31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਟਕਸਾਲੀ ਪਰਿਵਾਰ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ

ਅਜੀਤ ਡੈਸਕ 16-05-2026
ਤਲਵੰਡੀ ਭਾਈ, 15 ਮਈ (ਰਵਿੰਦਰ ਸਿੰਘ ਬਜਾਜ)-ਨਗਰ ਕੌਂਸਲ ਚੋਣਾਂ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਕਸਬਾ ਤਲਵੰਡੀ ਭਾਈ ਦਾ ਟਕਸਾਲੀ ਅਕਾਲੀ ਪਰਿਵਾਰ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਗੁਰਦੀਪ ਸਿੰਘ ਗਿੱਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਤਲਵੰਡੀ ਭਾਈ ਦੀ ਅਗਵਾਈ ਹੇਠ ਸ਼ਾਮਲ ਹੋਇਆ | ਜਿਨ੍ਹਾਂ ਨੂੰ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ ਵਲੋਂ ਪਾਰਟੀ ਚਿੰਨ੍ਹ ਪਾ ਕੇ ਵੜਿੰਗ ਪਰਿਵਾਰ ਨੂੰ ਪਾਰਟੀ ਵਿਚ ਸਵਾਗਤ ਕੀਤਾ | ਦੱਸ ਦੇਈਏ ਇਹ ਪਰਿਵਾਰ 1920 ਤੋਂ ਅਕਾਲੀ ਦਲ ਨਾਲ ਜੁੜਿਆ ਹੋਇਆ ਸੀ | ਇਸ ਮੌਕੇ ਵਿਧਾਇਕ ਦਹੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਹਿਤੈਸ਼ੀ ਨੀਤੀਆਂ ਕਰਕੇ ਹਰ ਵਰਗ ਦਾ ਭਰੋਸਾ ਪਾਰਟੀ ਵੱਲ ਵੱਧ ਰਿਹਾ ਹੈ | ਇਹ ਪਰਿਵਾਰ ਵੀ ਪਾਰਟੀ ਦੀ ਨੀਤੀਆਂ ਅਤੇ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਸੱਚੀ ਲੋਕ ਸੇਵਾ ਲਈ 'ਆਪ' ਦੇ ਪੱਖ 'ਚ ਆਏ ਹਨ | ਇਸ ਮੌਕੇ ਸ਼ਾਮਿਲ ਹੋਏ ਸਤਪਾਲ ਸਿੰਘ ਵੜਿੰਗ, ਅਮਰ ਸਿੰਘ ਖ਼ਾਲਸਾ, ਗੁਰਪ੍ਰੀਤ ਸਿੰਘ ਵੜਿੰਗ, ਮੁਖ਼ਤਿਆਰ ਸਿੰਘ ਤੋਤਾ, ਕੁਲਦੀਪ ਸਿੰਘ ਪੰਨੂ, ਰਾਜਦੀਪ ਸਿੰਘ ਵੜਿੰਗ, ਹਰਪ੍ਰੀਤ ਸਿੰਘ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹੁਣ ਪਹਿਲਾਂ ਜਿਹਾ ਨਹੀਂ ਰਿਹਾ | ਅਕਾਲੀ ਦਲ ਬਾਦਲ ਕੋਲ ਨੌਜਵਾਨਾਂ ਲਈ ਕੋਈ ਚੰਗੀ ਨੀਅਤ ਅਤੇ ਨੀਤੀ ਨਹੀਂ ਹੈ | ਦੂਜੇ ਪਾਸੇ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਨੌਜਵਾਨਾਂ ਦੇ ਆਦਰਸ਼ ਬਣੇ ਹੋਏ ਹਨ, ਜਿਸ ਕਰਕੇ ਉਨ੍ਹਾਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ | ਇਸ ਮੌਕੇ ਓਮ ਪ੍ਰਕਾਸ਼ ਸੇਠੀ, ਮਦਨ ਲਾਲ ਬਜਾਜ, ਗੌਤਮ ਬਾਂਸਲ, ਕਰਨਜੋਤ ਸਿੰਘ ਗਿੱਲ, ਸਿਦਕਜੋਤ ਸਿੰਘ ਗਿੱਲ, ਸੁੱਖਾ ਕਲਸੀ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਗੁਲਸ਼ਨ ਮਹਿਰਾਣਾ, ਬੱਬਲ ਬਜਾਜ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਸੀ.ਐਮ. ਗਰੁੱਪ ਦੇ ਸਕੂਲਾਂ ਵਿਚ ਇਨਵੈਸਟੀਚਰ ਸੈਰੇਮਨੀ ਅਗਲੀ ਖ਼ਬਰ ਟਕਸਾਲੀ ਪਰਿਵਾਰ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।