28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ ਅਤੇ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਸਭਾ ਦੇ ਆਗੂ | <br/> 31-01-2026
ਬਠਿੰਡਾ, 30 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਸ੍ਰੀ ਗੁਰੂ ਰਵਿਦਾਸ ਮਹਾਂ ਸਭਾ ਬਠਿੰਡਾ ਸ਼ਹਿਰੀ ਅਤੇ ਗੁਰਦੁਆਰਾ ਸਾਹਿਬ ਧੋਬੀਆਣਾ ਨਗਰ ਦੀ ਪ੍ਰਬੰਧ ਕਮੇਟੀ ਵਲੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰੂ ਰਵਿਦਾਸ ਜੀ ਦੇ 549ਵੇਂ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਸ ਦੌਰਾਨ ਸੰਗਤਾਂ ਵਲੋਂ ਸ਼ਹਿਰ ਵਿਚ ਥਾਂ-ਥਾਂ ਉੱਪਰ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿਜਦਾ ਕਰਦਿਆਂ ਸੁੰਦਰ ਰੁਮਾਲਾ ਸਾਹਿਬ ਭੇਟ ਕੀਤੇ ਗਏ ਅਤੇ ਪੰਜ ਪਿਆਰਿਆਂ ਨੂੰ ਸਿਰਪਾਓ ਭੇਟ ਕੀਤੇ ਗਏ ਅਤੇ ਸੰਗਤਾਂ ਲਈ ਲੰਗਰ ਲਗਾਏ ਗਏ | ਨਗਰ ਕੀਰਤਨ ਵਿਚ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਸੰਸਥਾਵਾਂ ਅਤੇ ਗੁਰੂ ਰਵਿਦਾਸ ਸਭਾਵਾਂ ਨੇ ਸਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ |ਇਸ ਮੌਕੇ ਸ੍ਰੀ ਗੁਰੂ ਰਵਿਦਾਸ ਮਹਾਂ ਸਭਾ ਦੇ ਆਗੂ ਗੰਗਾ ਰਾਮ ਗੋਠਵਾਲ, ਪਿ੍ੰਸੀਪਲ ਪਾਵਾਂ ਕੁਮਾਰ ਦਸ਼ੋਦੀਆਂ, ਅਸ਼ੋਕ ਰੂਪਾ, ਮੁੱਖ ਸੇਵਾਦਾਰ ਸੁਖਜਿੰਦਰ ਸਿੰਘ ਘੁੰਬਣ, ਓਮ ਪ੍ਰਕਾਸ਼ ਡਡੀਇਆ, ਸਭਾ ਦੇ ਪ੍ਰਧਾਨ ਗੌਰੀ ਸ਼ੰਕਰ, ਭਾਜਪਾ ਐਸ.ਸੀ. ਮੋਰਚਾ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਮਹਿਰਾਜ, ਓਮ ਪ੍ਰਕਾਸ਼ ਕਟਾਰੀਆ, ਮਦਨ ਮੋਹਨ ਗੋਠਵਾਲ, ਵਿਜੈ ਕੁਮਾਰ ਅਤੇ ਸਭਾ ਦੇ ਮੁੱਖ ਸਲਾਹਕਾਰ ਦੇਸਰਾਜ ਛੱਤਰੀਵਾਲਾ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਦੀ ਸਮੁੱਚੀ ਲੋਕਾਈ ਅਤੇ ਸ਼ਹਿਰ ਵਾਸੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਦਰਸਾਏ ਰਾਹ 'ਤੇ ਚੱਲਣ ਲਈ ਕਿਹਾ |

ਪਿਛਲੀ ਖ਼ਬਰ ਪਿੰਡ ਬਾਘਾ ਵਿਖੇ ਨਵੇਂ ਦਰਬਾਰ ਸਾਹਿਬ ਹਾਲ ਦੀ ਨੀਂਹ ਰੱਖੀ <br/> ਅਗਲੀ ਖ਼ਬਰ ਨਗਰ ਨਿਗਮ ਬਠਿੰਡਾ ਦੇ ਰਿਕਾਰਡ ਰੂਮ 'ਚ ਲੱਗੀ ਭਿਆਨਕ ਅੱਗ, ਸਾਲਾਂ ਪੁਰਾਣਾ ਰਿਕਾਰਡ ਮਚਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।