28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਭਾਜਪਾ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਸਰਾਂ ਨੂੰ ਅਣਪਛਾਤੇ ਵਿਅਕਤੀ ਵਲੋਂ ਵਿਦੇਸ਼ੀ ਨੰਬਰ 'ਤੋਂ ਜਾਨੋਂ ਮਾਰਨ ਦੀ ਧਮਕੀ <br/>

ਅਜੀਤ ਡੈਸਕ 31-01-2026
ਬਠਿੰਡਾ, 30 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਭਾਜਪਾ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਸਰਾਂ ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਵਿਦੇਸ਼ੀ ਮੋਬਾਇਲ ਨੰਬਰ ਰਾਹੀਂ ਕਾਲ ਕਰਕੇ ਪਰਿਵਾਰ ਸਮੇਤ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਦੀ ਸ਼ਿਕਾਇਤ ਉਨ੍ਹਾਂ ਡੀ.ਜੀ.ਪੀ. ਪੰਜਾਬ ਪੁਲਿਸ ਅਤੇ ਬਠਿੰਡਾ ਪੁਲਿਸ ਪ੍ਰਸ਼ਾਸਨ ਨੂੰ ਕੀਤੀ ਗਈ ਹੈ | ਸੁਖਪਾਲ ਸਿੰਘ ਸਰਾਂ ਅਨੁਸਾਰ ਮੋਬਾਇਲ ਫੋਨ ਰਾਹੀਂ ਕਾਲ ਕਰਨ ਵਾਲੇ ਉਕਤ ਵਿਅਕਤੀ ਨੇ ਆਪਣੇ ਆਪ ਨੂੰ ਪਾਕਿਸਤਾਨੀ ਨਾਗਰਿਕ ਸਾਜਿਦ ਭੱਟੀ ਦੱਸਦੇ ਹੋਏ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ 15 ਦਿਨਾਂ ਦੇ ਅੰਦਰ ਖ਼ਤਮ ਕਰਨ ਦੀ ਧਮਕੀ ਦਿੱਤੀ ਗਈ ਹੈ | ਉੱਧਰ ਇਸ ਮਾਮਲੇ ਸਬੰਧੀ ਡੀ.ਐਸ.ਪੀ. ਨੇ ਕਿਹਾ ਕਿ ਉਨ੍ਹਾਂ ਵਲੋਂ ਮਾਮਲੇ ਦੀ ਜਾਂਚ ਕਰਦੇ ਹੋਏ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ | ਇਸ ਮਾਮਲੇ ਸਬੰਧੀ ਸੁਖਪਾਲ ਸਿੰਘ ਸਰਾਂ ਨੇ ਦੱਸਿਆ ਕਿ ਬੀਤੀ 28 ਜਨਵਰੀ ਨੂੰ ਉਹ ਆਪਣੇ ਕਿਸੇ ਦੋਸਤ ਦੇ ਪਿੰਡ ਵੱਲ ਜਾ ਰਿਹਾ ਸੀ, ਤਾਂ ਉਸ ਦੇ ਮੋਬਾਇਲ ਫੋਨ ਨੰਬਰ 'ਤੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਕਾਲ ਕੀਤੀ ਗਈ, ਕਾਲ ਕਰਨ ਵਾਲੇ ਨੇ ਆਪਣੇ ਆਪ ਨੂੰ ਪਹਿਲਾਂ ਅਕਰਮ (ਦੁਬਈ ਤੋਂ) ਦੱਸਿਆ ਅਤੇ ਬਾਅਦ 'ਚ ਆਪਣੇ ਆਪ ਨੂੰ ਸਾਜਿਦ ਭੱਟੀ, ਪਾਕਿਸਤਾਨ ਦੱਸਦੇ ਹੋਏ ਉਸ ਦੀ ਪੂਰੀ ਪਰਿਵਾਰਕ ਜਾਣਕਾਰੀ ਹੋਣ ਦਾ ਦਾਅਵਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਨੇ ਉਸ ਨੂੰ ਫੋਨ 'ਤੇ ਗਾਲ੍ਹਾਂ ਵੀ ਕੱਢੀਆਂ ਤੇ ਸਾਫ਼ ਸ਼ਬਦਾਂ 'ਚ ਉਸ ਨੂੰ ਪਰਿਵਾਰ ਸਮੇਤ 15 ਦਿਨਾਂ 'ਚ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ | ਸੁਖਪਾਲ ਸਿੰਘ ਸਰਾਂ ਨੇ ਕਿਹਾ ਕਿ ਉਹ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਆਰ.ਐਸ.ਐਸ. ਦਾ ਸਰਗਰਮ ਮੈਂਬਰ ਹੈ, ਦੇਸ਼ ਵਿਰੋਧੀ, ਜਿਹਾਦੀ ਅਤੇ ਗੈਰ-ਕਾਨੂੰਨੀ ਧਰਮ ਪਰਿਵਰਤਨ ਨਾਲ ਜੁੜੀਆਂ ਗਤੀਵਿਧੀਆਂ ਦੇ ਵਿਰੁੱਧ ਲੋਕਤੰਤਰਿਕ ਅਤੇ ਕਾਨੂੰਨੀ ਤਰੀਕੇ ਨਾਲ ਆਵਾਜ਼ ਚੁੱਕਦਾ ਆ ਰਿਹਾ ਹੈ | ਉਨ੍ਹਾਂ ਇਸ ਮਾਮਲੇ ਸੰਬੰਧੀ ਡੀ.ਜੀ.ਪੀ. ਪੰਜਾਬ ਅਤੇ ਬਠਿੰਡਾ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਕਰਦੇ ਹੋਏ ਫੋਨ ਕਰਨ ਵਾਲੇ ਵਿਅਕਤੀ ਦੇ ਮੋਬਾਇਲ ਨੰਬਰ ਦੀ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ |

ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਨਗਰ ਨਿਗਮ ਦੇ ਟੈਂਡਰ ਘੁਟਾਲੇ ਦੀ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ <br/> ਅਗਲੀ ਖ਼ਬਰ ਪਿੰਡ ਬਦਿਆਲਾ ਵਿਖੇ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।