31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਡਾ. ਗੁਰਪ੍ਰੀਤ ਸਿੰਘ ਹੋਣਗੇ ਸੀਨੀਅਰ ਮੈਡੀਕਲ ਅਫ਼ਸਰ <br/>

ਅਜੀਤ ਡੈਸਕ 16-05-2026
ਗੁਰੂਹਰਸਹਾਏ, 15 ਮਈ (ਕਪਿਲ ਕੰਧਾਰੀ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਡਾ. ਗੁਰਪ੍ਰੀਤ ਸਿੰਘ ਨੇ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਗੁਰੂਹਰਸਹਾਏ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਪਹੁੰਚਣ 'ਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਦੌਰਾਨ ਗੱਲਬਾਤ ਕਰਦਿਆਂ ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਆਮ ਲੋਕਾਂ ਤੱਕ ਮਿਆਰੀ ਅਤੇ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਉਨ੍ਹਾਂ ਵਲੋਂ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਮਰੀਜ਼ਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦਾ ਤਜਰਬਾ ਲੋਕਾਂ ਦੀ ਭਲਾਈ ਲਈ ਲਾਭਦਾਇਕ ਸਾਬਤ ਹੋਵੇਗਾ ਅਤੇ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ | ਅਹੁਦਾ ਸੰਭਾਲਣ ਉਪਰੰਤ ਡਾ. ਗੁਰਪ੍ਰੀਤ ਸਿੰਘ ਨੇ ਸੀ.ਐੱਚ.ਸੀ. ਗੁਰੂਹਰਸਹਾਏ ਦੇ ਓ.ਪੀ.ਡੀ., ਜੱਚਾ-ਬੱਚਾ ਵਾਰਡ, ਲੈਬ ਅਤੇ ਹੋਰ ਵੱਖ-ਵੱਖ ਵਾਰਡਾਂ ਦਾ ਦੌਰਾ ਵੀ ਕੀਤਾ | ਇਸ ਮੌਕੇ ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨਾਲ ਨਰਮ ਅਤੇ ਸਹਿਯੋਗੀ ਵਿਹਾਰ ਕੀਤਾ ਜਾਵੇ ਅਤੇ ਐਮਰਜੈਂਸੀ ਸੇਵਾਵਾਂ ਲਈ ਹਮੇਸ਼ਾ ਤਿਆਰ ਰਹਿਆਂ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਿਹਤ ਸੇਵਾਵਾਂ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ
13ਐਫ.ਜੈਡ.ਆਰ.28.


ਪਿਛਲੀ ਖ਼ਬਰ ਸ੍ਰੀ ਕਿ੍ਸ਼ਨ ਮੰਦਰ ਅਸਹਾਇਕ ਹਿੱਤਕਾਰਨੀ ਸਭਾ ਵਲੋਂ ਮੀਟਿੰਗ ਅਗਲੀ ਖ਼ਬਰ ਪੁਰਾਣੀਆਂ ਲਿਮਟਾਂ ਭਰਵਾ ਅਤੇ ਨਵੀਆਂ ਲਿਮਟਾਂ ਜਾਰੀ ਨਾ ਕਰਨ ਕਾਰਨ ਕਿਸਾਨ ਕਰ ਰਹੇ ਹਨ ਮੁਸ਼ਕਿਲਾਂ ਦਾ ਸਾਹਮਣਾ: ਘੋੜੇ ਚੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।