03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਅਕਾਲੀ ਦਲ ਵਲੋਂ ਪੰਚਾਇਤ ਸੰਸਥਾਵਾਂ ਦੇ ਚੁਣੇ ਨੁਮਾਇੰਦਿਆਂ ਦਾ ਸਨਮਾਨ <br/>

ਅਜੀਤ ਡੈਸਕ 01-01-2026
ਨਥਾਣਾ, 31 ਦਸੰਬਰ (ਗੁਰਦਰਸ਼ਨ ਲੁੱਧੜ): ਪਿੰਡ ਕਲਿਆਣ ਸੁੱਖਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਪੰਚਾਇਤ ਸੰਮਤੀ ਚੋਣਾਂ ਵਿਚ ਜਿੱਤ ਪ੍ਰਾਪਤ ਕਰ ਚੁੱਕੇ ਬਲਾਕ ਨਥਾਣਾ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ ਗਿਆ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਪੰਚਾਇਤ ਸੰਮਤੀ ਜੇਤੂ ਉਮੀਦਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਵਰਨ ਸਿੰਘ ਪੂਹਲੀ, ਦਲਜੀਤ ਸਿੰਘ ਗੁਰੂ, ਨੰਬਰਦਾਰ ਮੇਜਰ ਸਿੰਘ ਬੱਜੋਆਣਾ, ਸਰਕਲ ਜਥੇਦਾਰ ਗੁਰਤੇਜ ਸਿੰਘ ਨਥਾਣਾ, ਗੁਰਪ੍ਰੀਤ ਸਿੰਘ ਚੱਕ ਬਖਤੂ,ਦਰਸ਼ਨ ਸਿੰਘ ਮਾਲਵਾ, ਗੁਰਲਾਭ ਸਿੰਘ ਢੇਲਵਾਂ, ਇਕਬਾਲਜੀਤ ਸਿੰਘ ਪੂਹਲੀ ਨੇ ਕਿਹਾ ਕਿ ਬਲਾਕ ਨਥਾਣਾ ਦੇ ਵੋਟਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਪੰਚਾਇਤ ਸੰਮਤੀ ਦੀਆਂ ਚੋਣਾਂ ਜਿਤਾ ਕੇ ਪਾਰਟੀ ਲੀਡਰਸ਼ਿਪ 'ਤੇ ਜੋ ਭਰੋਸਾ ਕੀਤਾ ਹੈ, ਉਸ ਉੱਪਰ ਉਹ ਪੂਰੀ ਤਰ੍ਹਾਂ ਖਰਾ ਉੱਤਰਨ ਦੀ ਕੋਸ਼ਿਸ਼ ਕਰਨਗੇ |

ਪਿਛਲੀ ਖ਼ਬਰ ਪੰਜ ਦਿਨਾਂ ਕੰਮਕਾਜੀ ਹਫ਼ਤਾ ਲਾਗੂ ਕਰਨ ਲਈ ਬੈਂਕ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਬਲਾਕ ਨਥਾਣਾ 'ਚ ਕਿਸਾਨ ਮੋਰਚੇ ਦੇ ਸੱਦੇ 'ਤੇ ਕੱਢਿਆ ਮੋਟਰਸਾਈਕਲ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।