ਗੁਰੂਹਰਸਹਾਏ ਦੇ ਵੱਖ-ਵੱਖ ਸਕੂਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ
ਗੁਰੂਹਰਸਹਾਏ, 29 ਅਗਸਤ (ਕਪਿਲ ਕੰਧਾਰੀ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਤਹਿਸੀਲ ਗੁਰੂਹਰਸਹਾਏ ਦੇ ਵੱਖ-ਵੱਖ ਸਕੂਲਾਂ ਵਿਚ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਟਵੀਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਮੁੱਖ ਮੰਤਰੀ ਵਲੋਂ ਹੜਤਾਲ ਦੌਰਾਨ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਨਾ ਕਰਨ ਸਬੰਧੀ ਗੱਲ ਕਹੀ ਗਈ ਸੀ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ 7 ਅਗਸਤ ਨੂੰ ਚੰਡੀਗੜ੍ਹ ਦੇ ਸੈਕਟਰ-39 ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਵਿਸ਼ਾਲ ਇਕੱਠ ਹੋਇਆ ਸੀ।
ਗੁਰੂਹਰਸਹਾਏ, 29 ਅਗਸਤ (ਕਪਿਲ ਕੰਧਾਰੀ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਤਹਿਸੀਲ ਗੁਰੂਹਰਸਹਾਏ ਦੇ ਵੱਖ-ਵੱਖ ਸਕੂਲਾਂ ਵਿਚ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਟਵੀਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਮੁੱਖ ਮੰਤਰੀ ਵਲੋਂ ਹੜਤਾਲ ਦੌਰਾਨ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਨਾ ਕਰਨ ਸਬੰਧੀ ਗੱਲ ਕਹੀ ਗਈ ਸੀ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ 7 ਅਗਸਤ ਨੂੰ ਚੰਡੀਗੜ੍ਹ ਦੇ ਸੈਕਟਰ-39 ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਵਿਸ਼ਾਲ ਇਕੱਠ ਹੋਇਆ ਸੀ। ਜਦੋਂ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਸ਼ੁਰੂ ਕੀਤਾ ਗਿਆ ਤਾਂ ਸਰਕਾਰ ਵਲੋਂ ਸਾਂਝੀ ਤਾਲਮੇਲ ਕਮੇਟੀ ਨੂੰ 27 ਅਗਸਤ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਦਾ ਸੱਦਾ ਦਿੱਤਾ ਗਿਆ ਸੀ। ਆਗੂਆਂ ਅਨੁਸਾਰ, 27 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰਕੇ ਕਿਹਾ ਗਿਆ ਕਿ ਹੜਤਾਲ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ। ਇਸ ਤੋਂ ਬਾਅਦ ਮੀਟਿੰਗ ਨਾ ਹੋਣ ਕਾਰਨ ਮੁਲਾਜ਼ਮਾਂ ਵਿਚ ਰੋਸ ਪੈਦਾ ਹੋਇਆ। ਇਸ ਦੇ ਵਿਰੋਧ ਵਜੋਂ ਪੂਰੇ ਪੰਜਾਬ ਵਿਚ ਮੁੱਖ ਮੰਤਰੀ ਦੇ ਟਵੀਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਸਾਢੇ ਚਾਰ ਸਾਲਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਦਾ ਢੁਕਵਾਂ ਹੱਲ ਨਹੀਂ ਕੀਤਾ ਗਿਆ। ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਕੇ ਉਨ੍ਹਾਂ ਦਾ ਹੱਲ ਕੀਤਾ ਜਾਵੇ ਅਤੇ ਜਥੇਬੰਦੀਆਂ ਨਾਲ ਗੱਲਬਾਤ ਰਾਹੀਂ ਮਸਲੇ ਸੁਲਝਾਏ ਜਾਣ।