03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪੰਜ ਦਿਨਾਂ ਕੰਮਕਾਜੀ ਹਫ਼ਤਾ ਲਾਗੂ ਕਰਨ ਲਈ ਬੈਂਕ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ <br/>

ਬਠਿੰਡਾ 'ਚ ਰੋਸ ਪ੍ਰਦਰਸ਼ਨ ਕਰਦੇ ਹੋਏ ਬੈਂਕ ਮੁਲਾਜ਼ਮ | ਤਸਵੀਰ: ਲਵਲੀ <br/> 01-01-2026
ਬਠਿੰਡਾ, 31 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਬੈਂਕਿੰਗ ਖੇਤਰ ਵਿਚ ਪੰਜਾ ਦਿਨਾਂ ਦਾ ਕੰਮਕਾਜੀ ਹਫਤਾ ਲਾਗੂ ਕਰਨ ਲਈ ਅੱਜ ਵੱਖ-ਵੱਖ ਬੈਂਕਾਂ ਦੇ ਮੁਲਾਜ਼ਮਾਂ ਵਲੋਂ 'ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼' ਦੇ ਸੱਦੇ 'ਤੇ ਪੰਜਾਬ ਨੈਸ਼ਨਲ ਬੈਂਕ ਬਠਿੰਡਾ ਦੇ ਸਰਕਲ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਬੈਂਕ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਰਜਿੰਦਰ ਗੋਇਲ, ਨਵਲੀਨ ਸਿੰਘ, ਰਿਸ਼ੂ ਜਿੰਦਲ, ਜਤਿੰਦਰ ਗਰਗ, ਪਾਲ ਕੁਮਾਰ, ਮਨਦੀਪ ਗਿੱਲ, ਰਮਨਦੀਪ ਸਿੰਘ, ਉਮੇਸ਼ ਟੁਟੇਜਾ, ਭਵਿੱਖ ਲਿੰਬਾ ਅਤੇ ਪ੍ਰੇਮ ਅਰੋੜਾ ਨੇ ਕਿਹਾ ਕਿ 8 ਮਾਰਚ 2024 ਨੂੰ 12ਵੇਂ ਦੁਵਲੇ ਸਮਝੌਤੇ ਦੌਰਾਨ ਇੰਡੀਅਨ ਬੈਂਕਸ ਐਸੋਸੀਏਸ਼ਨ ਅਤੇ ਯੂਨੀਅਨਾਂ ਵਿਚਕਾਰ ਪੰਜ ਦਿਨਾਂ ਦਾ ਕੰਮਕਾਜੀ ਹਫ਼ਤਾ ਲਾਗੂ ਕਰਨ ਬਾਰੇ ਸਹਿਮਤੀ ਬਣੀ ਸੀ ਅਤੇ ਅੰਤਿਮ ਮਨਜ਼ੂਰੀ ਲਈ ਸਰਕਾਰ ਨੂੰ ਰਸਮੀ ਸਿਫ਼ਾਰਸ਼ ਭੇਜੀ ਗਈ ਸੀ ਪਰ ਅਜੇ ਤੱਕ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਜਿਸ ਕਾਰਨ ਬੈਂਕ ਮੁਲਾਜ਼ਮਾਂ 'ਚ ਭਾਰੀ ਰੋਸ ਹੈ | ਉਨ੍ਹਾਂ ਨੇ ਕਿਹਾ ਜਦੋਂ ਪਹਿਲਾਂ ਹੀ ਪੂਰਾ ਸਮਾਂ ਡਿਜੀਟਲ ਬੈਂਕਿੰਗ ਸੇਵਾਵਾਂ ਉਪਲਬਧ ਹਨ ਅਤੇ ਜ਼ਿਆਦਾਤਰ ਸਰਕਾਰੀ ਅਤੇ ਕਾਰਪੋਰੇਟ ਦਫ਼ਤਰ ਹਫ਼ਤੇ ਵਿਚ ਪੰਜ ਦਿਨ ਕੰਮ ਕਰ ਰਹੇ ਹਨ ਤਾਂ ਬੈਂਕਿੰਗ ਖੇਤਰ ਨੂੰ ਵੀ ਇਸ ਪ੍ਰਣਾਲੀ ਨਾਲ ਜੋੜਿਆ ਜਾਵੇ | ਉਨ੍ਹਾਂ ਕਿਹਾ ਕਿ ਵਿੱਤੀ ਖੇਤਰ ਵਿਚ ਆਰ.ਬੀ.ਆਈ, ਐਲ.ਆਈ.ਸੀ. ਅਤੇ ਜੀ.ਆਈ.ਸੀ. ਵਿਚ ਪੰਜ ਦਿਨਾਂ ਹਫਤਾ ਪਹਿਲਾਂ ਹੀ ਲਾਗੂ ਕੀਤਾ ਜਾ ਚੁੱਕਾ ਹੈ ਪਰ ਬੈਂਕ ਕਰਮਚਾਰੀਆਂ ਨਾਲ ਵਿਤਕਰਾ ਕੀਤਾ ਜਾ ਰਿਹਾ |ਆਗੂਆਂ ਨੇ ਬੈਂਕ ਦੇ ਸਟਾਫ, ਕਰਮਚਾਰੀਆਂ ਅਤੇ ਅਧਿਕਾਰੀਆਂ ਤੋਂ ਕੰਮਕਾਜੀ ਬੋਝ ਘਟਾਉਣ ਲਈ ਬੈਂਕਾਂ ਵਿਚ ਸ਼ਨੀਵਾਰਾਂ ਦੀ ਛੁੱਟੀ ਘੋਸ਼ਿਤ ਕਰਨ ਦੀ ਆਪਣੀ ਮੰਗ ਨੂੰ ਜਾਇਜ ਠਹਿਰਾਉਂਦੇ ਹੋਏ ਕਿਹਾ ਕਿ ਉਨ੍ਹਾਂ ਦਾ ਅੱਜ ਦਾ ਰੋਸ ਪ੍ਰਦਰਸ਼ਨ ਇਕ ਵਿਆਪਕ ਅੰਦੋਲਨ ਪ੍ਰੋਗਰਾਮ ਦਾ ਹਿੱਸਾ ਹੈ, ਜਿਸ ਵਿਚ ਜਨਵਰੀ 2026 ਦੇ ਤੀਜੇ ਹਫ਼ਤੇ ਦੀ ਹੜਤਾਲ ਵੀ ਸ਼ਾਮਲ ਹੈ | ਯੂਨੀਅਨ ਆਗੂਆਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਅਤੇ ਜਨਤਕ ਧਿਰਾਂ ਵਲੋਂ ਨਿੱਜੀਕਰਨ ਦੇ ਖਿਲਾਫ਼ ਪਿੰਡਾਂ 'ਚ ਮੋਟਰਸਾਈਕਲ ਮਾਰਚ <br/> ਅਗਲੀ ਖ਼ਬਰ ਅਕਾਲੀ ਦਲ ਵਲੋਂ ਪੰਚਾਇਤ ਸੰਸਥਾਵਾਂ ਦੇ ਚੁਣੇ ਨੁਮਾਇੰਦਿਆਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।