ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਖ਼ਾਲਸਾ ਕਾਲਜ ’ਚ ਕਰਵਾਈ ਅਰਦਾਸ
ਤਲਵੰਡੀ ਭਾਈ, 29 ਅਗਸਤ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਮੂਹ ਟੀਚਿੰਗ, ਨਾਨ ਟੀਚਿੰਗ ਅਤੇ ਵਿਦਿਆਰਥੀਆਂ ਵਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ, ਉਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿੱਖ ਪੰਥ ਨਾਲ ਜੁੜਿਆ ਇਕ ਅਹਿਮ ਅਤੇ ਗੰਭੀਰ ਮਸਲਾ ਹੈ।
ਤਲਵੰਡੀ ਭਾਈ, 29 ਅਗਸਤ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਮੂਹ ਟੀਚਿੰਗ, ਨਾਨ ਟੀਚਿੰਗ ਅਤੇ ਵਿਦਿਆਰਥੀਆਂ ਵਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ, ਉਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿੱਖ ਪੰਥ ਨਾਲ ਜੁੜਿਆ ਇਕ ਅਹਿਮ ਅਤੇ ਗੰਭੀਰ ਮਸਲਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਕਿਹਾ ਕਿ ਕਾਲਜਾਂ ਅਤੇ ਵਿੱਦਿਅਕ ਅਦਾਰਿਆਂ ਨੂੰ ਆਪਣੇ ਵਿਰਸੇ ਇਤਿਹਾਸ ਅਤੇ ਪੰਥਕ ਮਸਲਿਆਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਸਮੂਹਿਕ ਅਰਦਾਸ ਰਾਹੀਂ ਅਸੀਂ ਆਪਣੀਆਂ ਭਾਵਨਾਵਾਂ ਨੂੰ ਗੁਰੂ ਮਹਾਰਾਜ ਅੱਗੇ ਅਰਪਿਤ ਕਰ ਸਕਦੇ ਹਾਂ।