31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸ਼੍ਰੋਮਣੀ ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਸਰਕਲ ਪ੍ਰਧਾਨਾਂ ਦੀ ਸੂਚੀ ਜਾਰੀ * ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦਾ ਟੀਚਾ-ਨੰਨੂ, ਗੋਰਾ

ਅਜੀਤ ਡੈਸਕ 18-06-2026
ਫ਼ਿਰੋਜ਼ਪੁਰ, 17 ਜੂਨ (ਗੁਰਿੰਦਰ ਸਿੰਘ)-ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਜਿੱਥੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹਨ। ਉੱਥੇ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਮੀਨੀ ਪੱਧਰ ’ਤੇ ਪਾਰਟੀ ਦੇ ਜਥੇਬੰਧਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਫ਼ਿਰੋਜ਼ਪੁਰ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਨਵਨੀਤ ਕੁਮਾਰ ਗੋਰਾ ਵਲੋਂ ਹਲਕਾ ਇੰਚਾਰਜ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਪਾਰਟੀ ਦੇ ਮਿਹਨਤੀ, ਸਰਗਰਮ ਅਤੇ ਸਮਰਪਿਤ ਵਰਕਰਾਂ ਨੂੰ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵੱਖ-ਵੱਖ ਸਰਕਲਾਂ ਦੇ ਪ੍ਰਧਾਨ (ਜਨਰਲ ਕੈਟਾਗਰੀ) ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਨਵਨੀਤ ਕੁਮਾਰ ਗੋਰਾ ਨੇ ਦੱਸਿਆ ਕਿ ਨਵੇਂ ਨਿਯੁਕਤ ਕੀਤੇ ਗਏ ਸਰਕਲ ਪ੍ਰਧਾਨਾਂ ਵਿਚ ਗੁਰਪ੍ਰੀਤ ਸਿੰਘ ਅਤੇ ਨਿਰਮਲ ਸਿੰਘ ਵਾਸੀਆਨ ਭਾਰਤ ਨਗਰ, ਅਜਮੇਰ ਸਿੰਘ ਵਾਸੀ ਨੇੜੇ ਗੁਰਦੁਆਰਾ ਅਕਾਲਗੜ੍ਹ, ਅਮਨ ਧਵਨ ਵਾਸੀ ਜੈ ਮਾਂ ਲਕਸ਼ਮੀ ਇਨਕਲੇਵ, ਜਗਨਦੀਪ ਸਿੰਘ ਵਾਸੀ ਛੱਤੀ ਗਲੀ, ਪ੍ਰਮੋਦ ਕੁਮਾਰ ਚੌਧਰੀ ਵਾਸੀ ਬਾਹਰਵਾਰ ਕਸੂਰੀ ਗੇਟ, ਰੋਹਿਤ ਧਵਨ ਵਾਸੀ ਗਲੀ ਬਹਿਲਾਂ ਵਾਲੀ ਫ਼ਿਰੋਜਪੁਰ ਸ਼ਹਿਰ, ਅਸ਼ੀਮ ਅਰੋੜਾ ਐਡਵੋਕੇਟ ਵਾਸੀ ਬੇਦੀ ਕਾਲੋਨੀ, ਹਰਪ੍ਰੀਤ ਸਿੰਘ ਸੰਧੂ ਵਾਸੀ ਜ਼ੀਰਾ ਗੇਟ, ਰਾਜ ਕੁਮਾਰ ਵਾਸੀ ਹਾਊਸਿੰਗ ਬੋਰਡ ਕਾਲੋਨੀ, ਸੁਖਵਿੰਦਰ ਸਿੰਘ ਐਡਵੋਕੇਟ ਵਾਸੀ ਆਜ਼ਾਦ ਨਗਰ, ਸੰਜੀਵ ਕੁਮਾਰ (ਸੰਜੂ ਮਲਹੋਤਰਾ) ਵਾਸੀ ਗੋਬਿੰਦ ਨਗਰੀ ਅਤੇ ਵਰਿੰਦਰ ਸਿੰਘ ਵਾਸੀ ਪਿੰਡ ਹਾਕੇ ਵਾਲਾ ਸ਼ਾਮਲ ਹਨ। ਇਸ ਮੌਕੇ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਨਵੇਂ ਅਹੁਦੇਦਾਰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਰਕਲ ਪ੍ਰਧਾਨਾਂ ਦੀਆਂ ਇਹ ਨਿਯੁਕਤੀਆਂ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੇਂ ਅਹੁਦੇਦਾਰ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ, ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਆਉਣ ਵਾਲੀਆਂ ਚੋਣਾਂ ਵਿਚ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਕਲਸੀ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬੀ.ਸੀ ਵਿੰਗ ਦਵਿੰਦਰ ਸਿੰਘ ਕਲਸੀ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਐੱਸ.ਸੀ ਵਿੰਗ ਮਨੋਹਰ ਲਾਲ, ਗੁਰਪ੍ਰੀਤ ਸਿੰਘ ਕਲਸੀ ਆਦਿ ਆਗੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ, ਵਾਲ-ਵਾਲ ਬਚਿਆ ਪਰਿਵਾਰ ਅਗਲੀ ਖ਼ਬਰ ਖੇਤੀਬਾੜੀ ਅਧਿਕਾਰੀਆਂ ਨੇ ਪੈਸਟੀਸਾਈਡ ਯੂਨੀਅਨ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।