31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਾਰਾਗੜ੍ਹੀ ਮੈਮੋਰੀਅਲ ਸਕੂਲ ਵਿਚ Tਸੋਸ਼ਲ ਮੀਡੀਆ ਦਾ ਵਿਦਿਆਰਥੀਆਂ 'ਤੇ ਪ੍ਰਭਾਵU ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 16-05-2026
ਫ਼ਿਰੋਜ਼ਪੁਰ, 15 ਮਈ(ਗੁਰਿੰਦਰ ਸਿੰਘ)-ਨੌਜਵਾਨ ਪੀੜ੍ਹੀ ਉੱਤੇ ਸੋਸ਼ਲ ਮੀਡੀਆ ਅਤੇ ਇੰਟਰਨੈੱਟ ਦੇ ਪੈ ਰਹੇ ਚੰਗੇ ਤੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਫ਼ਿਰੋਜ਼ਪੁਰ ਵਿਖੇ Tਸੋਸ਼ਲ ਮੀਡੀਆ ਦਾ ਵਿਦਿਆਰਥੀ ਵਰਗ 'ਤੇ ਪ੍ਰਭਾਵUਵਿਸ਼ੇ 'ਤੇ ਇਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ | ਇਹ ਸੈਮੀਨਾਰ ਪਿ੍ੰਸੀਪਲ ਡਾ. ਸਤਿੰਦਰ ਸਿੰਘ (ਨੈਸ਼ਨਲ ਅਵਾਰਡੀ) ਅਤੇ ਵਾਈਸ ਪਿ੍ੰਸੀਪਲ ਸੁਕੀਰਤੀ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ | ਪਿ੍ੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਅਤੇ ਵਾਈਸ ਪਿ੍ੰਸੀਪਲ ਸੁਕੀਰਤੀ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਸਹੀ, ਸੰਤੁਲਿਤ ਅਤੇ ਜ਼ਿੰਮੇਵਾਰ ਵਰਤੋਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਸੈਮੀਨਾਰ ਵਿਚ ਸੀਨੀਅਰ ਪੱਤਰਕਾਰ ਅਤੇ ਨਿਰਦੇਸ਼ਕ ਸੁਨੀਲ ਕਟਾਰੀਆ ਮੁੱਖ ਬੁਲਾਰੇ ਵਜੋਂ ਜਦਕਿ ਸੀਨੀਅਰ ਪੱਤਰਕਾਰ ਪਰਮਿੰਦਰ ਸਿੰਘ ਥਿੰਦ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ | ਇਸ ਦੌਰਾਨ 12ਵੀਂ ਜਮਾਤ ਦੇ 350 ਤੋਂ ਵੱਧ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ | ਆਪਣੇ ਸੰਬੋਧਨ ਵਿਚ ਸੁਨੀਲ ਕਟਾਰੀਆ ਨੇ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੇ ਸਕਾਰਾਤਮਿਕ ਅਤੇ ਨਕਾਰਾਤਮਿਕ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ | ਰਿਸੋਰਸ ਪਰਸਨ ਪਰਮਿੰਦਰ ਸਿੰਘ ਥਿੰਦ ਨੇ ਫੇਕ ਨਿਊਜ਼ ਅਤੇ ਭਰਮ ਵਾਲੀ ਜਾਣਕਾਰੀ ਤੋਂ ਸਾਵਧਾਨ ਰਹਿਣ ਲਈ ਵੀ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਨਵਜੋਤ ਕੌਰ ਲੈਕਚਰਾਰ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਸਕੂਲ ਸਟਾਫ ਮੈਂਬਰਾਂ ਵਿਚ ਸੁਕੀਰਤੀ ਸ਼ਰਮਾ, ਗਿੰਨੀ ਬਾਂਸਲ, ਜਸਵਿੰਦਰ ਸਿੰਘ, ਮਨੋਜ ਕੁਮਾਰ, ਅਮਰ ਵਰਮਾ, ਸੀਮਾ ਰਾਣੀ, ਗਗਨਦੀਪ ਕੌਰ, ਸਾਕਸ਼ੀ, ਰੂਪਪ੍ਰੀਤ ਕੌਰ, ਪੂਨਮ ਬਾਲਾ, ਗੁਰਪ੍ਰੀਤ ਕੌਰ, ਲਕਸ਼ਮੀ ਸਮੇਤ ਸਮੂਹ ਲੈਕਚਰਾਰ ਅਤੇ ਜਰਨੈਲ ਸਿੰਘ ਵਾਰਡਨ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਸੀ.ਬੀ.ਐਸ.ਈ. ਦੇ ਆਏ ਨਤੀਜਿਆਂ ਵਿਚ ਪੈਰਾਡਾਈਜ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ ਅਗਲੀ ਖ਼ਬਰ ਡੀ.ਸੀ.ਐਮ. ਗਰੁੱਪ ਦੇ ਸਕੂਲਾਂ ਵਿਚ ਇਨਵੈਸਟੀਚਰ ਸੈਰੇਮਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।