮੀਦ ਅਤੇ ਨਵੀਂ ਦਿਸ਼ਾ ਲੈ ਕੇ ਆਏਗਾ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਸਿਰਫ਼ ਸਿਆਸੀ ਸਮਝੌਤਾ ਨਹੀਂ, ਸਗੋਂ ਪੰਜਾਬ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਸਾਂਝੀ ਵਚਨਬੱਧਤਾ ਹੈ।
ਭਾਜਪਾ ਦੇ ਸਾਬਕਾ ਕੌਂਸਲਰ ਪੁਲਵਿੰਦਰ ਕੌਰ ਬਾਠ।
29-11-2026