03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸੰਯੁਕਤ ਕਿਸਾਨ ਮੋਰਚਾ ਅਤੇ ਜਨਤਕ ਧਿਰਾਂ ਵਲੋਂ ਨਿੱਜੀਕਰਨ ਦੇ ਖਿਲਾਫ਼ ਪਿੰਡਾਂ 'ਚ ਮੋਟਰਸਾਈਕਲ ਮਾਰਚ <br/>

ਅਜੀਤ ਡੈਸਕ 01-01-2026
ਬਠਿੰਡਾ, 31 ਦਸੰਬਰ (ਸੱਤਪਾਲ ਸਿੰਘ ਸਿਵੀਆਂ/ਗੁਰਜੀਤ ਸਿੰਘ ਕਮਾਲੂ)-ਸੰਯੁਕਤ ਕਿਸਾਨ ਮੋਰਚਾ ਭਾਰਤ ਅਤੇ ਜਨਤਕ ਜਥੇਬੰਦੀਆਂ ਦੇ ਸੱਦੇ ਤਹਿਤ ਅੱਜ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਠੇਕਾ ਕਾਮੇ ਅਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਬਠਿੰਡਾ ਸਮੇਤ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਸ਼ੁਰੂ ਕੀਤਾ ਗਿਆ, ਜੋ ਨਵੇਂ ਵਰੇ੍ਹ ਦੀ 4 ਜਨਵਰੀ ਤੱਕ ਚੱਲੇਗਾ | ਇਸ ਦੌਰਾਨ ਵੱਖ-ਵੱਖ ਕਾਨੂੰਨਾਂ 'ਚ ਕੀਤੀਆਂ ਜਾ ਰਹੀਆਂ ਸੋਧਾਂ, ਬਿਜਲੀ ਸੋਧ ਬਿੱਲ 2025, ਬੀਜ ਸੋਧ ਬਿਲ 2025, ਮਨਰੇਗਾ, ਚਾਰ ਲੇਬਰ ਕੋਡ ਅਤੇ ਪੰਜਾਬ ਸਰਕਾਰ ਵਲੋਂ ਵੇਚੀਆਂ ਜਾ ਰਹੀਆਂ ਸਰਕਾਰੀ ਜਮੀਨਾਂ ਵਿਰੁੱਧ ਜਨਤਕ ਮੁਹਿੰਮ ਨੂੰ ਹੋਰ ਤੇਜ ਕਰਨ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜਿਲਾ ਪ੍ਰਧਾਨ ਸਿੰਗਾਰਾ ਸਿੰਘ ਮਾਨ, ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਜਮਹੂਰੀ ਕਿਸਾਨ ਸਭਾ ਦੇ ਜ਼ਿਲਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜਗਿੱਲ) ਦੇ ਜ਼ਿਲ੍ਹਾ ਪ੍ਰਧਾਨ ਰਾਜ ਮਹਿੰਦਰ ਸਿੰਘ ਕੋਟਭਾਰਾ, ਟੀ.ਐਸ. ਯੂ. (ਭੰਗਲ) ਦੇ ਆਗੂ ਜਨਕ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂ ਗੁਰਵਿੰਦਰ ਸਿੰਘ ਪੰਨੂ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਮਿੱਠੂ ਸਿੰਘ ਘੁੱਦਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਗੁਰਤੇਜ ਸਿੰਘ, ਡੀ.ਟੀ.ਐਫ. ਆਗੂ ਜਗਦੀਪ ਸਿੰਘ ਅਤੇ ਬਿਜਲੀ ਮੁਲਾਜ਼ਮ ਪੈਨਸ਼ਨਰ ਯੂਨੀਅਨ ਦੇ ਆਗੂ ਬਿਖੂ ਰਾਮ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਸਮੇਤ ਵੱਖ-ਵੱਖ ਸਰਕਾਰਾਂ ਵਲੋਂ ਜਨਤਕ ਅਦਾਰਿਆਂ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਨਿੱਜੀਕਰਨ ਦੀ ਨੀਤੀ ਘੜੀ ਜਾ ਰਹੀ ਹੈ, ਜਿਸ ਨੂੰ ਰੱਦ ਕਰਵਾਉਣ ਸਮੇਤ ਹੋਰ ਮੰਗਾਂ ਦੀ ਪ੍ਰਾਪਤੀ ਲਈ ਲੋਕਾਂ ਨੂੰ ਲਾਮਬੰਦ ਕਰਨ ਲਈ ਅੱਜ ਸੰਯੁਕਤ ਕਿਸਾਨ ਮੋਰਚਾ ਭਾਰਤ ਅਤੇ ਜਨਤਕ ਜਥੇਬੰਦੀਆਂ ਵਲੋਂ ਪਿੰਡਾਂ 'ਚ ਮੋਟਰਸਾਈਕਲ ਮਾਰਚ ਸ਼ੁਰੂ ਕੀਤਾ ਗਿਆ ਹੈ | ਇਹ ਮਾਰਚ 4 ਜਨਵਰੀ ਤੱਕ ਜਾਰੀ ਰਹੇਗਾ, ਜਿਸ ਉਪਰੰਤ 16 ਜਨਵਰੀ ਨੂੰ ਪੰਜਾਬ ਭਰ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਸਾਹਮਣੇ ਧਰਨੇ ਲਗਾ ਕੇ ਵੱਡੇ ਰੋਸ ਮਾਰਚ ਕੀਤੇ ਜਾਣਗੇ | ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰਾਂ ਦੀ ਨਿੱਜੀਕਰਨ ਦੀ ਨਿੱਤੀ ਖਿਲਾਫ ਉੱਕਤ ਧਰਨਿਆਂ ਵਿਚ ਵੱਡੀ ਸ਼ਮੂਲੀਅਤ ਕੀਤੀ ਜਾਵੇ |

ਪਿਛਲੀ ਖ਼ਬਰ ਬੰਗਲਾਦੇਸ਼ ਵਿਖੇ ਹਿੰਦੂਆਂ 'ਤੇ ਹੋ ਰਹੇ ਹਮਲਿਆਂ ਦੇ ਵਿਰੁੱਧ ਕੀਤਾ ਰੋਸ ਮੁਜ਼ਾਹਰਾ <br/> ਅਗਲੀ ਖ਼ਬਰ ਪੰਜ ਦਿਨਾਂ ਕੰਮਕਾਜੀ ਹਫ਼ਤਾ ਲਾਗੂ ਕਰਨ ਲਈ ਬੈਂਕ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।