03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ 'ਚ ਲਿਆਉਣ ਲਈ ਕਾਹਲੇ-ਠੇਕੇਦਾਰ ਧਾਲੀਵਾਲ <br/>

ਅਜੀਤ ਡੈਸਕ 01-01-2026
ਬਠਿੰਡਾ, 31 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਠੇਕੇਦਾਰ ਨਛੱਤਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ 'ਚ ਲਿਆਉਣ ਲਈ ਕਾਹਲੇ ਹਨ, ਜਿਸ ਲਈ ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਤੋਂ ਬਾਅਦ ਹੁਣ ਅਗਾਮੀ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ 'ਚ ਵੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ | ਉਨ੍ਹਾਂ ਕਿਹਾ ਕਿ ਲੋਕਾਂ ਨੇ ਪੰਜਾਬ 'ਚ ਆਉਣ ਵਾਲੀਆਂ ਹਰ ਤਰ੍ਹਾਂ ਦੀਆਂ ਚੋਣਾਂ ਵਿਚ ਲੋਕ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਦਾ ਪੱਕਾ ਮਨ ਬਣਾ ਚੁੱਕੇ ਹਨ | ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਭਲੀਭਾਂਤ ਜਾਣ ਚੁੱਕੇ ਹਨ ਕਿ ਸੂਬੇ ਅਤੇ ਹਰ ਵਰਗ ਦੀ ਤਰੱਕੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਈ ਹੈ ਤੇ ਅਕਾਲੀ ਦਲ ਦੇ ਸੱਤਾ 'ਚੋਂ ਦੂਰ ਹੋਣ ਬਾਅਦ ਪੰਜਾਬ 'ਚ ਵਿਕਾਸ 'ਤੇ ਨਾਂਅ 'ਤੇ ਇਕ ਇੱਟ ਵੀ ਨਹੀਂ ਲੱਗ ਸਕੀ | ਸਗੋਂ ਬਾਦਲ ਸਰਕਾਰ ਸਮੇਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਲਗਾਤਾਰ ਬੰਦ ਕੀਤਾ ਜਾ ਰਿਹਾ ਹੈ ਤੇ ਲੋਕ ਤਰਾਹ-ਤਰਾਹ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ 'ਤੇ ਲਿਆਉਣ ਲਈ ਅਕਾਲੀ ਸਰਕਾਰ ਅਤੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਲੋਕਾਂ ਨੂੰ ਅੱਜ ਤੋਂ ਕਮਰ ਹੋਰ ਕੱਸਣ ਦੀ

ਪਿਛਲੀ ਖ਼ਬਰ ਸ੍ਰੀ ਸ਼ਿਆਮ ਬਾਬਾ ਦਾ ਇਕਾਦਸ਼ੀ ਸੰਕੀਰਤਨ ਮਨਾਇਆ <br/> ਅਗਲੀ ਖ਼ਬਰ ਨਵੇਂ ਵਰ੍ਹੇ 'ਚ ਤਲਵੰਡੀ ਸਾਬੋ ਨਗਰ ਅੰਦਰ ਮੀਟ, ਆਂਡਾ ਜਾਂ ਤੰਬਾਕੂ ਵਿਕਦਾ ਨਹੀਂ ਆਵੇਗਾ ਨਜ਼ਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।